ਫਿਰੋਜ਼ਪੁਰ (ਖੁੱਲਰ) : ਪਿੰਡ ਨਾਜੂ ਸ਼ਾਹ ਮਿਸ਼ਰੀ ਵਾਲਾ ਤੋਂ ਐੱਲ. ਆਈ. ਸੀ. ਦਫਤਰ ਫ਼ਿਰੋਜ਼ਪੁਰ ਵਿਖੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬੀਮੇ ਦੀ ਕਿਸ਼ਤ ਭਰਨ ਜਾ ਰਹੇ ਪਤੀ-ਪਤਨੀ ਨੂੰ ਅਣਪਛਾਤੇ ਕੈਂਟਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਵਿਚ ਗੰਭੀਰ ਜ਼ਖਮੀ ਪਤੀ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਹਾਦਸੇ ਸਬੰਧੀ ਥਾਣਾ ਕੁੱਲਗੜ੍ਹੀ ਦੀ ਪੁਲਸ ਨੇ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਕੋਲ ਦਿੱਤੇ ਬਿਆਨਾਂ ਵਿਚ ਜਸਪਾਲ ਕੌਰ ਨੇ ਦੱਸਿਆ ਕਿ ਉਹ ਆਪਣੇ ਪਤੀ ਗੁਰਚਰਨ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਬੀਮੇ ਦੀਆਂ ਕਿਸ਼ਤਾਂ ਜਮ੍ਹਾਂ ਕਰਾਉਣ ਲਈ ਐੱਲ. ਆਈ. ਸੀ. ਦਫਤਰ ਫਿਰੋਜ਼ਪੁਰ ਵਿਖੇ ਆ ਰਹੇ ਸਨ ਕਿ ਫਿਰੋਜ਼ਪੁਰ ਜ਼ੀਰਾ ਰੋਡ ’ਤੇ ਸਥਿਤ ਗੌਰਮਿੰਟ ਕਾਲਜ ਦੇ ਸਾਹਮਣੇ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਆ ਰਹੇ ਕੈਂਟਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਉਹ ਦੋਵੇਂ ਜਣੇ ਮੋਟਰਸਾਈਕਲ ਸਮੇਤ ਡਿੱਗ ਪਏ।
ਇਸ ਹਾਦਸੇ ਦੌਰਾਨ ਉਸ ਦੇ ਪਤੀ ਗੁਰਚਰਨ ਸਿੰਘ (60) ਨੂੰ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਨੂੰ ਫਿਰੋਜ਼ਪੁਰ ਵਿਖੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਮੋਗਾ ਦੇ ਮੈਡੀਸਿਟੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ, ਜਿਸ ਦੌਰਾਨ ਉਸਦੀ ਮੌਤ ਹੋ ਗਈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮਹਿਲਾ ਸਬ-ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਪੰਜਾਬ ਦੀਆਂ ਵੋਲਵੋ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਜਾਣ ਦੀ ਇਜਾਜ਼ਤ ਨਹੀਂ
NEXT STORY