ਅਬੋਹਰ (ਰਹੇਜਾ) : ਸੀਤੋ ਰੋਡ ’ਤੇ ਲੰਘੀਂ ਦੇਰ ਰਾਤ ਇਕ ਕੈਂਟਰ ਦੀ ਟੱਕਰ ਨਾਲ ਬਿਜਲੀ ਬੋਰਡ ਵਿਚ ਪ੍ਰਾਈਵੇਟ ਨੌਕਰੀ ਕਰਨ ਵਾਲੇ ਨੌਜਵਾਨ ਦੀ ਮੌਤ ਹੋ ਗਈ। ਸੀਤੋ ਚੌਕੀ ਪੁਲਸ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਪਰਿਵਾਰ ਦੇ ਬਿਆਨ ’ਤੇ ਪੁਲਸ ਨੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਪਿੰਡ ਚਕੜਾ ਕਲੋਨੀ ਵਾਸੀ 32 ਸਾਲਾ ਗੁਰਜੰਟ ਸਿੰਘ ਪੁੱਤਰ ਗੋਰਾ ਸਿੰਘ ਬਿਜਲੀ ਬੋਰਡ ਵਿਚ ਪ੍ਰਾਈਵੇਟ ਨੌਕਰੀ ਕਰਦਾ ਸੀ। ਲੰਘੀਂ ਦੇਰ ਰਾਤ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਪਿੰਡ ਸੀਤੋਗੁੰਨੋ ਨੇੜੇ ਇਕ ਕੈਂਟਰ ਚਾਲਕ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਸੀਤੋ ਚੌਕੀ ਦੇ ਏ.ਐੱਸ.ਆਈ. ਦਵਿੰਦਰ ਸਿੰਘ ਮੌਕੇ ’ਤੇ ਪੁੱਜੇ ਅਤੇ ਨਰਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਲਿਆਂਦਾ। ਅੱਜ ਪੁਲਸ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਅਤੇ ਕੈਂਟਰ ਚਾਲਕ ਸੁਖਵਿੰਦਰ ਸਿੰਘ ਪੁੱਤਰ ਕੁਲਵੰਤ ਵਾਸੀ ਪਿੰਡ ਦੌਲਤਪੁਰਾ ’ਤੇ ਕੇਸ ਦਰਜ ਕਰ ਲਿਆ। ਮ੍ਰਿਤਕ ਤਿੰਨ ਬੱਚਿਆਂ ਦਾ ਪਿਤਾ ਸੀ।
ਸਿਮਰਨਜੀਤ ਮਾਨ ਦਾ ਵੱਡਾ ਦਾਅਵਾ, ਕਿਹਾ-ਮਜੀਠੀਆ ਨੂੰ ਨਹੀਂ ਕਰ ਸਕਦਾ ਕੋਈ ਗ੍ਰਿਫ਼ਤਾਰ
NEXT STORY