ਜਲੰਧਰ (ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸ਼ਹਿਰ ਦੇ ਮਸਲਿਆਂ ਨੂੰ ਲੈ ਕੇ ਪੰਜਾਬ ਕਾਂਗਰਸ ਕਮੇਟੀ ਦੇ ਸਕੱਤਰ ਅਤੁਲ ਸੂਦ ਨੇ ਚਰਚਾ ਕੀਤੀ। ਮੁੱਖ ਮੰਤਰੀ ਬੀਤੀ ਸ਼ਾਮ ਪੀ. ਏ. ਪੀ. ਹੈਲੀਪੈਡ ਵਿਚ ਉੱਤਰੇ ਸਨ। ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਅਤੁਲ ਸੂਦ ਨੇ ਕਿਹਾ ਕਿ ਪਾਕਿਸਤਾਨ ਨਾਲ ਚੱਲ ਰਹੇ ਤਣਾਅ ਦੇ ਬਾਵਜੂਦ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀ ਲੋਕਾਂ ਦੇ ਅੰਦਰ ਭਰੋਸਾ ਪੈਦਾ ਕਰਨ ਲਈ ਸ਼ਲਾਘਾਯੋਗ ਭੂਮਿਕਾ ਅਦਾ ਕਰ ਰਹੇ ਹਨ। ਪੰਜਾਬ ਸਰਕਾਰ ਨੇ ਤਣਾਅ ਦੇ ਦਿਨਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਲਾਘਾਯੋਗ ਭੂਮਿਕਾ ਅਦਾ ਕੀਤੀ ਹੈ।
ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੁਦ ਸਰਹੱਦੀ ਖੇਤਰਾਂ 'ਚ ਜਾਣ ਦੇ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪਹਿਲੇ ਅਜਿਹੇ ਮੁੱਖ ਮੰਤਰੀ ਦੇਖੇ ਹਨ ਜੋ ਤਣਾਅ ਦੇ ਬਾਵਜੂਦ ਖੁਦ ਨੂੰ ਜੋਖਿਮ 'ਚ ਪਾ ਕੇ ਬਾਰਡਰ 'ਤੇ ਜਾ ਰਹੇ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਖੁਦ ਫੌਜ ਵਿਚ ਰਹੇ ਹਨ। ਇਸ ਲਈ ਉਨ੍ਹਾਂ ਨੇ ਇਕ ਵਾਰ ਫਿਰ ਤੋਂ ਦੇਸ਼ 'ਤੇ ਸੰਕਟ ਆਉਣ ਦੇ ਸਮੇਂ ਬਾਰਡਰ 'ਤੇ ਜਾਣ ਦਾ ਫੈਸਲਾ ਲਿਆ।ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਸ਼ਹਿਰ 'ਚ ਟ੍ਰੈਫਿਕ ਵਿਵਸਥਾ 'ਚ ਹੋਰ ਸੁਧਾਰ ਲਿਆਉਣ ਦੀ ਜ਼ਰੂਰਤ ਹੈ। ਭਾਵੇਂ ਸ਼ਹਿਰ ਵਿਚ ਵਾਹਨਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਪਰ ਇਸ ਨੂੰ ਦੇਖਦੇ ਹੋਏ ਮੁੱਢਲੇ ਢਾਂਚਾ ਦਾ ਵਿਕਾਸ ਕੀਤਾ ਜਾਣਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅੱਜ ਜਲੰਧਰ ਦੌਰੇ ਦੌਰਾਨ ਬੂਟਾ ਮੰਡੀ 'ਚ ਸਰਕਾਰੀ ਗਰਲਜ਼ ਕਾਲਜ ਦਾ ਨੀਂਹ ਪੱਥਰ ਰੱਖਣਗੇ, ਜਿਸ ਨੂੰ ਲੈ ਕੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵੈਸਟ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਨੇ ਬੀਤੇ ਦਿਨ ਜਾਇਜ਼ਾ ਲਿਆ।
ਰਜਿਸਟਰਡ ਕਿਰਤੀਆਂ ਦੇ ਬੱਚਿਆਂ ਨੂੰ ਪਹਿਲੀ ਜਮਾਤ ਤੋਂ ਮਿਲੇਗਾ ਵਜ਼ੀਫਾ
NEXT STORY