ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ’ਚ ਵਿਚਾਰਾਂ ਦੇ ਮੱਤਭੇਦ ਤੋਂ ਬਾਅਦ ਕੈਪਟਨ ਦੀ ਸਿੱਧੂ ਨਾਲ ਨਾਰਾਜ਼ਗੀ ਤਾਂ ਜਗ ਜ਼ਾਹਿਰ ਹੈ ਪਰ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਕੋਲੋਂ ਮੁਲਾਕਾਤ ਦਾ ਸਮਾਂ ਮੰਗਣ ਦੀਆਂ ਅਫਵਾਹਾਂ ਨੇ ਇਸ ਨਾਰਾਜ਼ਗੀ ਨੂੰ ਥੋੜ੍ਹੀ ਦੇਰ ਲਈ ਤਾਂ ਦੂਰ ਕਰ ਹੀ ਦਿੱਤਾ ਸੀ ਪਰ ਕੈਪਟਨ ਅਮਰਿੰਦਰ ਵੱਲੋਂ ਕੀਤੇ ਟਵੀਟ ’ਚ ਦਿੱਤੇ ਸਪੱਸ਼ਟੀਕਰਨ ਤੋਂ ਬਾਅਦ ਇਹ ਨਾਰਾਜ਼ਗੀ ਅਜੇ ਵੀ ਬਰਕਰਾਰ ਹੈ, ਇਸ ਦੀ ਪੁਸ਼ਟੀ ਹੋ ਗਈ।
ਇਹ ਵੀ ਪੜ੍ਹੋ- ਸ਼ਰਮਨਾਕ ! ਰਾਏਕੋਟ ਦੇ ਪਿੰਡ ਬੱਸੀਆਂ ’ਚ ਰੂੜੀਆਂ ਤੋਂ ਮਿਲਿਆ ਨਵਜੰਮਿਆ ਬੱਚਾ, ਫੈਲੀ ਸਨਸਨੀ
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਰਾਲ ਵੱਲੋਂ ਅੱਜ ਇਕ ਟਵੀਟ ਕੀਤਾ ਗਿਆ, ਜਿਸ ’ਚ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਦਾ ਸਮਾਂ ਮੰਗਣ ਦੀ ਗੱਲ ਪੂਰੀ ਤਰ੍ਹਾਂ ਝੂਠੀ ਹੈ, ਉਨ੍ਹਾਂ ਵੱਲੋਂ ਮਿਲਣ ਦਾ ਕੋਈ ਸਮਾਂ ਨਹੀਂ ਮੰਗਿਆ ਗਿਆ। ਅੱਗੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਰੁਖ਼ ’ਚ ਕੋਈ ਬਦਲਾਅ ਨਹੀਂ ਆਇਆ ਹੈ।
ਇਹ ਵੀ ਪੜ੍ਹੋ- ਮੁਸ਼ਕਿਲਾਂ ਸਹਿਣ ਲਈ ਪੱਥਰ ਦਾ ਜਿਗਰ ਪੈਦਾ ਕਰੋ, ਕੌਮ ਖਾਤਿਰ ਜੋ ਕੱਟ ਸਕੇ ਉਹ ਸਿਰ ਪੈਦਾ ਕਰੋ : ਸਿੱਧੂ
ਉਨ੍ਹਾਂ ਦਾ ਰੁਖ਼ ਪਹਿਲਾਂ ਵਾਂਗ ਸਪੱਸ਼ਟ ਹੈ ਕਿ ਜਦੋਂ ਤੱਕ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਕੀਤੇ ਆਪਣੇ ਅਪਮਾਨਜਨਕ ਹਮਲਿਆਂ ਲਈ ਜਨਤਕ ਤੌਰ ’ਤੇ ਮੁਆਫੀ ਨਹੀਂ ਮੰਗ ਲੈਂਦੇ, ਓਨਾ ਚਿਰ ਉਹ ਉਨ੍ਹਾਂ ਨੂੰ ਨਹੀਂ ਮਿਲਣਗੇ।
ਬੈਂਕ ’ਤੇ ਪਏ ਜਨਰੇਟਰ ਨੂੰ ਅਚਾਨਕ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ
NEXT STORY