ਪਟਿਆਲਾ, (ਰਾਜੇਸ਼)- ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ (ਮੰਤਰੀ ਰੈਂਕ) ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੀ ਮਜਬੂਤ ਲੀਡਰਸ਼ਿਪ ਨੇ ਪੰਜਾਬ ਨੂੰ ਕੋਰੋਨਾ ਦੇ ਕਹਿਰ ਤੋਂ ਬਚਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੀਮਤ ਆਰਥਿਕ ਸਾਧਨਾਂ ਦੇ ਬਾਵਜੂਦ ਵੀ ਪੰਜਾਬ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਜਿੱਥੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਪੰਜਾਬ ਵਿਚ ਲੈ ਕੇ ਆਏ ਹਨ, ਉੱਥੇ ਹੀ ਪੰਜਾਬ ਵਿਚ ਕੋਰੋਨਾ ਨੂੰ ਫੈਲਣ ਤੋਂ ਰੋਕਣ ਵਿਚ ਸਫਲਤਾ ਹਾਸਲ ਕੀਤੀ ਹੈ। ਹਰ ਜ਼ਰੂਰਤਮੰਦ ਵਿਅਕਤੀ ਨੂੰ ਰਾਸ਼ਨ, ਭੋਜਨ ਅਤੇ ਹੋਰ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ ਗਿਆ। ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰਦੇ ਰਹੇ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਭ ਤੋਂ ਵੱਧ ਐੱਨ. ਆਰ. ਆਈ. ਹਨ। ਇਸ ਦੇ ਬਾਵਜੂਦ ਵੀ ਪੰਜਾਬ ਨੂੰ ਕੋਰੋਨਾ ਤੋਂ ਬਚਾਇਆ ਗਿਆ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਨੂੰ ਜੀ. ਐੱਸ. ਟੀ. ਅਤੇ ਆਰਥਿਕ ਪੈਕੇਜ ਨਾ ਦੇਣ ਦੇ ਬਾਵਜੂਦ ਵੀ ਸੂਬੇ ਨੇ ਕੋਰੋਨਾ ਖਿਲਾਫ ਜਬਰਦਸਤ ਲਡ਼ਾਈ ਲਡ਼ੀ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਦੋਂ ਵੀ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ ਤਾਂ ਕੈ. ਅਮਰਿੰਦਰ ਸਿੰਘ ਨੇ ਪੰਜਾਬ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਦਾ ਪੱਖ ਮਜਬੂਤੀ ਨਾਲ ਸਾਹਮਣੇ ਰੱਖਿਆ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਕੈ. ਅਮਰਿੰਦਰ ਸਿੰਘ ਦੀਆਂ ਗੱਲਾਂ ਨਾਲ ਸਹਿਮਤ ਹੋਣਾ ਪਿਆ, ਜਿਸ ਕਾਰਣ ਕੈਪਟਨ ਦਾ ਕੱਦ ਪੂਰੇ ਦੇਸ਼ ਵਿਚ ਵਧਿਆ ਹੈ ਅਤੇ ਇਕ ਤਰ੍ਹਾਂ ਉਹ ਦੇਸ਼ ਦੇ ਮੁੱਖ ਮੰਤਰੀਆਂ ਦੇ ਲੀਡਰ ਬਣ ਗਏ ਹਨ। ਕੋਰੋਨਾ ਸੰਕਟ ਦੇ ਦੋ ਮਹੀਨਿਆਂ ਦੌਰਾਨ ਹੀ ਪੰਜਾਬ ਵਿਚ ਪੀ. ਪੀ. ਈ. ਕਿੱਟਾਂ, ਮਾਸਕ, ਦਸਤਾਨਿਆਂ, ਸੈਨੇਟਾਈਜ਼ਰ ਅਤੇ ਹੋਰ ਜ਼ਰੂਰੀ ਸਮਾਨ ਦੀ ਪ੍ਰੋਡਕਸ਼ਨ ਸ਼ੁਰੂ ਹੋ ਗਈ ਹੈ, ਜੋ ਕਿ ਆਪਣੇ ਆਪ ਵਿਚ ਇਕ ਵੱਡੀ ਮਿਸਾਲ ਹੈ। ਇਸ ਮੌਕੇ ਉਨ੍ਹਾਂ ਨਾਲ ਨਿਤਿਨ ਟੰਡਨ ਚੇਅਰਮੈਨ ਜ਼ਿਲਾ ਲੁਧਿਆਣਾ ਅਤੇ ਪਟਿਆਲਾ ਦੇ ਯੂਥ ਆਗੂ ਜਿੰਮੀ ਗਰਗ ਸਮਾਣਾ ਵੀ ਸਨ।
ਬੀਜ ਘਪਲੇ ਸਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਨਾਅਰੇਬਾਜ਼ੀ
NEXT STORY