ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜਸਥਾਨ ਦੇ ਇਕ ਭਾਜਪਾ ਆਗੂ ਸੰਦੀਪ ਦਾਮਿਆ ਵੱਲੋਂ ਦੇਸ਼ ਦੀਆਂ ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ 'ਤੇ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ ਦਾ ਮਾਮਲਾ ਭਖਿਆ, ਉੱਠੀ ਇਹ ਮੰਗ
ਅੱਜ ਇੱਥੇ ਜਾਰੀ ਇਕ ਬਿਆਨ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਮਿਆ ਵਰਗੇ ਲੋਕਾਂ, ਜੋ ਬੇਬੁਨਿਆਦ ਗੱਲ ਕਰਦੇ ਹਨ ਅਤੇ ਭੱਦੀ ਬਿਆਨਬਾਜ਼ੀ ਕਰਦੇ ਹਨ, ਦੀ ਭਾਜਪਾ ਵਰਗੀ ਪਾਰਟੀ ਵਿਚ ਕੋਈ ਥਾਂ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਕਤ ਆਗੂ ਵੱਲੋਂ ਸਿਰਫ਼ ਮੰਗੀ ਮੁਆਫ਼ੀ ਨਾਲ ਕੁਝ ਵੀ ਸਹੀ ਨਹੀਂ ਹੋ ਜਾਂਦਾ ਕਿਉਂਕਿ ਉਸਦੇ ਬਿਆਨ ਨੇ ਪਹਿਲਾਂ ਹੀ ਚੰਗੀ ਸੋਚ ਰੱਖਣ ਵਾਲੇ ਸਾਡੇ ਲੋਕਾਂ ਨੂੰ ਭਾਰੀ ਠੇਸ ਪਹੁੰਚਾਇਆ ਹੈ।
ਇਹ ਖ਼ਬਰ ਵੀ ਪੜ੍ਹੋ - ਬੇਰੁਜ਼ਗਾਰ ਨੌਜਵਾਨਾਂ ਲਈ ਅਹਿਮ ਖ਼ਬਰ, ਹੁਣ ਇਸ ਵਿਭਾਗ 'ਚ ਨਿਯੁਕਤੀਆਂ ਕਰੇਗੀ ਪੰਜਾਬ ਸਰਕਾਰ
ਕੈਪਟਨ ਅਮਰਿੰਦਰ ਨੇ ਕਿਹਾ ਕਿ ਨਾ ਸਿਰਫ ਉਨ੍ਹਾਂ ਨੂੰ ਪਾਰਟੀ 'ਚੋਂ ਕੱਢਿਆ ਜਾਣਾ ਚਾਹੀਦਾ ਹੈ, ਸਗੋਂ ਉਸ ਤੇ ਕਾਨੂੰਨੀ ਕਾਰਵਾਈ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਭੜਕਾਊ ਨਫ਼ਰਤ ਭਰੇ ਭਾਸ਼ਣਾਂ ਤੋਂ ਬਾਅਦ ਸਿਰਫ਼ ਮੁਆਫ਼ੀ ਮੰਗ ਕੇ ਭੱਜਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਰਾਲੀ ਨੂੰ ਜਬਰਨ ਅੱਗ ਲਗਾਉਣ ਦੇ ਮਾਮਲੇ ’ਚ CM ਮਾਨ ਵੱਲੋਂ ਕੀਤੇ ਟਵੀਟ 'ਤੇ ਰਾਜਾ ਵੜਿੰਗ ਨੇ ਕਹੀ ਇਹ ਗੱਲ
NEXT STORY