ਬੁਢਲਾਡਾ (ਬਾਂਸਲ) : ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੇ ਵਿਜ਼ਨ ਦਾ ਹੌਕਾ ਘਰ-ਘਰ ਦੇਣ ਲਈ ਬੂਥ ਪੱਧਰ 'ਤੇ ਨੌਜਵਾਨਾਂ ਦੀਆਂ ਕਮੇਟੀਆਂ ਕਾਇਮ ਕਰਾਂਗੇ। ਇਹ ਸ਼ਬਦ ਅੱਜ ਇੱਥੇ ਯੂਥ ਕਾਂਗਰਸ ਦੇ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਤੌਰ 'ਤੇ ਪੁੱਜੇ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਸੀਨੀਅਰ ਨੇਤਾ ਰਵਿੰਦਰ ਕੁਮਾਰ ਟਿੱਕੂ ਨੇ ਕਹੇ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ 'ਚੋਂ ਸੈਂਕੜੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਦੇ ਵਿਜ਼ਨ ਭ੍ਰਿਸ਼ਟਾਚਾਰ ਮੁਕਤ ਪੰਜਾਬ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਭ੍ਰਿਸ਼ਟਾਚਾਰ ਮੁਕਤ ਸੂਬੇ ਦਾ ਵੀਜ਼ਨ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਮਾਰਗ ਦਰਸ਼ਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਹਰ ਘਰ ਨੌਕਰੀ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਵਿਰੋਧੀ ਸਿਆਸੀ ਪਾਰਟੀਆਂ ਕੋਲ ਕੋਈ ਮੁੱਦਾ ਨਾ ਹੋਣ ਕਾਰਨ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਪੰਜਾਬ ਦੀ ਜਨਤਾ ਭਲੀ ਭਾਂਤ ਜਾਣੂ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ 10 ਸਾਲਾਂ ਦੇ ਜ਼ੁਲਮ ਅਤੇ ਧੱਕੇਸ਼ਾਹੀ ਦੇ ਆਲਮ 'ਚੋਂ ਨਿਕਲ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਾਰ ਸਿੰਘ ਦੀ ਯੋਗ ਅਗਵਾਈ ਹੇਠ ਖੁਸ਼ਹਾਲੀ ਤੇ ਤਰੱਕੀ ਦੇ ਰਾਹ ਤੇ ਤੁਰ ਪਿਆ ਹੈ ਅਤੇ ਪੰਜਾਬ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਉਨ੍ਹਾਂ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਨਵੇ ਫੈਸਲਿਆਂ ਲਈ ਇੰਤਜ਼ਾਰ ਕਰਨ ਕੈਪਟਨ ਅਮਰਿੰਦਰ ਸਿੰਘ ਦਾ ਵਿਜਨ ਪੰਜਾਬ ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਲਈ ਖੁਸ਼ਹਾਲੀ ਅਤੇ ਤਰੱਕੀ ਦਾ ਹੈ। ਉਨ੍ਹਾਂ ਕਿਹਾ ਕਿ ਅੱਜ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਾ ਹੋਣ ਕਾਰਨ ਕਿਸਾਨਾਂ ਦੇ ਕਰਜੇ ਮੁਆਫੀ ਦੀ ਆੜ ਹੇਠ ਸਿਆਸਤ ਕਰਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ 'ਚ ਲੱਗੀ ਹੋਈ ਹੈ। ਇਸ ਮੌਕੇ 'ਤੇ ਕੌਂਸਲਰ ਵਿਕਾਸ ਵਿੱਕਾ ਬਰੇਟਾ, ਇੰਦਰਾਜ ਬਾਂਸਲ, ਆਸ਼ੀਸ਼ ਸਿੰਗਲਾ,ਦਰਸ਼ਨ ਕੁਮਾਰ ਆਦਿ ਹਾਜ਼ਰ ਸਨ।
ਉਦਯੋਗਿਕ ਇਕਾਈਆਂ ਨੂੰ 5 ਰੁਪਏ ਦੀ ਦਰ ਨਾਲ ਬਿਜਲੀ ਦੇਣ ਦੇ ਸਮੁੱਚੇ ਪ੍ਰਬੰਧ ਮੁਕੰਮਲ: ਰਾਣਾ ਗੁਰਜੀਤ
NEXT STORY