ਰੂਪਨਗਰ (ਸੱਜਣ ਸੈਣੀ)— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 6 ਮਾਰਚ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣਗੇ। ਇਹ ਜਾਣਕਾਰੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਨਾਜ ਮੰਡੀ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਦਾ ਮੌਕੇ 'ਤੇ ਜਾਇਜ਼ਾ ਲੈਣ ਦੌਰਾਨ ਦਿੱਤੀ । ਇਸ ਮੌਕੇ ਉਨ੍ਹਾਂ ਨਾਲ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਿਸੀਪਲ ਸਕੈਟਰੀ ਡੀ. ਕੇ. ਤਿਵਾੜੀ , ਡਿਪਟੀ ਕਮਿਸ਼ਨਰ ਰੂਪਨਗਰ ਸੁਮਿਤ ਜਾਰੰਗਲ ਅਤੇ ਸੀਨੀਅਰ ਪੁਲਸ ਕਪਤਾਨ ਸਵਪਨ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਚੰਨੀ ਨੇ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀ ਤਹਿ ਦਿਲੋਂ ਕੰਮ ਕਰਨ। ਉਨ੍ਹਾਂ ਨੇ ਹੈਲੀਪੈਡ ਵਾਲੀ ਜਗ੍ਹਾ ਦਾ ਵੀ ਦੌਰਾ ਕੀਤਾ ਅਤੇ ਇਸ ਸਬੰਧੀ ਸਿਵਲ ਅਤੇ ਪੁਲਸ ਅਧਿਕਾਰੀਆ ਨੂੰ ਸੁਰਖਿਆ ਸਮੇਤ ਹੋਰ ਜਰੂਰੀ ਪ੍ਰਬੰਧ ਕਰਨ ਲਈ ਕਿਹਾ।
ਉਨ੍ਹਾਂ ਨੇ ਦੱਸਿਆ ਕਿ 6 ਮਾਰਚ ਨੂੰ ਹੀ ਸ੍ਰੀ ਚਮਕੌਰ ਸਾਹਿਬ ਦੀ ਸੁੰਦਰਤਾ ਲਈ 14 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਗਲਿਆਰਾ ਦਾ ਨੀਂਹ ਪੱਥਰ ਵੀ ਮੁੱਖ ਮੰਤਰੀ ਵੱਲੋਂ ਰੱਖਿਆ ਜਾਵੇਗਾ। ਇਸ ਤੋਂ ਇਲਾਵਾ 4 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਰਗ ਦੇ ਕੰਮ ਦਾ ਨਵੀਨੀਕਰਨ ਸਬੰਧੀ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਮੋਰਿੰਡੇ ਵਿਖੇ ਵੀ ਬਣਨ ਵਾਲੇ ਰੇਲਵੇ ਅੰਡਰ ਬ੍ਰਿਜ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। ਇਸ ਮੌਕੇ 'ਤੇ ਡਾਇਰੈਕਟਰ ਪਰਵੀਨ ਕੁਮਾਰ ਥਿੰਦ, ਰਜਿਸਟਰਾਰ ਡਾ. ਸੁਖਵੀਰ ਸਿੰਘ ਵਾਲੀਆ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਦੀਪ ਸਿੰਘ ਗੁਜਰਾਲ, ਐੱਸ. ਡੀ. ਐੱਮ. ਸ੍ਰੀ ਚਮਕੌਰ ਸਾਹਿਬ ਮਨਕੰਵਲ ਸਿੰਘ, ਐੱਸ. ਡੀ. ਐੱਮ. ਰੂਪਨਗਰ ਸ਼੍ਰੀਮਤੀ ਹਰਜੋਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਰਸਮੀ ਐਲਾਨ ਤੋਂ ਪਹਿਲਾਂ ਹੀ ਚੁਫੇਰਿਓਂ ਘਿਰਿਆ 'ਆਪ'-ਟਕਸਾਲੀ ਗਠਜੋੜ
NEXT STORY