Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:46:29 AM

  • share market

    ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ' !...

  • manjit bedi featured on the fbi s most wanted list deported from the us

    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ...

  • indian students  in uk

    'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ...

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਵਲੋਂ ਸਿਹਤ ਮਹਿਕਮੇ ਨਾਲ ਬੈਠਕ ਮਗਰੋਂ ਕੋਰੋਨਾ ਟੀਕਾਕਰਨ ਵਧਾਉਣ ਦੇ ਹੁਕਮ ਜਾਰੀ

PUNJAB News Punjabi(ਪੰਜਾਬ)

ਕੈਪਟਨ ਵਲੋਂ ਸਿਹਤ ਮਹਿਕਮੇ ਨਾਲ ਬੈਠਕ ਮਗਰੋਂ ਕੋਰੋਨਾ ਟੀਕਾਕਰਨ ਵਧਾਉਣ ਦੇ ਹੁਕਮ ਜਾਰੀ

  • Updated: 15 Apr, 2021 06:15 PM
Chandigarh
capt amarinder singh 45 corona vacination
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕੋਵਿਡ ਕੇਸਾਂ ਦੀ ਸਥਿਤੀ ਕੁਝ ਸੰਭਲ ਜਾਣ ਉਤੇ ਤਸੱਲੀ ਜ਼ਾਹਰ ਕਰਦੇ ਹੋਏ ਕੋਰੋਨਾ ਵਾਇਰਸ ਫੈਲਾਉਣ ਵਾਲੇ ਕਿਸੇ ਵੀ ਸਮਾਗਮ ਨੂੰ ਰੋਕਣ ਲਈ ਕੋਵਿਡ ਇਹਤਿਆਤ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟੀਕਾਕਰਨ ਦੀ ਰੋਜ਼ਾਨਾ ਦੀ ਗਿਣਤੀ ਵਧਾ ਕੇ ਦੋ ਲੱਖ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਘਰੇਲੂ ਇਕਾਂਤਵਾਸ ਦੇ ਮਾਮਲਿਆਂ ਵਿੱਚ ਵਿਅਕਤੀਗਤ ਤੌਰ 'ਤੇ ਨਿਗਰਾਨੀ ਨੂੰ ਹੋਰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਇਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਜਾਵੇਗਾ।ਮੌਤਾਂ ਅਤੇ ਪਾਜ਼ੇਟਿਵਿਟੀ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਲਾਗੂ ਕੀਤੀਆਾਂ ਬੰਦਿਸ਼ਾਂ ਦੇ ਨਤੀਜੇ ਦਿਸ ਰਹੇ ਹਨ ਅਤੇ ਇਨ੍ਹਾਂ ਬੰਦਿਸ਼ਾਂ ਨੂੰ ਸੂਬੇ ਵਿੱਚ ਖਾਸ ਕਰਕੇ ਮੋਹਾਲੀ ਅਤੇ ਫੈਲਣ ਦੀ ਵੱਧਦੀ ਦਰ (ਟਰਾਂਸਮਿਸ਼ਨ) ਅਤੇ ਪਾਜ਼ੇਟਿਵਿਟੀ ਦੀ ਉਚੀ ਦਰ ਦਿਖਾ ਰਹੇ ਸ਼ਹਿਰਾਂ ਵਿੱਚ ਹੋਰ ਵੀ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ: 'ਲਵ' ਨੇ 65 ਲੱਖ ਖ਼ਰਚ ਕੇ ਆਸਟ੍ਰੇਲੀਆ ਭੇਜੀ ਪਤਨੀ, ਹੁਣ ਪਤੀ ਨੂੰ ਸੱਦਣ ਦੀ ਬਜਾਏ ਤੋੜਿਆ ਨਾਤਾ

ਮੁੱਖ ਸਕੱਤਰ ਨੂੰ ਦਿੱਤੇ ਨਿਰਦੇਸ਼

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੀ ਪਾਜ਼ੇਟਿਵਿਟੀ ਦਰ 8.1 ਫੀਸਦੀ ਹੈ, ਹਾਲਾਂਕਿ, 40 ਸਾਲ ਤੋਂ ਘੱਟ ਉਮਰ ਵਰਗ ਵਿੱਚ ਪਾਜ਼ੇਟਿਵਿਟੀ ਦੀ ਦਰ 54 ਫੀਸਦੀ (ਸਤੰਬਰ 2020) ਤੋਂ ਘਟ ਕੇ 50 ਫੀਸਦੀ (ਮਾਰਚ 2021) ਤੱਕ ਆ ਗਈ ਹੈ। ਸਾਰੇ ਸਬੰਧਤ ਲੋਕਾਂ ਦੇ ਸਖ਼ਤ ਯਤਨਾਂ ਨਾਲ ਇਨ੍ਹਾਂ ਰੋਕਾਂ ਸਦਕਾ 60 ਸਾਲ ਤੋਂ ਘੱਟ ਉਮਰ ਵਰਗ ਵਿੱਚ ਮੌਤ ਦਰ 50 ਫੀਸਦੀ (ਸਤੰਬਰ 2020) ਤੋਂ ਘਟਾ ਕੇ 40 ਫੀਸਦੀ (ਮਾਰਚ 2021) ਕਰਨ ਵਿੱਚ ਮਦਦ ਮਿਲੀ ਹੈ ਅਤੇ ਇਸ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਹਾਲਾਂਕਿ, ਮੁੱਖ ਮੰਤਰੀ ਨੇ ਆਪਣੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੱਧ ਕੇਸਾਂ ਵਾਲੇ ਇਲਾਕਿਆਂ ਵਿੱਚ 45 ਸਾਲ ਤੋਂ ਘੱਟ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਦੀ ਵੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਵਾਇਰਸ ਦੇ ਯੂ.ਕੇ. ਦੀ ਕਿਸਮ ਨਾਲ ਨੌਜਵਾਨ ਵੱਧ ਸ਼ਿਕਾਰ ਹੋਏ ਹਨ। ਉਨ੍ਹਾਂ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਇਸ ਮਾਮਲੇ ਦੀ ਕੇਂਦਰ ਸਰਕਾਰ ਕੋਲ ਪੈਰਵੀ ਕਰਨ ਦੇ ਆਦੇਸ਼ ਦਿੱਤੇ ਜਦਕਿ ਡਾ. ਕੇ.ਕੇ. ਤਲਵਾੜ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਗੁਰਦੇ ਅਤੇ ਜਿਗਰ ਦੀ ਬੀਮਾਰੀ ਤੋਂ ਪੀੜਤ ਮਰੀਜ਼, ਜੋ 45 ਸਾਲ ਤੋਂ ਘੱਟ ਉਮਰ ਦੇ ਹਨ, ਨੂੰ ਤਾਂ ਘੱਟੋ-ਘੱਟ ਕਰੋਨਾ ਤੋਂ ਬਚਾਅ ਦੀ ਵੈਕਸੀਨ ਦੇਣੀ ਚਾਹੀਦੀ ਹੈ।ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਵਰਚੂਅਲ ਮੀਟਿੰਗ ਦੌਰਾਨ ਸੂਬੇ ਵਿੱਚ ਕੋਵਿਡ ਅਤੇ ਵੈਕਸੀਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਸਿਹਤ ਮੰਤਰੀ ਬਲਬੀਰ ਸਿੱਧੂ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਸਮੇਤ ਕਈ ਮੰਤਰੀ ਅਤੇ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਸਿਹਤ ਮਾਹਿਰ ਵੀ ਸ਼ਾਮਲ ਹੋਏ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਤਲਵੰਡੀ ਸਾਬੋਂ ਵਿਖੇ ਨਿਹੰਗ ਸਿੰਘਾਂ ਵਲੋਂ ਸਿੱਖ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ (ਵੀਡੀਓ)

ਟੀਕਾਕਰਨ ਦੀ ਗਿਣਤੀ ਵਧਾਉਣ ਦੀ ਹਿਦਾਇਤ

ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਇਸ ਸਬੰਧ ਵਿੱਚ ਢਿੱਲ ਵਰਤਣ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮਰਪਿਤ ਟੀਮ ਵਾਲੇ ਵਿਸ਼ੇਸ਼ ਕੰਟਰੋਲ ਰੂਮ ਲਈ ਏ.ਐਨ.ਐਮਜ਼., ਆਸ਼ਾ ਵਰਕਰ ਮੈਡੀਕਲ ਕਾਲਜਾਂ ਦੇ ਸਿਖਿਆਰਥੀ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ ਤਾਂ ਜੋ ਟੈਲੀਫੋਨ ਕਰਨ ਤੋਂ ਅੱਗੇ ਜਾ ਕੇ ਵਿਅਕਤੀਗਤ ਤੌਰ 'ਤੇ ਨਿਗਰਾਨੀ ਕੀਤੀ ਜਾ ਸਕੇ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸਰਕਾਰੀ ਮੈਡੀਕਲ ਕਾਲਜਾਂ ਵੱਲੋਂ ਜ਼ਿਲ੍ਹਾ ਪੱਧਰ 'ਤੇ ਆਰ.ਆਰ.ਟੀਜ਼. ਲਈ ਵਿਦਿਆਰਥੀ ਤੁਰੰਤ ਮੁਹੱਈਆ ਕਰਵਾਏ ਜਾਣੇ ਚਾਹੀਦੇ ਹਨ।ਟੀਕਾਕਰਨ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮਹੀਨੇ ਦੇ ਅੰਦਰ-ਅੰਦਰ ਸਮੁੱਚੀ ਯੋਗ ਆਬਾਦੀ ਦੇ ਟੀਕਾਕਰਨ ਲਈ ਯਤਨ ਹੋਰ ਤੇਜ਼ ਕੀਤੇ ਜਾਣ ਅਤੇ ਟੀਕਾਕਰਨ ਤੋਂ ਬਾਅਦ ਜੇਕਰ ਕੋਈ ਮੌਤ ਹੋਈ ਹੈ ਤਾਂ ਉਸ ਦਾ ਵੀ ਲੇਖਾ-ਜੋਖਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਟੀਕਾਕਰਨ ਦੀ ਗਿਣਤੀ ਵਧਾ ਕੇ ਰੋਜ਼ਾਨਾ 90,000 ਕੀਤੀ ਗਈ ਹੈ ਪਰ ਸਾਨੂੰ ਇਹ ਗਿਣਤੀ ਦੋ ਲੱਖ ਪ੍ਰਤੀ ਦਿਨ ਤੱਕ ਵਧਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕੋਲ ਇਸ ਵੇਲੇ ਸਟਾਕ ਵਿੱਚ 3 ਲੱਖ ਕੋਵੀਸ਼ੀਲਡ ਅਤੇ ਇਕ ਲੱਖ ਕੋਵੈਕਸੀਨ ਮੌਜੂਦ ਹੈ।

ਇਹ ਵੀ ਪੜ੍ਹੋ: 3 ਲੱਖ ਲਾ ਕੇ ਸਹੁਰੇ ਤੋਰੀ ਧੀ, ਦਾਜ ਦੇ ਲੋਭੀਆਂ ਨੇ ਦਿੱਤੀ ਖ਼ੌਫ਼ਨਾਕ ਮੌਤ, ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ

ਟੀਕਾਕਰਨ ਕਰਨ ਵਾਲਿਆਂ ਨੂੰ ਮਿਲੇਗਾ ਓਵਰਟਾਈਮ ਭੱਤਾ

ਮੁੱਖ ਮੰਤਰੀ ਨੇ ਕਿਹਾ ਕਿ ਖੁਰਾਕਾਂ ਦੀ ਬਹੁਤਾਤ ਹਰ ਸਮੇਂ ਯਕੀਨੀ ਬਣਾਈ ਜਾਣੀ ਚਾਹੀਦੀ ਹੈ ਅਤੇ ਇਹ ਵੀ ਨਿਸ਼ਚਿਤ ਕੀਤਾ ਜਾਵੇ ਕਿ 'ਕੋਵਿਨ' ਪੋਰਟਲ ਅਪਡੇਟ ਹੁੰਦਾ ਰਹੇ ਤਾਂ ਕਿ ਅਸਲ ਸਥਿਤੀ ਦਾ ਪਤਾ ਲੱਗਦਾ ਰਹੇ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਨੂੰ ਇਕੋ ਵੇਲੇ ਕਈ ਕਾਰਜਾਂ ਨੂੰ ਆਪਣੇ ਹੱਥ ਵਿੱਚ ਨਾ ਲੈਣ ਅਤੇ ਟੀਕਾਕਰਨ ਦੀਆਂ ਰਣਨੀਤੀਆਂ ਰਾਹੀਂ ਇਹ ਯਕੀਨੀ ਬਣਾਇਆ ਜਾਵੇ ਟੀਕਾਕਰਨ ਸਭ ਲਈ ਉਪਲਬਧ ਰਹੇ ਅਤੇ ਕਿਸੇ ਤਰ੍ਹਾਂ ਦੀ ਬਰਬਾਦੀ ਨਾ ਹੋਵੇ। ਉਨ੍ਹਾਂ ਨੇ ਟੀਕੇ ਲਾਉਣ ਵਾਲਿਆਂ ਲਈ ਓਵਰਟਾਈਮ ਭੱਤੇ ਅਤੇ ਹਫਤਾਵਰੀ ਛੁੱਟੀ ਤੁਰੰਤ ਦੇਣ ਦੇ ਹੁਕਮ ਜਾਰੀ ਕੀਤੇ ਤਾਂ ਕਿ ਉਨ੍ਹਾਂ ਉਪਰ ਬੋਝ ਘਟਾਇਆ ਜਾ ਸਕੇ। ਉਨ੍ਹਾਂ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਵੀ ਵਿਆਪਕ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਅਤੇ ਇਸ ਉਦੇਸ਼ ਲਈ ਫਿਲਮ ਅਦਾਕਾਰ ਸੋਨੂ ਸੂਦ ਦੀਆਂ ਸੇਵਾਵਾਂ ਵੀ ਚੰਗੇ ਤਰੀਕੇ ਨਾਲ ਹਾਸਲ ਕੀਤੀਆਂ ਜਾਣ ਜਿਸ ਨੂੰ ਸੂਬਾ ਸਰਕਾਰ ਨੇ ਮੁਹਿੰਮ ਲਈ ਬਰਾਂਡ ਅੰਬੈਂਸਡਰ ਨਿਯੁਕਤ ਕੀਤਾ ਹੈ। 75 ਸਾਲ ਤੋਂ ਵੱਧ ਉਮਰ ਵਰਗ ਦੀ 75 ਲੱਖ ਆਬਾਦੀ ਵਿੱਚੋਂ ਹਾਲੇ ਤੱਕ ਸਿਰਫ 15.56 ਫੀਸਦੀ ਲੋਕਾਂ ਨੇ ਟੀਕਾ ਲਵਾਇਆ ਹੈ। ਉਨ੍ਹਾਂ ਨੇ ਵੈਕਸੀਨ ਸਬੰਧੀ ਪਾਈ ਜਾ ਰਹੀ ਹਿਚਕਿਚਾਹਟ ਨੂੰ ਦੂਰ ਕਰਨ ਲਈ ਜਾਗਰੂਕਤਾ ਫੈਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ:   ਕੋਰੋਨਾ ਅੱਗੇ ਬੇਵੱਸ 'ਨਾਈਟ ਕਰਫਿਊ' , ਜਲੰਧਰ ਜ਼ਿਲ੍ਹੇ 'ਚ 38 ਦਿਨਾਂ ’ਚ ਮਿਲੇ 12 ਹਜ਼ਾਰ ਤੋਂ ਵੱਧ ਨਵੇਂ ਮਾਮਲੇ

ਪੁਲਸ ਮੁਲਾਜ਼ਮਾਂ ਦੇ ਟੀਕਾਕਰਨ ਰਿਪੋਰਟ ’ਚ ਆਏ ਸਕਾਰਾਤਮਕ ਪ੍ਰਭਾਵ

ਪੰਜਾਬ ਪੁਲਸ ਦੇ ਕੇਸ ਅਧਿਐਨ, ਜਿਸ ਨੂੰ ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਾਂਝਾ ਕੀਤਾ, ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਲਸ ਮੁਲਾਜ਼ਮਾਂ ਵਿੱਚ ਟੀਕਾਕਰਨ ਵਧਣ ਨਾਲ ਪੁਲਸ ਫੋਰਸ ਵਿੱਚ ਸਰਗਰਮ ਪਾਜ਼ੇਟਿਵ ਕੇਸਾਂ ਵਿੱਚ ਕਮੀ ਆਉਣ ਦੇ ਸਪੱਸ਼ਟ ਰੁਝਾਨ ਸਾਹਮਣੇ ਆਏ ਹਨ। ਡੀ.ਜੀ.ਪੀ. ਨੇ ਕੇਸ ਅਧਿਐਨ ਦੇ ਹਵਾਲੇ ਨਾਲ ਮੁੱਖ ਮੰਤਰੀ ਨੂੰ ਦੱਸਿਆ ਕਿ ਇਹ ਅੰਕੜੇ ਪੁਲਸ ਮੁਲਾਜ਼ਮਾਂ ਵਿੱਚ ਵੈਕਸੀਨੇਸ਼ਨ ਦੇ ਸਕਾਰਾਤਮਕ ਪ੍ਰਭਾਵ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦੇ ਹਨ ਕਿ ਇਸ ਨਾਲ ਨਾ ਸਿਰਫ ਪੁੁਲਸ ਮੁਲਾਜ਼ਮਾਂ ਵਿੱਚ ਸਰਗਰਮ ਕੇਸਾਂ ਦੀ ਗਿਣਤੀ ਘਟੀ ਹੈ, ਸਗੋਂ ਗੰਭੀਰ ਮੈਡੀਕਲ ਸੰਭਾਲ ਦੀ ਲੋੜ ਵਾਲੇ ਪੁਲਸ ਕਰਮੀ ਵੀ ਨਾਂ-ਮਾਤਰ ਰਹਿ ਗਏ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਬੀਤੇ ਸਾਲ ਰੋਜ਼ਾਨਾ 1700 ਕੇਸਾਂ ਦੇ ਸਿਖਰ ਦੇ ਵਿਰੁੱਧ ਹੁਣ ਇਸ ਪੀਕ ਦੌਰਾਨ ਕਿਸੇ ਨਾ ਕਿਸੇ ਦਿਨ ਇਹ ਗਿਣਤੀ ਸਿਰਫ 400 ਮੁਲਾਜ਼ਮਾਂ ਤੱਕ ਜਾਂਦੀ ਹੈ। ਉਨ੍ਹਾਂ ਨੇ ਮੀਟਿੰਗ ਦੌਰਾਨ ਇਹ ਵੀ ਦੱਸਿਆ ਕਿ ਦੂਜੀ ਖੁਰਾਕ ਲੈਣ ਨਾਲ ਵਿਭਾਗ ਵਿੱਚ ਕੋਵਿਡ ਨਾਲ ਕੋਈ ਵੀ ਮੌਤ ਨਹੀਂ ਹੋਈ।ਮੁੱਖ ਮੰਤਰੀ ਨੇ ਪੁਲਿਸ ਵਿਭਾਗ ਨੂੰ ਹੁਕਮ ਦਿੱਤੇ ਕਿ ਮੈਰਿਜ ਪੈਲਸਾਂ ਸਮੇਤ ਜਨਤਕ ਥਾਵਾਂ 'ਤੇ ਕੋਵਿਡ ਸਬੰਧੀ ਇਹਤਿਆਤ ਨਾ ਵਰਤਣ ਵਾਲੇ ਲੋਕਾਂ ਨੂੰ ਟੈਸਟਿੰਗ ਲਈ ਲਿਜਾਇਆ ਜਾਵੇ ਅਤੇ ਜੇਕਰ ਉਹ ਲੋਕ ਸਹਿਮਤ ਅਤੇ ਯੋਗ ਹੋਣ ਤਾਂ ਉਨ੍ਹਾਂ 'ਤੇ ਬਿਨਾਂ ਕਿਸੇ ਤਰ੍ਹਾਂ ਦੇ ਦਬਾਅ ਦੀ ਵਰਤੋਂ ਕੀਤੇ ਟੀਕਾਕਰਨ ਲਈ ਲਿਜਾਇਆ ਜਾਵੇ।

ਇਹ ਵੀ ਪੜ੍ਹੋ:  ਪੰਜਾਬ ’ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਬਿਆਨ (ਵੀਡੀਓ)

ਇਹ ਜ਼ਿਕਰ ਕਰਦਿਆਂ ਕਿ ਹਾਲਾਂਕਿ ਮ੍ਰਿਤਕ, ਦੀ ਦਰ (ਸੀ.ਐੱਫ.ਆਰ.) ਵਿਚ ਗਿਰਾਵਟ ਆਈ ਹੈ ਅਤੇ ਲਗਪਗ 30 ਫੀਸਦੀ ਮੌਤਾਂ ਵੀ ਹਸਪਤਾਲ ਵਿਚ ਦਾਖ਼ਲ ਹੋਣ ਤੋਂ ਦੋ ਦਿਨਾਂ ਦੇ ਅੰਦਰ ਹੀ ਹੋ ਰਹੀਆਂ ਹਨ, ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 84 ਫੀਸਦੀ ਮਰੀਜ਼ਾਂ ਨੇ ਗੰਭੀਰ ਲੱਛਣਾਂ ਨਾਲ ਪਹਿਲੀ ਵਾਰ ਹਸਪਤਾਲ ਵਿੱਚ ਰਿਪੋਰਟ ਕੀਤਾ ਹੈ ਜੋ ਦੇਰ ਨਾਲ ਰਿਪੋਰਟ ਕੀਤੇ ਜਾਣ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕੁੱਲ ਮੌਤਾਂ ਵਿੱਚੋਂ 90 ਫੀਸਦੀ ਮੌਤਾਂ ਸਹਿ-ਰੋਗਾਂ ਵਾਲੇ ਵਿਅਕਤੀਆਂ ਦੀਆਂ ਹੋਈਆਂ ਹਨ। ਉਨ੍ਹਾਂ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕੋਵਿਡ ਦੇ ਲੱਛਣ ਵਾਲੇ ਵਿਅਕਤੀ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਵਿਖੇ ਰਿਪੋਰਟ ਕਰਨ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸ਼ੂਗਰ, ਹਾਈਪਰਟੈਂਸ਼ਨ, ਕਿਡਨੀ/ਫੇਫੜਿਆਂ ਆਦਿ ਦੀ ਬਿਮਾਰੀ ਵਾਲੇ ਮਰੀਜ਼ਾਂ ਦੀ ਜਾਂਚ ਕਰਵਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਪਾਏ ਜਾਣ ਦੀ ਸੂਰਤ ਵਿਚ ਹਸਪਤਾਲ ਨੂੰ ਰਿਪੋਰਟ ਕਰਨ ਦੀ ਸਲਾਹ ਦਿੱਤੀ ਜਾਵੇ ਅਤੇ ਯੋਗ ਵਿਅਕਤੀ ਨੂੰ ਟੀਕਾਕਰਨ ਲਈ ਵੀ ਪਹਿਲ ਦਿੱਤੀ ਜਾਵੇ।

ਇਹ ਵੀ ਪੜ੍ਹੋ:   ‘ਨੇਤਾ ਜੀ ਕੀ ਰੈਲੀ ਮੇਂ ਕਿਉਂ ਨਹੀਂ ਜਾਤੇ ਹੋ ਕੋਰੋਨਾ’ ਸੁਣੋ ਬੱਚੇ ਵਲੋਂ ਗਾਇਆ ਭਾਵੁਕ ਗੀਤ (ਵੀਡੀਓ)

ਸੰਪਰਕ ਟਰੇਸਿੰਗ ਨੂੰ ਲੈ ਕੇ ਦਿੱਤੇ ਇਹ ਨਿਰਦੇਸ਼

ਸੰਪਰਕ ਟਰੇਸਿੰਗ ਘੱਟ ਹੋਣ ਬਾਰੇ ਗੱਲ ਕਰਦਿਆਂ ਕੈਪਟਨ ਅਮਰਿੰਦਰ ਨੇ ਵਿਭਾਗ ਨੂੰ ਹਰੇਕ ਪਾਜ਼ੇਟਿਵ ਮਰੀਜ਼ ਪਿੱਛੇ 30 ਸੰਪਰਕਾਂ ਦਾ ਪਤਾ ਲਗਾਉਣ ਦਾ ਟੀਚਾ ਮਿੱਥਣ ਲਈ ਆਖਿਆ। ੳਨ੍ਹਾਂ ਕਿਹਾ ਕਿ ਟਰੇਸ ਕੀਤੇ ਗਏ 100 ਫੀਸਦੀ ਸੰਪਰਕਾਂ ਦਾ ਆਰ.ਏ.ਟੀ. ਨਾਲ ਟੈਸਟ ਕੀਤਾ ਜਾਣਾ ਲਾਜ਼ਮੀ ਹੈ ਤਾਂ ਜੋ ਉਨ੍ਹਾਂ ਦੀ ਜਲਦ ਪਛਾਣ ਕੀਤੀ ਜਾ ਸਕੇ ਅਤੇੇ ਪਾਜ਼ੇਟਿਵ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਰ.ਟੀ.ਪੀ.ਸੀ.ਆਰ. ਦੇ ਨਮੂਨੇ ਲੈਣ ਅਤੇ ਨਤੀਜੇ ਦੇਣ ਦਾ ਸਮਾਂ ਇਕ ਦਿਨ ਤੋਂ ਵੀ ਘੱਟ ਕਰਨ ਦੀ ਜ਼ਰੂਰਤ ਹੈ। ਟੈਸਟਿੰਗ ਲਈ ਪ੍ਰਾਈਵੇਟ ਲੈਬਾਂ ਅਤੇ ਸੁਚੱਜੇ ਢੰਗ ਨਾਲ ਕੰਮ ਕਰਨ ਵਾਲੇ ਹਸਪਤਾਲਾਂ ਦੀ ਮਨਜ਼ੂਰ ਕੀਤੀ ਗਈ ਸੂਚੀ ਤੁਰੰਤ ਜਨਤਕ ਦਾਇਰੇ ਵਿਚ ਪਾ ਦੇਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਸੈਂਪਲਿੰਗ 40,000 ਪ੍ਰਤੀ ਦਿਨ ਤੱਕ ਪਹੁੰਚ ਗਈ ਹੈ, ਇਸ ਨੂੰ ਅੱਗੇ ਵਧਾ ਕੇ ਘੱਟੋ-ਘੱਟ 50,000 ਪ੍ਰਤੀ ਦਿਨ ਕਰਨ ਦੀ ਜਰੂਰਤ ਹੈ।ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਵੈਂਟੀਲੇਟਰ ਉਨ੍ਹਾਂ ਹਸਪਤਾਲਾਂ ਨੂੰ ਦਿੱਤੇ ਜਾਣ, ਜਿੱਥੇ ਇਨ੍ਹਾਂ ਦੀ ਜ਼ਰੂਰਤ ਹੈ। ਉਨ੍ਹਾਂ ਅੱਗੇ ਕਿਹਾ ਕਿ ਆਕਸੀਜਨ ਕਿੱਟਾਂ, ਰੈਮੇਡਿਜ਼ਵਿਰ ਅਤੇ ਹੋਰ ਦਵਾਈਆਂ ਢੁੱਕਵੀਂ ਮਾਤਰਾ ਵਿੱਚ ਉਪਲਬਧ ਹਨ ਅਤੇ ਇਨ੍ਹਾਂ ਦੀ ਵਰਤੋਂ ਪ੍ਰਭਾਵਸ਼ਾਲੀ  ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਲੰਧਰ, ਮੁਹਾਲੀ, ਲੁਧਿਆਣਾ ਜ਼ਿਲ੍ਹਿਆਂ ਜਿੱਥੇ ਜ਼ਿਆਦਾ ਪ੍ਰਭਾਵਿਤ ਐਲ-3 ਮਰੀਜ਼ ਹਨ, ਨੂੰ ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ ਲਈ ਹੋਰ ਬਿਸਤਰੇ ਰਾਖਵੇਂ ਰੱਖਣ ਦੀ ਹਦਾਇਤ ਕਰਦਿਆਂ ਐਲ-3 ਦੀ ਸਮਰੱਥਾ ਵਧਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਲਾਪਤਾ ਨੌਜਵਾਨ ਦੀ ਖ਼ੇਤਾਂ ’ਚੋਂ ਮਿਲੀ ਲਾਸ਼, ਸਰੀਰ ’ਤੇ ਨਜ਼ਰ ਆਏ ਨਿਸ਼ਾਨਾਂ ਨੇ ਖੜ੍ਹੇ ਕੀਤੇ ਕਈ ਸਵਾਲ

ਮੁੱਖ ਮੰਤਰੀ ਨੂੰ ਨਿਰਦੇਸ਼ ਦਿੱਤੇ ਕਿ ਹਾਲਾਂਕਿ, ਫ਼ਤਹਿ ਕਿੱਟਾਂ ਢੁੱਕਵੀਂ ਮਾਤਰਾ ਵਿੱਚ ਉਪਲਬਧ ਹਨ, ਪਰ ਇਹ ਯਕੀਨੀ ਬਣਾਉਣਾ ਮਹੱਤਵਪੂਰਨ ਹੈ ਕਿ ਇਹ ਕਿੱਟਾਂ ਮਰੀਜ਼ ਦੇ ਪਾਜ਼ੇਟਿਵ ਪਾਏ ਜਾਣ 'ਤੇ ਉਸੇ ਦਿਨ ਉਨ੍ਹਾਂ ਤੱਕ ਪਹੁੰਚਾਈਆਂ ਜਾਣ। ਜ਼ਿਕਰਯੋਗ ਹੈ ਕਿ ਰਾਸ਼ਨ ਕਿੱਟ ਵਿੱਚ 10 ਕਿੱਲੋ ਕਣਕ ਦਾ ਆਟਾ, 2 ਕਿਲੋ ਕਾਲੇ ਛੋਲੇ ਅਤੇ 2 ਕਿਲੋ ਖੰਡ ਹੋਵੇਗੀ।ਇਸ ਤੋਂ ਪਹਿਲਾਂ ਇੱਕ ਪੇਸ਼ਕਾਰੀ ਵਿੱਚ, ਸਿਹਤ ਸਕੱਤਰ ਨੇ ਮੀਟਿੰਗ ਨੂੰ ਜਾਣੂੰ ਕਰਾਇਆ ਕਿ ਪੰਜਾਬ ਵਿੱਚ 8.1 ਫ਼ੀਸਦੀ ਸਮੁੱਚੀ ਪਾਜ਼ੇਟਿਵ ਦਰ ਦੇ ਮੁਕਾਬਲੇ ਮੁਹਾਲੀ ਜ਼ਿਲ੍ਹੇ ਵਿੱਚ 18 ਫ਼ੀਸਦੀ ਦਰ ਦਰਜ ਕੀਤੀ ਗਈ ਹੈ। ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਮੇਤ ਮੁਹਾਲੀ ਜ਼ਿਲ੍ਹੇ ਵਿਚ ਵਾਈਰਸ ਦੇ ਫੈਲਾਅ ਦੀ ਦਰ ਵੱਧ ਹੈ।ਸੂਬੇ ਦੀ ਕੋਵਿਡ ਟਾਸਕ ਫੋਰਸ ਦੇ ਮੁਖੀ ਡਾ. ਕੇ. ਕੇ. ਤਲਵਾੜ ਨੇ ਕਿਹਾ ਕਿ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸਾਵਧਾਨੀ ਵਰਤਣੀ ਲਾਜ਼ਮੀ ਹੈ ਅਤੇ ਕਿਸੇ ਵੱਡੇ ਇਕੱਠ ਵਿੱਚ ਸ਼ਾਮਲ ਹੋਣ ਉਪਰੰਤ ਸਾਵਧਾਨੀ ਉਪਾਅ ਵਜੋਂ ਚਾਰ ਦਿਨਾਂ ਲਈ ਘਰੇਲੂ ਇਕਾਂਤਵਾਸ ਵਿੱਚ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਗਲੇ ਕੁਝ ਹਫਤਿਆਂ ਵਿੱਚ ਵੀ ਇੰਨੀ ਹੀ ਗਿਣਤੀ ਵਿੱਚ ਕੇਸਾਂ ਦੀ ਉਮੀਦ ਹੈ, ਜਿਸ ਤੋਂ ਬਾਅਦ ਕੇਸਾਂ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਪ੍ਰੇਮ ਸਬੰਧਾਂ ਦਾ ਖ਼ੌਫ਼ਨਾਕ ਅੰਤ, ਪ੍ਰੇਮੀ ਨੇ ਲਿਆ 7ਲੱਖ ਦਾ ਕਰਜ਼ਾ ਪਰ ਨਹੀਂ ਮਿਲੀ 'ਜ਼ਿੰਦਗੀ'

 

  • Capt. Amarinder Singh
  • 45
  • Corona
  • vacination
  • ਕੈਪਟਨ ਅਮਰਿੰਦਰ ਸਿੰਘ
  • 45 ਸਾਲ
  • ਕੋਰੋਨਾ
  • ਟੀਕਾ

ਫ਼ਿਰੋਜ਼ਪੁਰ : ਕੋਰੋਨਾ ਨੇ ਲਈ 2 ਹੋਰ ਔਰਤਾਂ ਦੀ ਜਾਨ, 127 ਨਵੇਂ ਮਰੀਜ਼ ਆਏ

NEXT STORY

Stories You May Like

  • punjab chemists association has issued orders to 27 000 chemists
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
  • rajnath singh  czech republic  deputy prime minister  meeting
    ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ ਸਹਿਯੋਗ ਵਧਾਉਣ 'ਤੇ ਹੋਈ ਗੱਲਬਾਤ
  • restriction orders issued in ferozepur district
    ਜ਼ਿਲ੍ਹਾ ਫਿਰੋਜ਼ਪੁਰ 'ਚ ਪਾਬੰਦੀ ਦੇ ਹੁਕਮ ਜਾਰੀ
  • restrictions issued by the additional district magistrate
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
  • xi jinping health
    ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ
  • major restrictions imposed in bathinda city district magistrate issues orders
    ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • delhi  rain  storm orange alert
    ਦਿੱਲੀ 'ਚ ਮੀਂਹ-ਹਨ੍ਹੇਰੀ ਦੇ ਨਾਲ-ਨਾਲ ਡਿੱਗੀ ਅਸਮਾਨੀ ਬਿਜਲੀ, ਮੌਸਮ ਵਿਭਾਗ ਵਲੋਂ 'ਆਰੇਂਜ ਅਲਰਟ' ਜਾਰੀ
  • the matter regarding the letter written by the ed to the punjab dgp
    ED ਵਲੋਂ ਪੰਜਾਬ DGP ਨੂੰ ਲਿਖੇ ਪੱਤਰ ਦਾ ਮਾਮਲਾ : ਹਾਈਕੋਰਟ ਵਲੋਂ ਮਾਮਲੇ ਦੀ CBI ਜਾਂਚ ਦੇ ਹੁਕਮ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • holidays in punjab
      ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
    • parminder singh jhota murder case
      ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਵੀ...
    • navjot kaur sidhu out
      ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ...
    • parvinder jhota murder case
      ਪਰਵਿੰਦਰ ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ...
    • kewal singh dhillon
      ਫਾਜ਼ਿਲਕਾ ਵਿਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ...
    • punjab bandh parvinder singh jhota
      'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਤੇ ਸੰਘਰਸ਼ ਕਮੇਟੀ ਦਾ ਵੱਡਾ...
    • sachin pilot will stay in punjab for 5 days from tomorrow
      ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ...
    • punjab long power cut on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +