ਚੰਡੀਗੜ੍ਹ—ਪੰਜਾਬ ਮੰਤਰੀ ਮੰਡਲ ਦੀ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਗਲਵਾਰ ਬਾਅਦ ਦੁਪਹਿਰ 3 ਵਜੇ ਚੰਡੀਗੜ੍ਹ 'ਚ ਹੋਵੇਗੀ। ਇਸ ਮੀਟਿੰਗ 'ਚ ਪੰਜਾਬ ਵਿਧਾਨ ਸਭਾ ਦੇ 14 ਜੂਨ ਤੋਂ ਸ਼ੁਰੂ ਹੋਣ ਵਾਲੇ ਬਜਟ ਇਜਲਾਸ 'ਚ ਪੇਸ਼ ਕੀਤੇ ਜਾਣ ਵਾਲੇ ਕੋਈ ਇਕ ਦਰਜਨ ਤੋਂ ਵੱਧ ਬਿੱਲਾਂ ਨੂੰ ਵਿਚਾਰਿਆ ਤੇ ਪ੍ਰਵਾਨ ਕੀਤਾ ਜਾਣਾ ਹੈ। ਚਰਚਾ 'ਚ ਇਹ ਵੀ ਹੈ ਕਿ ਸੂਬਾ ਸਰਕਾਰ ਵਲੋਂ ਮੀਟਿੰਗ 'ਚ ਰਾਜ ਦੀ ਨਵੀਂ ਟਰਾਂਸਪੋਰਟ ਨੀਤੀ ਨੂੰ ਵੀ ਵਿਚਾਰ ਲਈ ਪੇਸ਼ ਕੀਤਾ ਜਾ ਸਕਦਾ ਹੈ ਪਰ ਟ੍ਰਾਂਸਪੋਰਟ ਵਿਭਾਗ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾ ਰਹੀ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਬਜਟ ਤਜਵੀਜ਼ਾਂ ਨੂੰ ਰਾਜ ਮੰਤਰੀ ਮੰਡਲ ਦੀ 19 ਜੂਨ ਨੂੰ ਹਣ ਵਾਲੀ ਬੈਠਕ 'ਚ ਵਿਚਾਰਿਆ ਤੇ ਪ੍ਰਵਾਨ ਕੀਤਾ ਜਾਵੇਗਾ ਕਿਉਂਕਿ 20 ਜੂਨ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਬਜਟ ਤਜਵੀਜ਼ਾਂ ਬਜਟ ਸਮਾਗਮ 'ਚ ਪ੍ਰੋਗਰਾਮ ਮੁਤਾਬਕ ਪੇਸ਼ ਕੀਤੀਆਂ ਜਾਣੀਆਂ ਹਨ। ਮੰਤਰੀ ਮੰਡਲ ਦੀ ਬੈਠਕ ਦੌਰਾਨ ਗੈਰ ਰਸਮੀ ਗੱਲਬਾਤ ਦੌਰਾਨ ਮੰਤਰੀਆਂ ਵਲੋਂ ਬਜਟ ਸਮਾਗਮ ਲਈ ਰਾਜ ਸਰਕਾਰ ਦੀ ਰਣਨੀਤੀ ਨੂੰ ਵੀ ਵਿਚਾਰਿਆ ਜਾਵੇਗਾ।
ਸਰਕਾਰੀ ਡਿਊਟੀ 'ਚ ਵਿਘਨ ਪਾਉਣ ਅਤੇ ਮੁਲਾਜ਼ਮਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ 'ਚ ਕੇਸ ਦਰਜ
NEXT STORY