ਜਲੰਧਰ(ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿਚ ਕਪਾਹ ਖਰੀਦ ਪ੍ਰਬੰਧਾਂ ਨੂੰ ਲੈ ਕੇ ਉੱਚ ਪੱਧਰੀ ਬੈਠਕ ਕੀਤੀ ਅਤੇ ਨਾਲ ਹੀ ਨਿਰਦੇਸ਼ ਦਿੱਤੇ ਕਿ ਕਪਾਹ ਦੀ ਖਰੀਦ ਘੱਟੋ-ਘੱਟ ਸਮਰਥਨ ਕੀਮਤ 'ਤੇ ਕੀਤੀ ਜਾਵੇ। ਮੁੱਖ ਮੰਤਰੀ ਨੇ ਅਜੇ ਤੱਕ ਹੋਈ ਕਪਾਹ ਖਰੀਦ ਦੀ ਸਮੀਖਿਆ ਕੀਤੀ ਅਤੇ ਖੇਤੀਬਾੜੀ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਪਾਹ ਉਤਪਾਦਕ ਕਿਸਾਨਾਂ ਨੂੰ ਫਸਲ ਦੀ ਵਾਜਿਬ ਕੀਮਤ ਦਿਵਾਉਣ ਵਿਚ ਸਹਿਯੋਗ ਕਰਨ। ਬੈਠਕ ਵਿਚ ਮੰਡੀ ਬੋਰਡ ਦੇ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਅਜੇ ਤੱਕ ਸੂਬੇ ਦੀਆਂ ਕਪਾਹ ਮੰਡੀਆਂ ਵਿਚ 3.19 ਲੱਖ ਕੁਇੰਟਲ ਕਪਾਹ ਦੀ ਫਸਲ ਆ ਚੁੱਕੀ ਹੈ ਅਤੇ ਕਪਾਹ ਨੂੰ 4220 ਰੁਪਏ ਪ੍ਰਤੀ ਕੁਇੰਟਲ ਦੇ ਭਾਅ ਨਾਲ ਖਰੀਦਿਆ ਜਾ ਰਿਹਾ ਹੈ।
ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕਪਾਹ ਦੀ ਫਸਲ ਦੀ ਕੁਆਲਿਟੀ ਨੂੰ ਲੈ ਕੇ ਅਜੇ ਤੱਕ ਕੋਈ ਵੀ ਮਾਮਲਾ ਕਿਸੇ ਵੀ ਮੰਡੀ ਵਿਚ ਸੁਣਨ ਨੂੰ ਨਹੀਂ ਮਿਲਿਆ ਅਤੇ ਦੱਸਿਆ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਕਪਾਹ ਦੀ ਫਸਲ ਦੀ ਖਰੀਦ ਦੁੱਗਣੀ ਹੋਵੇਗੀ। ਕਈ ਥਾਵਾਂ 'ਤੇ ਤਾਂ ਕਪਾਹ ਦੀ ਫਸਲ ਐੱਮ. ਐੱਸ. ਪੀ. ਤੋਂ ਉਪਰ 4350 ਰੁਪਏ ਪ੍ਰਤੀ ਕੁਇੰਟਲ ਦੇ ਭਾਅ ਨਾਲ ਵੀ ਖਰੀਦੀ ਗਈ ਹੈ। ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਪਾਹ ਦੀ ਫਸਲ ਦਾ ਢੁੱਕਵਾਂ ਭਾਅ ਦਿਵਾਉਣ ਵਿਚ ਸਹਿਯੋਗ ਕਰਨ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਪਾਹ ਮਾਰਕੀਟ ਦਾ ਦੌਰਾ ਕਰਨ ਅਤੇ ਕਿਸਾਨਾਂ ਵੱਲੋਂ ਵੇਚੀ ਜਾ ਰਹੀ ਕਪਾਹ ਦੀ ਫਸਲ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਹੋਣੀ ਚਾਹੀਦੀ ਅਤੇ ਨਾਲ ਹੀ ਕਿਹਾ ਕਿ ਮੰਗਲਵਾਰ ਨੂੰ ਚੰਡੀਗੜ੍ਹ ਵਿਚ ਸਾਂਝੀ ਬੈਠਕ ਬੁਲਾਈ ਜਾਵੇ, ਜਿਸ ਵਿਚ ਕਪਾਹ ਨਿਗਮ, ਸੂਬਾ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਕਪਾਹ ਦੀ ਖਰੀਦ ਲਈ ਸੁਚਾਰੂ ਪ੍ਰਬੰਧ ਕੀਤੇ ਜਾਣ।
ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਸਬੰਧੀ ਤਿਆਰੀਆਂ ਸ਼ੁਰੂ
NEXT STORY