ਜਲੰਧਰ(ਧਵਨ, ਰਵਿੰਦਰ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਹਨੀਪ੍ਰੀਤ ਕੇਸ ਵਿਚ ਪੰਜਾਬ ਪੁਲਸ ਦੀ ਭੂਮਿਕਾ ਨੂੰ ਲੈ ਕੇ ਸਵਾਲ ਉਠਾਉਣ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਦੀਆਂ ਡੇਰਾ ਸੱਚਾ ਸੌਦਾ ਮਾਮਲੇ ਵਿਚ ਨਾਕਾਮੀਆਂ ਨੂੰ ਲੁਕਾਉਣ ਦੀ ਬਜਾਏ ਉਹ ਪੰਜਾਬ ਪੁਲਸ 'ਤੇ ਝੂਠੇ ਦੋਸ਼ ਨਾ ਲਾਵੇ। ਉਨ੍ਹਾਂ ਕਿਹਾ ਕਿ ਖੱਟੜ ਨੇ ਪੰਚਕੂਲਾ ਵਿਚ ਹੋਈ ਹਿੰਸਾ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਣ ਦੀ ਕੋਸ਼ਿਸ਼ ਕੀਤੀ ਸੀ ਪਰ ਜਦੋਂ ਉਨ੍ਹਾਂ ਨੂੰ ਇਸ ਵਿਚ ਸਫਲਤਾ ਨਾ ਮਿਲੀ ਤਾਂ ਹੁਣ ਉਹ ਡੇਰਾ ਸੱਚਾ ਸੌਦਾ ਮਾਮਲੇ ਵਿਚ ਪੰਜਾਬ ਪੁਲਸ ਨੂੰ ਘੜੀਸ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਨੀਪ੍ਰੀਤ ਦੀ ਗ੍ਰਿਫਤਾਰੀ ਦੇ ਮਾਮਲੇ ਵਿਚ ਜੇਕਰ ਪੰਜਾਬ ਪੁਲਸ ਕੋਲ ਥੋੜ੍ਹੀ ਜਿਹੀ ਵੀ ਜਾਣਕਾਰੀ ਹੁੰਦੀ ਤਾਂ ਉਹ ਇਸ ਬਾਰੇ ਹਰਿਆਣਾ ਪੁਲਸ ਨੂੰ ਜ਼ਰੂਰ ਸੂਚਨਾ ਦਿੰਦੀ। ਕੈਪਟਨ ਅਮਰਿੰਦਰ ਸਿੰਘ ਨੇ ਉਲਟਾ ਹਰਿਆਣਾ ਪੁਲਸ 'ਤੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਹਨੀਪ੍ਰੀਤ ਬਾਰੇ ਜਾਣਕਾਰੀ ਸੀ ਪਰ ਉਹ ਕਈ ਦਿਨਾਂ ਤੱਕ ਹਨੀਪ੍ਰੀਤ ਨੂੰ ਗ੍ਰਿਫਤਾਰ ਕਰਨ ਵਿਚ ਅਸਫਲ ਰਹੀ। ਸੀ. ਸੀ. ਆਈ. ਨੇ ਕਪਾਹ ਖਰੀਦ ਘੱਟੋ-ਘੱਟ ਸਮਰਥਨ ਮੁੱਲ ਦੇ ਅਨੁਸਾਰ ਕਰਨ 'ਤੇ ਆਪਣੀ ਸਹਿਮਤੀ ਦੇ ਦਿੱਤੀ ਹੈ।
ਕਾਨਪੁਰ ਸਿੱਖ ਕਤਲੇਆਮ ਮਾਮਲੇ 'ਚ ਸੁਪਰੀਮ ਕੋਰਟ ਨੇ ਸਰਕਾਰ ਨੂੰ ਆਪਣਾ ਪੱਖ ਰੱਖਣ ਲਈ ਦਿੱਤਾ ਆਖਰੀ ਮੌਕਾ
NEXT STORY