ਲੁਧਿਆਣਾ (ਵਿੱਕੀ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਤੇ ਕੈਬਨਿਟ ਮੀਟਿੰਗ ਦੌਰਾਨ ਲਏ ਗਏ ਫੈਸਲੇ ਅਨੁਸਾਰ ਹਰੇਕ ਘਰ ਵਿਚ ਨੌਕਰੀ ਦੇਣ ਨੂੰ ਅਮਲੀ ਜਾਮਾ ਪਹਿਨਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਰੋਜ਼ਗਾਰ ਮੇਲੇ ਲਗਾ ਕੇ ਬੇਰੁਜ਼ਗਾਰਾਂ ਨੂੰ ਨੌਕਰੀ ਲਈ ਇਨਰੋਲ ਕੀਤਾ ਜਾਵੇਗਾ। ਇਸ ਮੁਹਿੰਮ ਤਹਿਤ ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ, ਗਿੱਲ ਰੋਡ ਲੁਧਿਆਣਾ ਵਿਖੇ ਮਿਤੀ 25 ਅਗਸਤ ਦਿਨ ਸ਼ੁੱਕਰਵਾਰ ਨੂੰ ਰਾਜ ਪੱੱਧਰੀ 'ਮੈਗਾ ਜਾਬ ਫੇਅਰ' ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ (ਪੱਛਮੀ) ਦੇ ਵਿਧਾਇਕ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦਾ ਉਦਘਾਟਨ ਸਵੇਰੇ 11 ਵਜੇ ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖ਼ਲਾਈ ਵਿਭਾਗ ਪੰਜਾਬ ਸਰਕਾਰ ਕਰਨਗੇ। ਇਸ ਮੇਲੇ ਵਿਚ ਦੇਸ਼ ਦੀਆਂ ਪ੍ਰਸਿੱਧ ਵੱਡੀਆਂ ਅਤੇ ਛੋਟੀਆਂ ਕੰਪਨੀਆਂ ਬੇਰੁਜ਼ਗਾਰ ਆਈ. ਟੀ. ਆਈ. ਪਾਸ ਉਮੀਦਵਾਰਾਂ ਦੀ ਇੰਟਰਵਿਊ ਲੈਣ ਲਈ ਪਹੁੰਚਣਗੀਆਂ।
ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਕੰਪਨੀਆਂ ਵੱੱਖ-ਵੱਖ ਸਕਿੱਲ (ਜਿਵੇਂ ਕਿ ਫਿਟਰ, ਮਸ਼ੀਨਿਸ਼ਟ, ਟਰਨਰ, ਮੋਟਰ ਮਕੈਨਿਕ ਵ੍ਹੀਕਲ, ਵੈਲਡਰ, ਪਲੰਬਰ, ਟ੍ਰੈਕਟਰ ਮਕੈਨਿਕ, ਡੀਜ਼ਲ ਮਕੈਨਿਕ, ਡਰਾਫਟਸਮੈਨ ਸਿਵਲ ਅਤੇ ਮਕੈਨੀਕਲ, ਇਲੈਕਟ੍ਰੀਸ਼ਨ, ਰੈਫਰੀਜਰੇਸ਼ਨ ਅਤੇ ਏਅਰ ਕੰਡੀਸ਼ਨ, ਸਿਲਾਈ ਕਟਾਈ, ਕੰਪਿਊਟਰ ਆਦਿ ਹਰ ਟ੍ਰੇਡ ਦੇ ਸਿਖਿਆਰਥੀ ਦੀ ਸਕਿੱਲ) ਵਿਚ 4000 ਤੋਂ ਵੱਧ ਉਮੀਦਵਾਰਾਂ ਦੀ ਚੋਣ ਕਰਨਗੀਆਂ। ਮੇਲੇ ਵਿਚ ਪੰਜਾਬ ਦੀਆਂ ਵੱਖ-ਵੱਖ ਉਦਯੋਗਿਕ ਸਿਖ਼ਲਾਈ ਸੰਸਥਾਵਾਂ ਵਿਚੋਂ ਵੱਖ-ਵੱਖ ਟਰੇਡਾਂ ਦੇ ਤਕਰੀਬਨ 5000 ਸਿਖਿਆਰਥੀਆਂ ਨੌਕਰੀ ਪ੍ਰਾਪਤ ਕਰਨ ਲਈ ਹਾਜ਼ਰ ਹੋਣਗੇ।
ਉਨ੍ਹਾਂ ਕਿਹਾ ਕਿ ਸਮੂਹ ਕੰਪਨੀਆਂ ਅਤੇ ਬੇਰੁਜ਼ਗਾਰ ਇਸ ਰੋਜ਼ਗਾਰ ਮੇਲੇ ਵਿਚ ਭਾਗ ਲੈਣ ਲਈ ਆਪਣੇ ਆਪ ਨੂੰ ਪੋਰਟਲ 'ਤੇ ਜਾ ਕੇ ਘਰ-ਘਰ ਨੌਕਰੀ ਦੇ ਲਿੰਕ ਨੂੰ ਕਲਿੱਕ ਕਰ ਕੇ ਰਜਿਸਟਰਡ ਕਰਨਗੇ ਅਤੇ ਲਾਗ ਇਨ ਕਰ ਕੇ ਆਪਣਾ ਨਿੱਜੀ ਡਾਟਾ ਭਰਨਗੇ। ਇਸ ਮੌਕੇ ਲੁਧਿਆਣਾ ਨਾਲ ਸੰਬੰਧਤ ਕਈ ਸਨਅਤੀ ਸ਼ਖ਼ਸੀਅਤਾਂ ਵੀ ਹਾਜ਼ਰ ਹੋਣਗੀਆਂ।
ਵਰਨਿਕਾ ਕੇਸ 'ਚ ਲੜਕੀਆਂ ਦੀ ਆਜ਼ਾਦੀ 'ਤੇ ਸਵਾਲ ਉਠਾਉਣ ਵਾਲਿਆਂ ਖਿਲਾਫ ਨੌਜਵਾਨਾਂ ਨੇ ਸਾਂਝੇ ਕੀਤੇ ਆਪਣੇ ਵਿਚਾਰ
NEXT STORY