ਜਲੰਧਰ (ਵਿਸ਼ੇਸ਼) : ਪੰਜਾਬ ’ਚ ਕਾਂਗਰਸ ਪ੍ਰਧਾਨ ਦੇ ਅਹੁਦੇ ’ਤੇ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਲਈ ਜੋ ਵੱਡੇ ਕਾਰਨ ਸਨ, ਉਨ੍ਹਾਂ ਵਿਚੋਂ ਇਕ ਸੀ ਸਿੱਧੂ ਦੀ ਕਿਸਮਤ ਅਤੇ ਉਨ੍ਹਾਂ ਦੀ ਕਿਸਮਤ ਦਾ ਰਸਤਾ ਖੋਲ੍ਹਣ ਵਾਲੇ ਸਨ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ। ਕੈਪਟਨ ਮੁੱਖ ਮੰਤਰੀ ਹੁੰਦੇ ਹੋਏ ਆਪਣੇ ਲੋਕਾਂ ਨੂੰ ਖ਼ੁਸ਼ ਨਹੀਂ ਰੱਖ ਸਕੇ, ਜਿਸ ਕਾਰਨ ਉਨ੍ਹਾਂ ਦਾ ਵਿਰੋਧ ਹੋਣ ਲੱਗਾ। ਇੱਥੇ ਸਿੱਧੂ ਦੀ ਕਿਸਮਤ ਦਾ ਪਹਿਲਾ ਦਰਵਾਜ਼ਾ ਖੁੱਲ੍ਹਿਆ ਅਤੇ ਪਾਰਟੀ ਨੇ ਸਿੱਧੂ ਨੂੰ ਵੱਡਾ ਅਹੁਦਾ ਦੇ ਦਿੱਤਾ। ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਕੈਪਟਨ ਨਾਰਾਜ਼ ਹੋ ਗਏ ਅਤੇ ਪਾਰਟੀ ਨਾਲ ਉਨ੍ਹਾਂ ਦੀਆਂ ਲਗਾਤਾਰ ਦੂਰੀਆਂ ਬਣਨ ਲੱਗੀਆਂ। ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਹਾਈਕਮਾਨ ਇਕ ਵਾਰ ਮੁੜ ਕੈਪਟਨ ਬਾਰੇ ਵਿਚਾਰ ਕਰ ਰਹੀ ਸੀ ਤਾਂ ਕੈਪਟਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਨੇ ਇਕ ਵਾਰ ਫਿਰ ਸਿੱਧੂ ਦੀ ਕਿਸਮਤ ਦਾ ਦਰਵਾਜ਼ਾ ਖੋਲ੍ਹ ਦਿੱਤਾ ਹੈ। ਕਾਂਗਰਸ ਹਾਈਕਮਾਨ ਨੂੰ ਹੁਣ ਸਿੱਧੂ ਦੀ ਵਾਪਸੀ ਦਾ ਰਸਤਾ ਲੱਭਣਾ ਪਵੇਗਾ ਕਿਉਂਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਤੋਂ ਲੈ ਕੇ ਭਾਜਪਾ ਤਕ ਨੂੰ ਜੇ ਕੋਈ ਸਿੱਧਾ ਹੱਥ ਵਿਚ ਲੈ ਸਕਦਾ ਹੈ ਤਾਂ ਉਹ ਨਵਜੋਤ ਸਿੰਘ ਸਿੱਧੂ ਹੀ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਰਵੀਨ ਠੁਕਰਾਲ ਸਣੇ ਕੈਪਟਨ ਦੇ ਇਨ੍ਹਾਂ ਨਜ਼ਦੀਕੀਆਂ ਦੀ ਸਕਿਓਰਿਟੀ ਲਈ ਵਾਪਸ
ਉਧਰ ਦੂਜੇ ਪਾਸੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਦੀ ਜਾਣਕਾਰੀ ਖ਼ੁਦ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਦਿੱਤੀ ਹੈ।ਸਿੱਧੂ ਨੇ ਟਵੀਟ ਕਰਦੇ ਲਿਖਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਟਿੰਗ ਲਈ ਸੱਦਿਆ ਹੈ ਅਤੇ ਬਾਅਦ ਦੁਪਹਿਰ 3 ਵਜੇ ਉਹ ਪੰਜਾਬ ਭਵਨ ’ਚ ਮੁੱਖ ਮੰਤਰੀ ਨਾਲ ਮੀਟਿੰਗ ਕਰਨਗੇ। ਸਿੱਧੂ ਨੇ ਕਿਹਾ ਕਿ ਮੈਂ ਕਿਸੇ ਵੀ ਵਿਚਾਰ-ਵਟਾਂਦਰੇ ਲਈ ਤਿਆਰ ਹਾਂ ਅਤੇ ਆਪਣੀ ਗੱਲ ਚੰਡੀਗੜ੍ਹ ’ਚ ਰੱਖਾਂਗਾ।
ਨੋਟ: ਕੀ ਨਵਜੋਤ ਸਿੰਘ ਸਿੱਧੂ ਮੁੜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ?
ਕੀ ਮੰਨ ਗਏ ਨਵਜੋਤ ਸਿੰਘ ਸਿੱਧੂ? ਮੁੱਖ ਮੰਤਰੀ ਚੰਨੀ ਨਾਲ ਅੱਜ ਕਰਨਗੇ ਮੁਲਾਕਾਤ
NEXT STORY