Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    11:00:50 PM

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਆਉਣ ਵਾਲੇ ਹਰ ਵਿਅਕਤੀ ਲਈ 14 ਦਿਨ ਤਕ ਕੁਆਰੰਟੀਨ ਹੋਣਾ ਲਾਜ਼ਮੀ : ਕੈਪਟਨ

PUNJAB News Punjabi(ਪੰਜਾਬ)

ਪੰਜਾਬ ਆਉਣ ਵਾਲੇ ਹਰ ਵਿਅਕਤੀ ਲਈ 14 ਦਿਨ ਤਕ ਕੁਆਰੰਟੀਨ ਹੋਣਾ ਲਾਜ਼ਮੀ : ਕੈਪਟਨ

  • Updated: 23 May, 2020 07:12 PM
Jalandhar
capt amarinder singh mission fateh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੀ ਦੇਸ਼ 'ਚੋਂ ਸਭ ਤੋਂ ਵੱਧ 90 ਫੀਸਦੀ ਰਿਕਵਰੀ ਦਰ ਹੋਣ ਦੇ ਬਾਵਜੂਦ ਕਿਸੇ ਤਰਾਂ ਸੰਤੁਸ਼ਟ ਹੋਣ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਘਰੇਲੂ ਉਡਾਨਾਂ, ਰੇਲਾਂ ਅਤੇ ਬੱਸਾਂ ਰਾਹੀਂ ਸੂਬੇ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ 'ਤੇ 14 ਦਿਨਾਂ ਲਈ ਘਰੇਲੂ ਏਕਾਂਤਵਾਸ ਵਿੱਚ ਰਹਿਣਾ ਪਵੇਗਾ। ਫੇਸਬੁੱਕ 'ਤੇ 'ਕੈਪਟਨ ਨੂੰ ਸਵਾਲ' ਨਾਂ ਦੇ ਲਾਈਵ ਪ੍ਰੋਗਰਾਮ ਦੌਰਾਨ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦਾਖਲ ਹੋਣ ਵਾਲਿਆਂ ਦੀ ਜਾਂਚ ਸੂਬੇ ਅਤੇ ਜ਼ਿਲਿਆਂ ਦੇ ਪ੍ਰਵੇਸ਼ ਲਾਂਘਿਆਂ ਦੇ ਨਾਲ-ਨਾਲ ਰੇਲਵੇ ਸਟੇਸ਼ਨ ਅਤੇ ਹਵਾਈ ਅੱਡਿਆਂ 'ਤੇ ਕੀਤੀ ਜਾਵੇਗੀ ਅਤੇ ਜਿਨਾਂ ਵਿੱਚ ਲੱਛਣ ਪਾਏ ਜਾਣਗੇ, ਉਨਾਂ ਨੂੰ ਸੰਸਥਾਗਤ ਏਕਾਂਤਵਾਸ ਵਿੱਚ ਰੱਖਿਆ ਜਾਵੇਗਾ ਜਦਕਿ ਬਾਕੀਆਂ ਨੂੰ ਦੋ ਹਫਤਿਆਂ ਲਈ ਘਰ ਵਿੱਚ ਏਕਾਂਤਵਾਸ 'ਚ ਰਹਿਣਾ ਹੋਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰੈਪਿਡ ਟੈਸਟਿੰਗ ਟੀਮਾਂ ਘਰਾਂ ਵਿੱਚ ਏਕਾਂਤਵਾਸ ਵਿੱਚ ਰੱਖੇ ਵਿਅਕਤੀਆਂ ਦੀ ਜਾਂਚ ਕਰਨੀਆਂ ਜਦਕਿ ਲੱਛਣ ਵਾਲੇ ਵਿਅਕਤੀਆਂ ਦੀ ਵਿਸਥਾਰਤ ਜਾਂਚ ਹਸਪਤਾਲਾਂ/ਅਲਹਿਦਗੀ ਕੇਂਦਰਾਂ ਵਿੱਚ ਕੀਤੀ ਜਾਵੇਗੀ। ਉਨਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨਾਂ ਦੀ ਸਰਕਾਰ ਵਿਸ਼ਵ ਜਾਂ ਮੁਲਕ ਦੇ ਕਿਸੇ ਵੀ ਹਿੱਸੇ ਵੱਲੋਂ ਟੈਸਟ ਸਬੰਧੀ ਜਾਰੀ ਕੀਤੇ ਸਰਟੀਫਿਕੇਟ 'ਤੇ ਭਰੋਸਾ ਨਹੀਂ ਕਰੇਗੀ। ਉਨਾਂ ਨੇ ਮਹਾਰਾਸ਼ਟਰ ਅਤੇ ਰਾਜਸਥਾਨ ਦੇ ਨਾਲ-ਨਾਲ ਹਾਲ ਹੀ ਵਿੱਚ ਦੁਬਾਈ ਤੋਂ ਆਉਣ ਵਾਲਿਆਂ ਬਾਰੇ ਪੰਜਾਬ ਦਾ ਪਿਛਲਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਇਨਾਂ ਥਾਵਾਂ ਤੋਂ ਸੂਬੇ ਵਿੱਚ ਪਰਤਣ ਵਾਲੇ ਪੰਜਾਬੀਆਂ ਕੋਲ ਨੈਗੇਟਿਵ ਟੈਸਟ ਦਰਸਾਉਂਦੇ ਮੈਡੀਕਲ ਸਰਟੀਫਿਕੇਟ ਹੋਣ ਦੇ ਬਾਵਜੂਦ ਇੱਥੇ ਪਾਜ਼ੇਟਿਵ ਟੈਸਟ ਸਾਹਮਣੇ ਆਏ।
ਇੱਥੇ ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੀਆਂ ਸੇਧਾਂ ਮੁਤਾਬਕ ਅੰਤਰਰਾਸ਼ਟਰੀ ਉਡਾਨਾਂ ਰਾਹੀਂ ਭਾਰਤ ਪਰਤਣ ਵਾਲਿਆਂ ਨੂੰ ਸੰਸਥਾਗਤ ਏਕਾਂਤਵਾਸ ਵਿੱਚੋਂ ਲੰਘਣਾ ਪਵੇਗਾ। ਮੁੱਖ ਮੰਤਰੀ ਨੇ ਪੂਰੀ ਤਰਾਂ ਸੁਚੇਤ ਰਹਿਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਘਰ ਪਰਤ ਰਹੇ ਹਨ ਅਤੇ ਵੱਧ ਤੋਂ ਵੱਧ ਨਿਵੇਸ਼ਕਾਰ ਸੂਬੇ ਵਿੱਚ ਆਪਣਾ ਕਾਰੋਬਾਰ ਮੁੜ ਸ਼ੁਰੂ ਕਰਨ ਵਿੱਚ ਦਿਲਚਸਪੀ ਦਿਖਾ ਰਹੇ ਹਨ। ਉਨਾਂ ਕਿਹਾ,''ਅਸੀਂ ਪੰਜਾਬ ਵਿੱਚ ਮਹਾਂਮਾਰੀ ਨੂੰ ਹੋਰ ਨਹੀਂ ਫੈਲਣ ਦੇਵਾਂਗੇ ਅਤੇ ਸੂਬਾ ਹੁਣ ਤੱਕ ਬਿਹਤਰ ਢੰਗ ਨਾਲ ਨਿਯੰਤਰਣ ਕਰਕੇ ਸਥਿਤੀ ਨੂੰ ਕਾਬੂ ਕਰਨ ਵਿੱਚ ਸਫਲ ਰਿਹਾ।
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਹਰੀ ਮੁਲਕਾਂ ਅਤੇ ਸੂਬਿਆਂ ਤੋਂ ਵਾਪਸ ਆ ਰਹੇ ਪੰਜਾਬੀਆਂ ਦੇ ਇੱਥੇ ਪਰਤਣ ਨਾਲ ਰੋਗ ਦੇ ਫੈਲਾਅ ਦੀ ਸੰਭਾਵਨਾ ਹੈ ਪਰ ਇਸ ਦੀ ਰੋਕਥਾਮ ਲਈ ਸੂਬਾ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਜਿਸ ਤਹਿਤ ਵਾਪਸ ਪਰਤਣ ਵਾਲੇ ਹਰੇਕ ਵਿਅਕਤੀ ਦੀ ਟੈਸਟਿੰਗ ਅਤੇ ਏਕਾਂਤਵਾਸ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਪੰਜ ਉਡਾਨਾਂ ਅੱਜ ਪਹੁੰਚੀਆਂ ਹਨ ਅਤੇ ਵਿਦੇਸ਼ਾਂ ਤੋਂ 88 ਉਡਾਨਾਂ 'ਤੇ 20,000 ਲੋਕਾਂ ਦੀ ਵਾਪਸੀ ਦੀ ਉਮੀਦ ਹੈ ਜਦਕਿ ਹੋਰਨਾਂ ਸੂਬਿਆਂ ਤੋਂ 60,000 ਪੰਜਾਬੀਆਂ ਦੇ ਵਾਪਸ ਆਉਣ ਦੀ ਸੰਭਾਵਨਾ ਹੈ। ਉਨਾਂ ਨੇ ਸਪੱਸ਼ਟ ਰੂਪ ਵਿੱਚ ਆਖਿਆ,''ਮੈਂ ਪੰਜਾਬ ਵਿੱਚ ਇਸ ਰੋਗ ਦਾ ਹੋਰ ਫੈਲਾਅ ਨਹੀਂ ਹੋਣ ਦੇਵਾਂਗਾ।''
ਮੁੱਖ ਮੰਤਰੀ ਨੇ ਕਿਰਤੀਆਂ ਦਾ ਵੀ ਧੰਨਵਾਦ ਕੀਤਾ ਜਿਨਾਂ ਨੇ ਵਾਪਸ ਜਾਣ ਦੀ ਬਜਾਏ ਇੱਥੇ ਰੁਕ ਕੇ ਪੰਜਾਬ ਦੀ ਆਰਥਿਕ ਮਜ਼ਬੂਤੀ ਵਿੱਚ ਆਪਣਾ ਯੋਗਦਾਨ ਪਾਉਣ ਦਾ ਰਸਤਾ ਚੁਣਿਆ। ਉਨਾਂ ਕਿਹਾ,''ਇਹ ਤੁਹਾਡਾ ਸੂਬਾ ਹੈ ਅਤੇ ਤੁਸੀਂ ਇਸ ਦਾ ਹਿੱਸਾ ਹੋ।'' ਉਨਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਉਦਯੋਗਾਂ ਦਾ ਕੰਮਕਾਜ ਚੱਲੇ ਤਾਂ ਕਿ ਰੋਜ਼ਗਾਰ ਨੂੰ ਯਕੀਨੀ ਬਣਾਇਆ ਜਾ ਸਕੇ। ਉਨਾਂ ਨੇ ਸਾਰਿਆਂ ਨੂੰ ਕੰਮ ਵਾਲੀਆਂ ਥਾਵਾਂ 'ਤੇ ਸਮਾਜਿਕ ਦੂਰੀ ਦੇ ਨੇਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਕਿ ਹਰੇਕ ਕਦਮ 'ਤੇ ਵਾਇਰਸ ਨੂੰ ਹਰਾਇਆ ਜਾ ਸਕੇ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ,''ਜਿਸ ਢੰਗ ਨਾਲ ਅਸੀਂ ਸਥਿਤੀ 'ਤੇ ਕਾਬੂ ਪਾ ਚੁੱਕੇ ਹਾਂ, ਸਾਨੂੰ ਦੁਬਾਰਾ ਸਖਤੀ ਨਾਲ ਲੌਕਡਾੳੂਨ ਦੀ ਲੋੜ ਨਹੀਂ ਪਵੇਗੀ।'' ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਪਿੱਤਰੀ ਸੂਬਿਆਂ ਵਿੱਚ ਜਾਣ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਪਰਵਾਸੀ ਮਜ਼ਦੂਰਾਂ ਵਿੱਚੋਂ ਲਗਪਗ ਅੱਧੇ ਮਜ਼ਦੂਰਾਂ ਨੇ ਇੱਥੇ ਹੀ ਰੁਕਣ ਦਾ ਫੈਸਲਾ ਕੀਤਾ ਅਤੇ ਇਨਾਂ ਨੇ ਸਨਅਤਾਂ ਵਿੱਚ ਮੁੜ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨਾਂ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ 2.56 ਲੱਖ ਉਦਯੋਗ ਵਿੱਚੋਂ 1.5 ਲੱਖ ਉਦਯੋਗ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਉਨਾਂ ਦੀ ਸਰਕਾਰ ਵੱਖ-ਵੱਖ ਮੁਲਕਾਂ ਦੇ ਦੂਤਘਰਾਂ ਤੱਕ ਜ਼ੋਰਦਾਰ ਢੰਗ ਨਾਲ ਪਹੁੰਚ ਕਰ ਰਹੀ ਹੈ, ਜਿਹੜੇ ਮੁਲਕ ਚੀਨ ਤੋਂ ਬਾਹਰ ਆਪਣੇ ਮੈਨੂਫੈਕਚਰਿੰਗ/ਕਾਰੋਬਾਰ ਨੂੰ ਸਿਫਟ ਕਰਨ ਦੀ ਕੋਸ਼ਿਸ਼ ਵਿੱਚ ਹਨ। ਉਨਾਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਦੂਤਘਰਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਉਨਾਂ ਨੂੰ ਜ਼ਮੀਨ, ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਦੇ ਰੂਪ ਵਿੱਚ ਸਹਿਯੋਗ ਲਈ ਹਰ ਸੰਭਵ ਪੇਸ਼ਕਸ਼ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ ਤੋਂ ਬਾਅਦ ਸੂਬੇ ਦੇ ਅਰਥਚਾਰੇ ਨੂੰ ਮੁੜ ਪੈਰਾਂ 'ਤੇ ਖੜਾ ਕਰਨ ਦੇ ਸੰਦਰਭ ਵਿੱਚ ਉਨਾਂ ਦੀ ਸਰਕਾਰ ਨੇ ਇਸ ਸਬੰਧ ਵਿੱਚ ਵੱਖ-ਵੱਖ ਮੁਲਕਾਂ ਦੇ ਦੂਤਘਰਾਂ ਨੂੰ ਪੱਤਰ ਲਿਖੇ ਹਨ ਅਤੇ ਸਰਕਾਰ ਭਾਰਤ ਵਿੱਚ ਜਪਾਨ, ਕੋਰੀਆ ਅਤੇ ਤਾਇਵਾਨ ਦੇ ਸਫ਼ਾਰਤਖਾਨਿਆਂ ਨਾਲ ਗੱਲਬਾਤ ਵਿੱਚ ਜੁਟੀ ਹੋਈ ਹੈ।

ਪੰਜਾਬ ਵਿਚੋਂ ਆਪਣੇ ਜੱਦੀ ਸੂਬਿਆਂ ਨੂੰ ਜਾਣ ਦੇ ਚਾਹਵਾਨ ਪਰਵਾਸੀਆਂ ਲਈ ਆਵਾਜਾਈ ਦੇ  ਪ੍ਰਬੰਧਾਂ ਦੇ ਮੁੱਦੇ 'ਤੇ ਉਨਾਂ ਕਿਹਾ ਕਿ ਸੂਬਾ ਸਰਕਾਰ ਪਰਵਾਸੀ ਕਿਰਤੀਆਂ ਦੇ ਜਾਣ ਲਈ ਵਿਸ਼ੇਸ਼ ਰੇਲ ਗੱਡੀਆਂ ਦੀ ਸਹੂਲਤ ਤੋਂ ਇਲਾਵਾ 607 ਬੱਸਾਂ ਰਾਹੀਂ ਪਰਵਾਸੀਆਂ ਨੂੰ ਉਨਾਂ ਦੇ ਜੱਦੀ ਸੂਬਿਆਂ ਉੜੀਸਾ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਬਿਹਾਰ ਭੇਜਿਆ ਗਿਆ ਹੈ। ਉਨਾਂ ਕਿਹਾ ਕਿ ਕੁੱਲ 13 ਲੱਖ ਪਰਵਾਸੀ ਕਿਰਤੀਆਂ ਵਿੱਚੋਂ ਕਰੀਬ 3.25 ਲੱਖ ਨੂੰ ਹੁਣ ਤੱਕ ਰੇਲ ਗੱਡੀਆਂ ਰਾਹੀਂ ਭੇਜਿਆ ਗਿਆ ਹੈ ਜਦੋਂਕਿ 17 ਹਜ਼ਾਰ ਬੱਸਾਂ ਰਾਹੀ ਆਪਣੇ ਸੂਬਿਆਂ ਨੂੰ ਜਾ ਚੁੱਕੇ ਹਨ।
ਸੂਬੇ ਅੰਦਰ ਕੋਵਿਡ-19 ਨੂੰ ਚੰਗੇ ਤਰੀਕੇ ਨਾਲ ਰੋਕਣ ਲਈ ਲੋਕਾਂ ਵੱਲੋਂ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਅਤੇ ਧੰਨਵਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਾਮਯਾਬੀ ਇਸ ਤੱਥ ਤੋਂ ਜ਼ਾਹਰ ਹੁੰਦੀ ਹੈ ਕਿ ਇੱਥੇ ਕੇਸਾਂ ਦੇ ਦੁੱਗਣੇ ਹੋਣ ਦੀ ਦਰ ਬਹੁਤ ਧੀਮੀ ਹੈ ਜੋ ਕਿ 14 ਦਿਨਾਂ ਦੀ ਰਾਸ਼ਟਰੀ ਔਸਤ ਦੇ ਮੁਕਾਬਲੇ ਸੂਬੇ ਅੰਦਰ 86 ਦਿਨ ਹੈ। ਉਨਾਂ ਦੱਸਿਆ ਕਿ ਸੂਬੇ ਦੇ 2028 ਪਾਜ਼ੇਟਿਵ ਕੇਸਾਂ ਵਿੱਚੋਂ 1819 ਪੂਰੀ  ਤਰਾਂ ਠੀਕ ਹੋ ਚੁੱਕੇ ਹਨ। ਉਨਾਂ ਵਿਸ਼ਵਾਸ  ਜਤਾਇਆ ਕਿ ਜ਼ੇਰੇ ਇਲਾਜ 200 ਕਰੋਨਾ ਮਰੀਜ਼ ਵੀ ਜਲਦ ਹੀ ਠੀਕ ਹੋ ਜਾਣਗੇ। ਉਨਾਂ ਕਿਹਾ, ''ਸੂਬੇ ਵਿਚ ਅਜਿਹਾ ਕੋਈ ਮਰੀਜ਼ ਨਹੀਂ ਜਿਸਨੂੰ ਆਕਸੀਜਨ ਦਾ ਸਹਾਰਾ ਦਿੱਤਾ ਗਿਆ ਹੋਵੇ ਅਤੇ ਕੇਵਲ ਇਕ ਮਰੀਜ਼ ਹੈ ਜਿਸਨੂੰ  ਵੈਂਟੀਲੇਟਰ ਦਾ ਸਹਾਰਾ ਦਿੱਤਾ ਗਿਆ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵਧੇਰੇ ਹੋਣ ਬਾਰੇ ਉਨਾਂ ਕਿਹਾ ਕਿ ਇਹ ਪੰਜਾਬੀਆਂ ਵੱਲੋਂ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਅਪਣਾਉਣਾ ਵਿੱਚ ਦਿਖਾਏ ਅਨੁਸਾਸ਼ਨ ਕਰਕੇ ਹੀ ਸੰਭਵ ਹੋ ਸਕਿਆ ਹੈ। ਉਨਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਸੂਬੇ ਅੰਦਰ 39 ਲੋਕਾਂ ਦੀ ਜਾਨ ਗਈ ਹੈ ਅਤੇ ਮੁਲਕ ਵਿੱਚ ਕਾਫੀ ਗਿਣਤੀ ਵਿਚ ਲੋਕਾਂ ਦੀ ਮੌਤ ਬਾਰੇ ਰਿਪੋਰਟਾਂ ਆਈਆਂ ਹਨ।
ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਸਮਾਜਿਕ ਦੂਰੀ ਅਤੇ ਮਾਸਕ ਨੂੰ ਜ਼ਰੂਰੀ ਤੌਰ 'ਤੇ  ਪਹਿਨਣ ਦੇ ਨਿਯਮਾਂ ਨੂੰ ਸਖਤੀ ਨਾਲ ਅਪਣਾਉਣ ਦੀ ਜ਼ਰੂਰਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ  ਵੱਲੋਂ ਇਨਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਪੁਲੀਸ ਨੂੰ ਨਿਰਦੇਸ਼ ਦਿੱਤੇ ਗਏ ਹਨ। ਲੋਕਾਂ ਦੀਆਂ ਜਾਨਾਂ ਅਤੇ ਸਿਹਤ ਨੂੰ ਆਪਣੀ ਸਭ ਤੋਂ ਅਹਿਮ ਪ੍ਰਮੁੱਖਤਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਖਿਲਾਫ ਚੱਲ ਰਹੀ ਜੰਗ ਅਤੇ ਵੱਡੇ ਪੈਮਾਨੇ 'ਤੇ ਕਣਕ ਦੀ ਖਰੀਦ ਦੀਆਂ ਗਤੀਵਿਧੀਆਂ ਦੇ ਬਾਵਜੂਦ ਪੰਜਾਬ ਵਿੱਚ ਬੱਚਿਆਂ ਨੂੰ ਪੋਲੀਓ ਦੀ ਦਵਾ ਦੇਣ ਅਤੇ ਬੀ.ਸੀ.ਜੀ  ਦੇ ਟੀਕਾਕਰਨ ਦਾ 96 ਫੀਸਦ ਦਾ ਟੀਚਾ ਪੂਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ''ਜੇਕਰ ਅਸੀਂ ਪਰਵਾਸੀ ਕਿਰਤੀਆਂ ਲਈ ਪ੍ਰਬੰਧ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਲੋਕਾਂ ਦਾ ਵੀ ਚੰਗਾ ਖਿਆਲ ਰੱਖ ਸਕਦੇ ਹਨ। ਮੁਸ਼ਕਿਲਾਂ ਭਰੇ ਹਾਲਾਤਾਂ ਦਰਮਿਆਨ ਸਖਤ ਮਿਹਨਤ ਕਰਕੇ ਇੱਕ ਹੋਰ ਭਰਪੂਰ ਫਸਲ ਦੇਣ ਲਈ ਕਿਸਾਨਾਂ ਦੀ ਭਰਵੀਂ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 125 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਨਿਯਮਾਂ ਅਨੁਸਾਰ ਕਿਸਾਨਾਂ ਦੀ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਜੇਕਰ  ਅਦਾਇਗੀ ਵਿਚ ਕੋਈ ਵੀ ਦੇਰੀ ਹੁੰਦੀ ਹੈ ਤਾਂ ਕਿਸਾਨ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆਉਣ। ਉਨਾਂ ਮੰਡੀਆਂ ਵਿੱਚੋਂ ਇਕ ਵੀ ਕੇਸ ਰਿਪੋਰਟ ਹੋਣ ਤੋਂ  ਬਿਨਾਂ ਵੱਡੇ ਪੈਮਾਨੇ 'ਤੇ ਕਣਕ ਦੀ ਹੋਈ  ਖਰੀਦ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਪੁਲੀਸ ਅਤੇ ਐਨ.ਸੀ.ਸੀ ਕੈਡਿਟਾਂ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ।

ਫੀਸ ਵਸੂਲਣ ਸਬੰਧੀ ਕਈ ਸਕੂਲਾਂ ਵੱਲੋਂ ਨਿਰਦੇਸ਼ਾਂ ਦਾ ਪਾਲਣ ਨਾ ਕੀਤੇ ਜਾਣ ਬਾਰੇ ਮੁੱਖ ਮੰਤਰੀ ਵੱਲੋਂ ਇਹ ਮੁੱਦਾ ਉਠਾਉਣ ਵਾਲੇ ਅੰਮ੍ਰਿਤਸਰ ਵਾਸੀ ਨੂੰ ਸਕੂਲ ਸਬੰਧੀ ਪੂਰੀ ਜਾਣਕਾਰੀ ਦੇਣ ਲਈ ਅਖਿਆ ਗਿਆ ਅਤੇ ਇਸ ਸਬੰਧੀ ਸਖਤ ਕਾਰਵਾਈ ਦਾ ਭਰੋਸਾ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿੰਮ ਖੋਲਣ ਸਬਧੀ ਫੈਸਲਾ 31 ਮਈ ਤੋਂ ਬਾਅਦ ਲਿਆ ਜਾਵੇਗਾ। ਇਕ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਸੂਬੇ ਦੀ ਕੋਵਿਡ ਖਿਲਾਫ ਲੜਾਈ ਨੂੰ 'ਮਿਸ਼ਨ ਫਤਹਿ' ਦਾ ਨਾਮ ਦਿੱਤਾ। ਉਨਾਂ ਕਿਹਾ ਕਿ ''ਇਸ ਲੜਾਈ ਵਿੱਚ ਸਾਡੀ ਭਾਵਨਾ ਅਤੇ ਦ੍ਰਿੜਤਾ ਦਾ ਝਲਕਾਰਾ ਪੈਂਦਾ ਹੈ। ਖਤਰਨਾਕ ਵਾਇਰਸ ਖਿਲਾਫ ਅਸੀਂ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਅਪਣਾ ਕੇ ਫਤਹਿ ਹਾਸਲ ਕਰਾਂਗੇ।'' ਉਨਾਂ ਕਿਹਾ ਕਿ ''ਇਹ ਕੌਮੀ ਜੰਗ ਹੈ ਜਿਸਨੂੰ ਸਮੂਹਿਕ ਦ੍ਰਿੜਤਾ ਨਾਲ ਜਿੱਤਿਆ ਜਾ ਸਕਦਾ ਹੈ ਅਤੇ ਅਸੀਂ ਜਿੱਤਾਂਗੇ। ''.

  • Capt. Amarinder Singh
  • Mission Fateh
  • ਕੈਪਟਨ ਅਮਰਿੰਦਰ ਸਿੰਘ
  • ਮਿਸ਼ਨ ਫਤਹਿ

ਸਤਲੁਜ ਦਰਿਆ 'ਤੇ ਨਜਾਇਜ਼ ਮਾਈਨਿੰਗ, ਧੁੱਸੀ ਬੰਨ੍ਹ ਨੂੰ ਖ਼ਤਰਾ

NEXT STORY

Stories You May Like

  • free bus travel  pink saheli card
    ਮੁਫ਼ਤ ਬੱਸ ਯਾਤਰਾ ਲਈ ‘ਪਿੰਕ ਸਹੇਲੀ ਕਾਰਡ’ ਹੋਣਾ ਲਾਜ਼ਮੀ, ਦਿੱਲੀ ਵਾਲਿਆਂ ਲਈ ਖ਼ਾਸ ਖ਼ਬਰ
  • speeding car collides with two auto rickshaws  14 injured
    ਤੇਜ਼ ਰਫ਼ਤਾਰ ਕਾਰ ਦੀ ਦੋ ਆਟੋਆਂ ਨਾਲ ਟੱਕਰ, 14 ਜ਼ਖ਼ਮੀ
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • ed conducted raids at 14 locations  including the tricity
    ਕਰੋੜਾਂ ਦੇ ਬੈਂਕ ਘਪਲੇ ’ਚ ED ਨੇ ਟ੍ਰਾਈਸਿਟੀ ਸਮੇਤ 14 ਥਾਵਾਂ ’ਤੇ ਕੀਤੀ ਛਾਪੇਮਾਰੀ
  • famous actor divorces wife after 14 years
    ਟੁੱਟ ਗਿਆ ਇਕ ਹੋਰ ਰਿਸ਼ਤਾ! ਮਸ਼ਹੂਰ ਅਦਾਕਾਰ ਨੇ 14 ਸਾਲ ਬਾਅਦ ਪਤਨੀ ਤੋਂ ਲਿਆ ਤਲਾਕ
  • birthday party  neighbor  person  police
    ਜਨਮ ਦਿਨ ਦੀ ਪਾਰਟੀ 'ਚ ਨਹੀਂ ਦਿੱਤਾ ਸੱਦਾ, ਨਾਰਾਜ਼ ਵਿਅਕਤੀ ਨੇ ਗੁਆਂਢੀ ਦਾ ਚਾਕੂ ਮਾਰ ਕਰ'ਤਾ ਕਤਲ
  • supreme court  individual  justice  petition hearing
    ਹਰ ਵਿਅਕਤੀ ਨੂੰ ਨਿਆਂ ਤੱਕ ਪਹੁੰਚ ਦਾ ਬਰਾਬਰ ਅਧਿਕਾਰ ਹੈ : ਸੁਪਰੀਮ ਕੋਰਟ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • accident in machiwara
      ਘਰੋਂ ਦਵਾਈ ਲੈਣ ਲਈ ਆਈ ਬਜ਼ੁਰਗ ਔਰਤ ਨੂੰ ਮੌਤ ਨੇ ਪਾਇਆ ਘੇਰਾ, ਸੜਕ ਹਾਦਸੇ 'ਚ ਗਈ...
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +