ਜਲੰਧਰ : ਪੰਜਾਬ ਕਾਂਗਰਸ ਦੀ ਸਿਆਸਤ ’ਚ ਹਰ ਸਮੇਂ ਕੁਝ ਨਾ ਕੁਝ ਨਵਾਂ ਵਾਪਰ ਰਿਹਾ ਹੈ। ਇਸੇ ਲੜੀ ’ਚ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਵਿਚਾਲੇ ਪਾਰਟੀ ਦੇ ਅਹਿਮ ਮੁੱਦਿਆਂ ’ਤੇ ਚਰਚਾ ਹੋਈ। ਕੈਪਟਨ ਨੇ ਕੱਲ ਪਾਰਟੀ ਦੇ ਵਿਧਾਇਕਾਂ ਨਾਲ ਰਾਤ ਦਾ ਭੋਜਨ ਕੀਤਾ ਸੀ, ਜਿਸ ’ਚ ਸੰਸਦ ਮੈਂਬਰਾਂ ਦੇ ਨਾਲ ਹੋਰ ਨੇਤਾਵਾਂ ਨੇ ਵੀ ਹਿੱਸਾ ਲਿਆ। ਇਸ ਤੋਂ ਬਾਅਦ ਹੁਣ ਉਹ ਰਜਿੰਦਰ ਭੱਠਲ ਨੂੰ ਮਿਲਣ ਪਹੁੰਚੇ। ਇਸ ਤੋਂ ਪਹਿਲਾਂ ਗੰਨਾ ਕਿਸਾਨਾਂ ਦੀ ਮੀਟਿੰਗ ’ਚ ਸਾਬਕਾ ਪ੍ਰਧਾਨ ਲਾਲ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ। ਸਿੱਧੂ ਧੜੇ ਵੱਲੋਂ ਵੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਕਦੇ ਜੇਬ ’ਚ ਨਹੀਂ ਸੀ ਬੱਸ ਦਾ ਕਿਰਾਇਆ, ਅੱਜ ਦੁਬਈ ’ਚ 9 ਕੰਪਨੀਆਂ ਦਾ ਮਾਲਕ ਹੈ ਹਰਮੀਕ ਸਿੰਘ
ਜ਼ਿਕਰਯੋਗ ਹੈ ਕਿ ਜਦੋਂ ਕੈਪਟਨ ਪਿਛਲੀ ਵਾਰ ਮੁੱਖ ਮੰਤਰੀ ਸਨ, ਉਦੋਂ ਉਨ੍ਹਾਂ ਦੇ ਬੀਬੀ ਭੱਠਲ ਨਾਲ ਬਹੁਤ ਵਿਵਾਦ ਪੈਦਾ ਹੋਏ ਸਨ। ਉਸ ਦੌਰਾਨ ਬੀਬੀ ਭੱਠਲ ਨੇ ਵਿਧਾਇਕਾਂ ਨੂੰ ਨਾਲ ਲੈ ਕੇ ਕੈਪਟਨ ਨੂੰ ਹਟਾਉਣ ਦੀ ਕੋਸ਼ਿਸ਼ ਵੀ ਕੀਤੀ ਸੀ। ਹਾਲਾਂਕਿ ਹੁਣ ਨਵਜੋਤ ਸਿੱਧੂ ਨਾਲ ਚੱਲ ਰਹੇ ਮੱਤਭੇਦਾਂ ਤੋਂ ਬਾਅਦ ਕੈਪਟਨ ਨੇ ਭੱਠਲ ਤੋਂ ਵੀ ਸਿਆਸੀ ਦੂਰੀ ਘਟਾਉਣ ਦੀ ਕੋਸ਼ਿਸ਼ ਕੀਤੀ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਐਲਾਨ, ਭਾਜਪਾ ਦੀ ਪੰਜਾਬ ’ਚ ਇਕ ਵੀ ਮੀਟਿੰਗ ਨਹੀਂ ਹੋਣ ਦੇਣਗੇ
NEXT STORY