ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿਚ ਰਲੇਵਾਂ ਹੋਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਇਹ ਰਲੇਵਾਂ ਇਸੇ ਮਹੀਨੇ ਹੋ ਸਕਦਾ ਹੈ। ਸੂਤਰ ਦੱਸਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਅਜੇ ਵਿਦੇਸ਼ ਵਿਚ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਵਾਉਣ ਗਏ ਹਨ ਅਤੇ ਉਨ੍ਹਾਂ ਦੇ ਆਪਰੇਸ਼ਨ ਸਫਲ ਰਿਹਾ ਹੈ, ਉਹ ਅਗਲੇ ਹਫਤੇ ਤਕ ਵਾਪਸ ਪਰਤ ਸਕਦੇ ਹਨ। ਉਨ੍ਹਾਂ ਦੇ ਵਾਪਸ ਪਰਤਣ ਤੋਂ ਬਾਅਦ ਇਸ ਰਲੇਵੇਂ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਲੋਕ ਕਾਂਗਰਸ ਦੇ ਰਲੇਵੇਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ। ਖਾਸਕਰ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਵੀ ਫੌਕਸ ਕਰ ਰਹੀ ਹੈ। ਕੈਪਟਨ ਦੀ ਪਾਰਟੀ ਦੇ ਭਾਜਪਾ ’ਚ ਰਲੇਵੇਂ ਦੇ ਨਾਲ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ : ਬਠਿੰਡਾ ਜੇਲ੍ਹ ’ਚ ਬੰਦ ਗੈਂਗਸਟਰ ਗੁਰਦੀਪ ਤੇ ਰਾਜਵੀਰ ਦਾ ਵੱਡਾ ਕਾਰਨਾਮਾ ਆਇਆ ਸਾਹਮਣੇ
ਵੱਡੀ ਗਿਣਤੀ ਕਾਂਗਰਸੀਆਂ ਨੇ ਫੜਿਆ ਭਾਜਪਾ ਦਾ ਪੱਲਾ
ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਦਾ ਸਾਥ ਛੱਡਣ ਅਤੇ ਭਾਜਪਾ ਨਾਲ ਗਠਜੋੜ ਤੋਂ ਬਾਅਦ ਵੱਡੀ ਗਿਣਤੀ ਕਾਂਗਰਸੀਆਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਇਨ੍ਹਾਂ ਵਿਚ ਸੁਨੀਲ ਕੁਮਾਰ ਜਾਖੜ, ਫਤਿਹਜੰਗ ਬਾਜਵਾ, ਰਾਣਾ ਗੁਰਮੀਤ ਸੋਢੀ, ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜ ਕੁਮਾਰ ਵੇਰਕਾ ਅਤੇ ਬਲਬੀਰ ਸਿੱਧੂ ਮੁੱਖ ਚਿਹਰੇ ਹਨ। ਇਨ੍ਹਾਂ ਵਿਚ ਜ਼ਿਆਦਾਤਰ ਕਰੀਬੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ।
ਇਹ ਵੀ ਪੜ੍ਹੋ : ਕੁੰਵਰ ਵਿਜੇ ਪ੍ਰਤਾਪ ਨੇ ਘੇਰੀ ਆਪਣੀ ਹੀ ਸਰਕਾਰ, ਕਿਹਾ ਲਾਰੈਂਸ ਬਿਸ਼ਨੋਈ ਨੂੰ ਕੀਤਾ ਜਾ ਰਿਹੈ ਗਲੈਮੇਰਾਈਸ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸੰਗਰੂਰ ਰੇਲਵੇ ਸਟੇਸ਼ਨ ’ਤੇ ਵਿਅਕਤੀ ਤੋਂ ਬਰਾਮਦ ਹੋਈ 40 ਕਿੱਲੋ ਚਾਂਦੀ
NEXT STORY