ਚੰਡੀਗੜ੍ਹ(ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵੈਕਸੀਨ ਘਪਲੇ ਦਾ ਮਾਮਲਾ ਉਜਾਗਰ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਆਗਵਾਈ ਵਾਲੀ ਕਾਂਗਰਸ ਸਰਕਾਰ ਹੁਣ ਪੂਰੀ ਤਰ੍ਹਾਂ ਨਾਲ ਘਿਰ ਗਈ ਹੈ ਕਿਉਂਕਿ ਕੈਪਟਨ ਸਰਕਾਰ ਨੇ ਫ਼ਤਿਹ ਕਿੱਟ ਖਰੀਦਣ ਦਾ ਠੇਕਾ ਇਕ ਅਜਿਹੀ ਕੰਪਨੀ ਨੂੰ ਦਿੱਤਾ, ਜਿਸ ਦਾ ਮੈਡੀਕਲ ਉਪਕਰਨ ਬਣਾਉਣ ਨਾਲ ਕੋਈ ਰਿਸ਼ਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਫ਼ਤਿਹ ਕਿੱਟ ਖਰੀਦ ਮਾਮਲੇ ਤੋਂ ਸਿੱਧ ਹੋਇਆ ਹੈ ਕਿ ਕੈਪਟਨ ਸਰਕਾਰ ਦੇ ਮੰਤਰੀ ਅਤੇ ਅਧਿਕਾਰੀ ਘੁਟਾਲੇ ਵਿਚ ਸ਼ਾਮਲ ਹਨ।
ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰ ਮਿਲਣੀ ਦੌਰਾਨ ਜਰਨੈਲ ਸਿੰਘ ਅਤੇ ਮੀਤ ਹੇਅਰ ਨੇ ਦੋਸ਼ ਲਾਇਆ ਕਿ ਹੁਣ ਸਰਕਾਰ ਨੇ ਫ਼ਤਿਹ ਕਿੱਟ ਖਰੀਦ ਮਾਮਲੇ ’ਚ ਰਾਸ਼ਟਰੀ ਸਿਹਤ ਮਿਸ਼ਨ ਦੇ ਡਾਇਰੈਕਟਰ (ਵਿੱਤੀ) ਨੀਰਜ ਸਿੰਗਲਾ ਅਹੁਦੇ ਤੋਂ ਹਟਾ ਦਿੱਤਾ ਹੈ, ਜਿਸ ਕੋਲ ਕੋਰੋਨਾ ਨਾਲ ਸੰਬੰਧਤ ਦਵਾਈਆਂ ਅਤੇ ਹੋਰ ਉਪਕਰਨ ਖਰੀਦਣ ਦੇ ਅਧਿਕਾਰ ਸਨ।
ਪੰਜਾਬ ’ਚ ਰਾਜਨੀਤਕ ਸਰਗਰਮੀ ਬਰਕਰਾਰ, ਮੁੱਖ ਮੰਤਰੀ ਨੂੰ ਮਿਲੇ ਸੰਸਦ ਮੈਂਬਰ ਤੇ ਮੰਤਰੀ
NEXT STORY