ਪਟਿਆਲਾ (ਪਰਮੀਤ) : ਸ਼ਾਹੀ ਸ਼ਹਿਰ ਪਟਿਆਲਾ ਵਿਚ ਲੱਗੇ ਕਾਂਗਰਸੀ ਆਗੂਆਂ ਦੇ ਫਲੈਕਸ ਬੋਰਡਾਂ' ਤੇ ਸ਼ਰਾਰਤੀ ਅਨਸਰਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰਨਾਂ ਕਾਂਗਰਸੀ ਆਗੂਆਂ ਦੀਆਂ ਤਸਵੀਰਾਂ' ਤੇ ਕਾਲਖ਼ ਮਲ ਦਿੱਤੀ। ਇਸ ਕਾਰਵਾਈ ਮਗਰੋਂ ਪੁਲਸ ਪੱਬਾਂ ਭਾਰ ਹੋ ਗਈ ਅਤੇ ਦੋਸ਼ੀਆਂ ਦੀ ਸ਼ਨਾਖਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਨਵਜੋਤ ਸਿੱਧੂ' ਨਹੀਂ ਮੰਗਣਗੇ ਮੁਆਫ਼ੀ, ਕੈਪਟਨ-ਸਿੱਧੂ ਵਿਚਾਲੇ ਤਲਖ਼ੀ ਬਰਕਰਾਰ
ਇਸ ਮਾਮਲੇ ਵਿਚ ਇਕ ਅਧਿਆਪਕ ਯੂਨੀਅਨ ਦੇ ਆਗੂਆਂ ਦਾ ਨਾਂ ਸਾਹਮਣੇ ਆ ਰਿਹਾ ਹੈ ਪਰ ਯੂਨੀਅਨ ਦੇ ਆਗੂਆਂ ਨੇ ਕਾਲਖ਼ ਮਲਣ ਵਾਲੇ ਵਿਅਕਤੀਆਂ ਨਾਲ ਕੋਈ ਵੀ ਲੈਣ-ਦੇਣ ਤੋਂ ਪੱਲਾ ਝਾੜ ਦਿੱਤਾ ਹੈ। ਜਾਣਕਾਰੀ ਮੁਤਾਬਕ ਪਟਿਆਲਾ ਸ਼ਹਿਰ ਵਿੱਚ 'ਚ ਵੱਖ-ਵੱਖ ਥਾਵਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਕਾਂਗਰਸੀ ਆਗੂਆਂ ਦੀਆਂ ਤਸਵੀਰਾਂ ਵਾਲੀਆਂ ਫ਼ਲੈਕਸਾਂ ਲਗਾਈਆਂ ਹੋਈਆਂ ਹਨ।
ਇਹ ਵੀ ਪੜ੍ਹੋ : ਸਿੱਧੂ ਸ਼ਕਤੀ ਪ੍ਰਦਰਸ਼ਨ 'ਚ ਮਸਰੂਫ ਤਾਂ 'ਕੈਪਟਨ' ਵੱਲੋਂ ਬੈਠਕਾਂ ਦਾ ਦੌਰ ਜਾਰੀ, ਮੰਤਰੀ ਮੰਡਲ 'ਚ ਛੇਤੀ ਫੇਰਬਦਲ ਦੇ ਆਸਾਰ
ਇਨ੍ਹਾਂ ਫਲੈਕਸਾਂ 'ਤੇ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕਾਲਖ਼ ਮਲ ਦਿੱਤੀ ਗਈ। ਫਿਲਹਾਲ ਪੁਲਸ ਵੱਲੋਂ ਇਨ੍ਹਾਂ ਫਲੈਕਸਾਂ ਨੂੰ ਉਤਾਰ ਕੇ ਇਨ੍ਹਾਂ 'ਤੇ ਕਾਲਖ਼ ਮਲਣ ਵਾਲੇ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਤੀਜੇ ਦੇ ਦਬਾਅ 'ਚ ਗਲਤੀਆਂ ਕਰ ਰਹੇ ਅਧਿਆਪਕ, CBSE ਵੱਲੋਂ ਲਿਆ ਗਿਆ ਇਹ ਫ਼ੈਸਲਾ
NEXT STORY