ਅੰਮ੍ਰਿਤਸਰ (ਸੁਮਿਤ) - ਪੰਜਾਬ ਦੀ ਸਿਆਸਤ ’ਚ ਇਸ ਸਮੇਂ ਜਿਥੇ ਸਿਆਸੀ ਸੰਕਟ ਗਰਮਾਇਆ ਹੋਇਆ ਹੈ, ਉਥੇ ਜ਼ਮੀਨੀ ਪੱਧਰ ’ਤੇ ਲੋਕ ਵੀ ਪੰਜਾਬ ਦੀ ਕਾਂਗਰਸ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਅੰਮ੍ਰਿਤਸਰ ਜ਼ਿਲ੍ਹੇ ’ਚ ਅੱਜ ਪ੍ਰਾਪਰਟੀ ਡੀਵਰ ਐਸੋਸੀਏਸ਼ਨ ਵਲੋਂ ਕਾਂਗਰਸ ਦੀ ਸਰਕਾਰ ਦੇ ਖ਼ਿਲਾਫ਼ ਆਪਣੀ ਆਜ਼ਾਜ ਬੁਲੰਦ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਾਪਰਟੀ ਡੀਲਰਾਂ ਨੇ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਭਲਕੇ ਪੰਜਾਬ ਦੌਰੇ 'ਤੇ ਅਰਵਿੰਦ ਕੇਜਰੀਵਾਲ, ਸੇਵਾ ਸਿੰਘ ਸੇਖਵਾਂ ਨਾਲ ਕਰਨਗੇ ਮੁਲਾਕਾਤ (ਵੀਡੀਓ)
ਇਸ ਸਬੰਧ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਂਝਾ ਜ਼ੋਨ ਦੇ ਪ੍ਰਾਪਰਟੀ ਡੀਲਰਾਂ ਨੇ ਕਿਹਾ ਕਿ ਪਹਿਲਾਂ ਐੱਨ.ਓ.ਸੀ 50 ਰੁਪਏ ਲਈ ਜਾਂਦੀ ਸੀ, ਜੋ ਹੁਣ ਵਧਾ ਕੇ 380 ਰੁਪਏ ਕਰ ਦਿੱਤੀ ਗਈ ਹੈ। ਇਸ ਦੇ ਨਾਲ-ਨਾਲ ਭ੍ਰਿਸ਼ਟਾਚਾਰ ਵੀ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਆਮ ਆਦਮੀ ਜ਼ਮੀਨ ਖ਼ਰੀਦਨ ’ਚ ਨਿਵੇਸ਼ ਨਹੀਂ ਕਰ ਰਿਹਾ। ਉਨ੍ਹਾਂ ਨੇ ਕਿਹਾ ਕਿ ਜਿਹੜੀਆਂ ਸਹੂਲਤਾਵਾਂ ਸਰਕਾਰ ਵਲੋਂ ਪਹਿਲਾਂ ਦਿੱਤੀਆਂ ਜਾਂਦੀਆਂ ਸਨ, ਉਨ੍ਹਾਂ ਨੂੰ ਹੁਣ ਖ਼ਤਮ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ
ਜਲੰਧਰ: ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ, ਲਾਸ਼ ਕੋਲ ਮਿਲਿਆ ਨਸ਼ੇ ਦਾ ਇੰਜੈਕਸ਼ਨ
NEXT STORY