ਚੰਡੀਗੜ (ਭੁੱਲਰ)— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੈਪਟਨ ਸਰਕਾਰ ਇਕ ਧੋਖੇ ਭਰੀ ਫਸਲੀ ਕਰਜ਼ਾ ਮੁਆਫੀ ਯੋਜਨਾ, ਜਿਸ ਵਿਚੋਂ ਅਸਲੀ ਲਾਭਪਾਤਰੀਆਂ ਨੂੰ ਹੀ ਬਾਹਰ ਕੱਢ ਦਿੱਤਾ ਗਿਆ ਹੈ, ਨੂੰ ਲਾਗੂ ਕਰਕੇ ਪੰਜਾਬ ਦੇ ਕਿਸਾਨਾਂ ਦੀਆਂ ਜ਼ਿੰਦਗੀਆਂ ਨਾਲ ਖੇਡ ਰਹੀ ਹੈ। ਉਹਨਾਂ ਨੇ ਮੌਜੂਦਾ ਕਰਜ਼ਾ ਮੁਆਫੀ ਸਕੀਮ ਨੂੰ ਰੱਦ ਕਰਕੇ ਸਾਰੇ ਕਰਜ਼ਦਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਵਾਲੀ ਇੱਕ ਵਿਆਪਕ ਯੋਜਨਾ ਤਿਆਰ ਕਰਨ ਦੀ ਮੰਗ ਕੀਤੀ। ਸੁਖਬੀਰ ਨੇ ਅੱਜ ਇਥੇ ਜਾਰੀ ਬਿਆਨ 'ਚ ਕਿਹਾ ਹੈ ਕਿ ਸਰਕਾਰ ਦੀ ਆਪਣੇ ਵਾਅਦੇ ਮੁਤਾਬਿਕ ਸਹਿਕਾਰੀ, ਰਾਸ਼ਟਰੀ ਬੈਂਕਾਂ ਅਤੇ ਆੜ•ਤੀਆਂ ਦਾ ਕੁੱਲ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਵਿਚ ਨਾਕਾਮੀ ਕਰਕੇ ਲਗਭਗ 400 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ।
ਉਹਨਾਂ ਕਿਹਾ ਕਿ ਸੰਗਰੂਰ ਜ਼ਿਲ•ੇ ਵਿਚ ਲਹਿਰਾ ਗਾਗਾ ਦੇ ਇਕ ਕਿਸਾਨ ਵਲੋਂ ਕਰਜ਼ਾ ਮੁਆਫੀ ਦੇ ਲਾਭਪਾਤਰੀਆਂ ਦੀ ਸੂਚੀ ਵਿਚ ਆਪਣੇ ਨਾਂ ਨਾ ਹੋਣ ਤੇ ਕੀਤੀ ਖੁਦਕੁਸ਼ੀ ਮਗਰੋਂ ਹੁਣ ਇੱਕ ਹੋਰ ਵੱਧ ਖਤਰਨਾਕ ਰੁਝਾਣ ਸ਼ੁਰੂ ਹੋਣ ਲੱਗਿਆ ਹੈ। ਉਨ•ਾਂ ਦੋਸ਼ ਲਗਾਉਂਦਿਆਂ ਕਿਹਾ ਕਿ ਕਾਂਗਰਸੀਆਂ ਨੇ ਭ੍ਰਿਸ਼ਟਾਚਾਰ ਕਰਕੇ ਕਰਜ਼ਾ ਮੁਆਫੀ ਦੀ ਸਾਰੀ ਪ੍ਰਕਿਰਿਆ ਖਰਾਬ ਕਰ ਦਿੱਤੀ ਹੈ, ਜਿਸ ਨਾਲ ਲੱਖਾਂ ਹੀ ਹੱਕਦਾਰ ਲਾਭਪਾਤਰੀ ਮੌਜੂਦਾ ਫਸਲੀ ਕਰਜ਼ਾ ਮੁਆਫੀ ਸਕੀਮ ਦੇ ਦਾਇਰੇ 'ਚੋਂ ਬਾਹਰ ਕੱਢ ਦਿੱਤੇ ਗਏ ਹਨ।
ਉਨ•ਾਂ ਕਿਹਾ ਕਿ ਮੌਜੂਦਾ ਸਕੀਮ ਸਿਰਫ ਫਸਲੀ ਕਰਜ਼ਿਆਂ ਵਾਸਤੇ ਹੈ, ਜਿਨ•ਾਂ ਵਿਚ ਰਵਾਇਤੀ ਤੌਰ ਤੇ 95 ਫੀਸਦ ਵਾਪਸੀ ਹੁੰਦੀ ਹੈ। ਸੁਖਬੀਰ ਨੇ ਕਿਸਾਨਾਂ ਨੂੰ ਆਪਣਾ ਹਿੱਸਾ ਲੈਣ ਲਈ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦਾ ਘਿਰਾਓ ਕਰਨ ਲਈ ਆਖਿਆ। ਕਰਜ਼ਾ ਮੁਆਫੀ ਦੇ ਨਾਂ ਉੱਤੇ ਕੀਤੇ ਜਾ ਰਹੇ ਇਸ ਸਮੁੱਚੇ ਘੁਟਾਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਸੁਖਬੀਰ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਕਾਂਗਰਸੀ ਕਿਸਾਨਾਂ ਦੇ ਦੁੱਖਾਂ ਵਿਚੋਂ ਵੀ ਪੈਸੇ ਕਮਾ ਰਹੇ ਹਨ।
ਲੁਧਿਆਣਾ 'ਚ ਹੋਰਡਿੰਗ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ
NEXT STORY