ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਸਬੰਧੀ ਪਾਕਿਸਤਾਨ ਵਲੋਂ ਦਿੱਤੇ ਗਏ ਬਿਆਨ 'ਤੇ ਖੂਬ ਭੜਾਸ ਕੱਢੀ ਹੈ। ਕੈਪਟਨ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਗਿਣਤੀ ਸੀਮਤ ਕਰਨ ਨਾਲ ਇਸ ਲਾਂਘੇ ਨੂੰ ਬਣਾਉਣ ਦੇ ਅਸਲ ਟੀਚੇ ਨੂੰ ਹਾਸਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਪਿਛਲੇ 70 ਸਾਲਾਂ ਤੋਂ ਸਿੱਖ ਸ਼ਰਧਾਲੂ ਕਰਤਾਰਪੁਰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੇ ਰਹੇ ਹਨ, ਇਸ ਲਈ ਉਨ੍ਹਾਂ ਨੂੰ ਹਰ ਦਿਨ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਦੱਸ ਦੇਈਏ ਕਿ ਭਾਰਤ ਨੇ ਪਾਕਿਸਤਾਨ ਨੂੰ ਹਫਤੇ 'ਚ 7 ਦਿਨਾਂ ਅੰਦਰ 5 ਹਜ਼ਾਰ ਸਿੱਖ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਸਹੂਲਤ ਦੇਣ ਦੀ ਮੰਗ ਕੀਤੀ ਹੈ ਅਤੇ ਇਸ ਤੋਂ ਇਲਾਵਾ ਵਿਸ਼ੇਸ਼ ਮੌਕਿਆਂ 'ਤੇ ਇਹ ਗਿਣਤੀ 15 ਹਜ਼ਾਰ ਹੋ ਸਕਦੀ ਹੈ। ਭਾਰਤ ਦੀ ਇਸ ਮੰਗ 'ਤੇ ਪਾਕਿਸਤਾਨ ਰਾਜ਼ੀ ਨਹੀਂ ਹੈ। ਪਾਕਿਸਤਾਨ ਨੇ ਰੋਜ਼ਾਨਾ 500 ਲੋਕਾਂ ਨੂੰ ਇਜਾਜ਼ਤ ਦੇਣ ਦੀ ਗੱਲ ਕਹੀ ਹੈ। ਸਿਰਫ ਇੰਨਾ ਹੀ ਨਹੀਂ, ਪਾਕਿਸਤਾਨ ਨੇ ਵਿਸ਼ੇਸ਼ ਮੌਕਿਆਂ 'ਤੇ ਜ਼ਿਆਦਾ ਤੀਰਥ ਯਾਤਰੀਆਂ ਨੂੰ ਇਜਾਜ਼ਤ ਦੇਣ ਬਾਰੇ ਅਜੇ ਕੁਝ ਨਹੀਂ ਕਿਹਾ ਹੈ।
ਕੈਪਟਨ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਰਾਹੀਂ ਹਫਤੇ ਦੇ 7 ਦਿਨ ਸ਼ਰਧਾਲੂਆਂ ਨੂੰ ਖੁੱਲ੍ਹੇ ਦਰਸ਼ਨਾਂ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਅਤੇ ਪਛਾਣ ਲਈ ਵਿਸ਼ੇਸ਼ ਇਜਾਜ਼ਤ ਵਧੀਆ ਰਹੇਗੀ। ਇਸ ਤੋਂ ਇਲਾਵਾ ਵੀਜ਼ਾ ਦੀ ਵੀ ਛੋਟ ਦਿੱਤੀ ਜਾਣੀ ਚਾਹੀਦੀ ਹੈ। ਕੈਪਟਨ ਦਾ ਕਹਿਣਾ ਹੈ ਕਿ ਪਾਕਿਸਤਾਨ ਨੂੰ ਇਸ ਮੁੱਦੇ 'ਤੇ ਹੋਰ ਜ਼ਿਆਦਾ ਖੁੱਲ੍ਹ ਕੇ ਸੋਚਣਾ ਚਾਹੀਦਾ ਹੈ।
ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਬਾਰੇ ਜਾਣੋ ਖਾਸ ਗੱਲਾਂ
NEXT STORY