ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ’ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦਿੱਤੇ ਬਿਆਨ ਤੋਂ ਬਾਅਦ ਪੈਦਾ ਹੋਇਆ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵਿੱਟਰ ’ਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਉਨ੍ਹਾਂ ਦੀ ਨੂੰਹ ਵਲੋਂ ਅਰੂਸਾ ਨਾਲ ਖਿੱਚਵਾਈਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਤੋਂ ਸਵਾਲ ਵੀ ਪੁੱਛਿਆ ਹੈ। ਉਨ੍ਹਾਂ ਮੁਹੰਮਦ ਮੁਸਤਫਾ ਤੋਂ ਜਵਾਬ ਮੰਗਦਿਆਂ ਪੁੱਛਿਆ ਹੈ ਕਿ ਇਨ੍ਹਾਂ ਤਸਵੀਰਾਂ ਬਾਰੇ ਹੁਣ ਤੁਸੀਂ ਕੀ ਕਹੋਗੇ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਸਵਾਲ ਕਰਨ ਲਈ ਹੋਰ ਤੁਸੀਂ ਕਿੰਨਾ ਹੇਠਾਂ ਡਿੱਗੋਗੇ।
ਇਹ ਵੀ ਪੜ੍ਹੋ : ਅਰੂਸਾ ਆਲਮ ਨੂੰ ਲੈ ਕੇ ਕੈਪਟਨ-ਰੰਧਾਵਾ ਵਿਚਾਲੇ ਚੱਲ ਰਹੇ ਵਿਵਾਦ ’ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ
ਦਰਅਸਲ ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਵਲੋਂ ਇਕ ਟਵੀਟ ਕਰਕੇ ਉਨ੍ਹਾਂ ਪੁੱਛਿਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਮੈਂ ਅਜੇ ਵੀ ਇਹ ਸਮਝਣ ਦੀ ਕੋਸ਼ਿਸ਼ ਕਰ ਰਿਹਾ ਹਾਂ ਕਿ ਤੁਸੀਂ ਅਰੂਸਾ ਦੀ ਸੋਨੀਆ ਗਾਂਧੀ ਨਾਲ ਤਸਵੀਰ ਸਾਂਝੀ ਕਰਕੇ ਕੀ ਕਹਿਣਾ ਚਾਹੁੰਦੇ ਹੋ। ਕ੍ਰਿਪਾ ਕਰਕੇ ਸਪੱਸ਼ਟ ਕਰੋ। ਜੇਕਰ ਐਨ. ਡੀ. ਏ. ਜਾਂ ਯੂ. ਪੀ. ਏ. ਕਿਸੇ ਨੂੰ ਵੀਜ਼ਾ ਦਿੰਦੀ ਹੈ ਤਾਂ ਸਰਕਾਰੀ ਤੰਤਰ ਰਾਹੀਂ ਲੁੱਟ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ। ਇਸ ’ਤੇ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮੁਹੰਮਦ ਮੁਸਤਫਾ ਦੀ ਪਤਨੀ ਅਤੇ ਨੂੰਹ ਦੀਆਂ ਅਰੂਸਾ ਨਾਲ ਤਸਵੀਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਅਜਿਹੀਆਂ ਕਈ ਤਸਵੀਰਾਂ ਹਨ ਜਿਹੜੀਆਂ ਅਰੂਸਾ ਨਾਲ ਤੁਹਾਡੇ ਪਰਿਵਾਰ ਦੀਆਂ ਯਾਦਾਂ ਸਾਂਭੀ ਬੈਠੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਤਲਖੀ ਦਰਮਿਆਨ ਮੁੱਖ ਮੰਤਰੀ ਚੰਨੀ ਨੇ ਸਿੱਧੂ ਨਾਲ ਤਸਵੀਰ ਵਾਲਾ ਪੋਸਟਰ ਕੀਤਾ ਜਾਰੀ
ਕੀ ਹੈ ਸਾਰਾ ਵਿਵਾਦ
ਦਰਅਸਲ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਪੰਜਾਬ ਨੂੰ ਗੁਆਂਢੀ ਦੇਸ਼ਾਂ ਤੋਂ ਖਤਰੇ ਦੀ ਗੱਲ ਕਰਦੇ ਆ ਰਹੇ ਹਨ। ਇਸ ’ਤੇ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਵਾਬ ਦਿੰਦਿਆਂ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਉਸ ਸਮੇਂ ਪੰਜਾਬ ਦੀ ਚਿੰਤਾ ਕਿਉਂ ਨਹੀਂ ਹੋਈ ਜਦੋਂ ਉਹ ਸਾਢੇ ਚਾਰ ਸਾਲ ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ ਉਨ੍ਹਾਂ ਦੀ ਪਾਕਿਸਤਾਨੀ ਮਿੱਤਰ ਅਰੂਸਾ ਆਲਮ ਉਨ੍ਹਾਂ ਦੇ ਘਰ ਰਹਿੰਦੀ ਰਹੀ। ਉਨ੍ਹਾਂ ਇਹ ਵੀ ਆਖਿਆ ਸੀ ਕਿ ਉਹ ਅਰੂਸਾ ਦੇ ਆਈ. ਐੱਸ. ਆਈ. ਨਾਲ ਸੰਬੰਧਾਂ ਦੀ ਵੀ ਜਾਂਚ ਕਰਵਾਉਣਗੇ ਅਤੇ ਇਹ ਵੀ ਪਤਾ ਕਰਵਾਉਣਗੇ ਕਿ ਅਰੂਸਾ ਨੂੰ ਵੀਜ਼ਾ ਕਿਸ ਨੇ ਸਪਾਂਸਰ ਕੀਤਾ। ਇਸ ’ਤੇ ਕੈਪਟਨ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਇਸ ਜਾਂਚ ਦਾ ਕੋਈ ਆਧਾਰ ਹੀ ਨਹੀਂ ਹੈ ਕਿਉਂਕਿ ਅਰੂਸਾ ਆਲਮ 16 ਸਾਲਾਂ ਤੋਂ ਭਾਰਤ ਸਰਕਾਰ ਦੀ ਮਨਜ਼ੂਰੀ ਨਾਲ ਆ ਰਹੀ ਸੀ। ਕੈਪਟਨ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਇਕ ਮਹੀਨੇ ਬਾਅਦ ਇਹੀ ਵਿਖਾਉਣ ਨੂੰ ਮਿਲਿਆ ਹੈ। ਬਰਗਾੜੀ ਅਤੇ ਡਰੱਗਜ਼ ਦੇ ਮਾਮਲੇ ਵਿਚ ਵੱਡੇ-ਵੱਡੇ ਵਾਅਦਿਆਂ ਦਾ ਕੀ ਹੋਇਆ? ਪੰਜਾਬ ਹਾਲੇ ਵੀ ਤੁਹਾਡੇ ਵਾਅਦੇ ਮੁਤਾਬਕ ਕਾਰਵਾਈ ਦਾ ਇੰਤਜ਼ਾਰ ਕਰ ਰਿਹਾ ਹੈ। ਕੈਪਟਨ ਨੇ ਕਿਹਾ ਕਿ ਤੁਸੀਂ (ਰੰਧਾਵਾ) ਮੇਰੀ ਕੈਬਨਿਟ ਦੇ ਮੰਤਰੀ ਰਹੇ ਉਦੋਂ ਅਰੂਸਾ ਆਲਮ ਬਾਰੇ ਤੁਸੀਂ ਕਦੇ ਕੋਈ ਸ਼ਿਕਾਇਤ ਨਹੀਂ ਕੀਤੀ।
ਇਹ ਵੀ ਪੜ੍ਹੋ : ਰੂਪਨਗਰ ’ਚ ਵੱਡੀ ਵਾਰਦਾਤ, ਢਾਬੇ ’ਤੇ ਖਾਣਾ ਖਾ ਰਹੇ ਨੌਜਵਾਨ ਨੂੰ ਸ਼ਰੇਆਮ ਕਿਰਪਾਨਾਂ ਨਾਲ ਵੱਢਿਆ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਬੇਕਾਬੂ ਟਰੱਕ ਦੀ ਲਪੇਟ ’ਚ ਆਉਣ ਨਾਲ ਦੋ ਵਿਅਕਤੀਆਂ ਦੀ ਹੋਈ ਮੌਤ
NEXT STORY