ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਚੱਲਦੀਆਂ ਬੱਸਾਂ 'ਤੇ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਰ. ਟੀ. ਏ. ਅਤੇ ਵਿਜੀਲੈਂਸ ਵਿਭਾਗ ਨੂੰ ਪੰਜਾਬ ਵਿਚ ਚੱਲਦਿਆਂ ਗੈਰ ਕਾਨੂੰਨੀ ਬੱਸਾਂ ਸੰਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਦੋਵੇਂ ਵਿਭਾਗਾਂ ਨੂੰ 10 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੀ. ਆਰ. ਟੀ. ਸੀ. ਮੁਲਾਜ਼ਮਾਂ ਵਲੋਂ ਨਿੱਜੀ ਕੰਪਨੀਆਂ ਦੀਆਂ ਬੱਸਾਂ ਖਿਲਾਫ ਅਕਸਰ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਰਹੀਆਂ ਹਨ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ 'ਤੇ ਸਖਤੀ ਵਰਤਦੇ ਹੋਏ ਗੈਰ ਕਾਨੂੰਨੀ ਢੰਗ ਨਾਲ ਪੰਜਾਬ ਦੀਆਂ ਸੜਕਾਂ 'ਤੇ ਦੌੜਦੀਆਂ ਬੱਸਾਂ 'ਤੇ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ।
ਜਣੇਪੇ ਦੌਰਾਨ ਬੱਚੇ ਦੀ ਹੋਈ ਮੌਤ, ਪਰਿਵਾਰਕ ਮੈਂਬਰਾਂ ਨੇ ਹਸਪਤਾਲ ਸਟਾਫ 'ਤੇ ਲਗਾਏ ਅਣਗਹਿਲੀ ਦੇ ਦੋਸ਼
NEXT STORY