ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕ ਸੋਧ ਬਿੱਲ ਖਿਲਾਫ ਦਿੱਲੀ ਸਮੇਤ ਹੋਰ ਸ਼ਹਿਰਾਂ ਵਿਚ ਚੱਲ ਰਹੇ ਸ਼ਾਂਤੀਪੂਰਨ ਪ੍ਰਦਰਸ਼ਨਾਂ ਖਿਲਾਫ ਪੁਲਸ ਵਲੋਂ ਲਾਠੀ ਚਾਰਜ ਕਰਨ ਦੀ ਨਿੰਦਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਲੋਕਤੰਤਰ ਕੰਮ ਨਹੀਂ ਕਰ ਸਕਦਾ ਜਿੱਥੇ ਲੋਕਾਂ ਦੀ ਆਵਾਜ਼ ਨੂੰ ਕੁਚਲਿਆ ਜਾਵੇ। ਉਨ੍ਹਾਂ ਪੁੱਛਿਆ ਕਿ ਕੀ ਅਸੀਂ ਤਾਨਾਸ਼ਾਹੀ ਦੇਸ਼ ਵਿਚ ਰਹਿ ਰਹੇ ਹਾਂ? ਇਸ ਦੇ ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਪ੍ਰਦਰਸ਼ਨਕਾਰੀ ਹਿੰਸਕ ਪ੍ਰਦਰਸ਼ਨ ਨਾ ਕਰਨ।
ਕੈਪਟਨ ਨੇ ਕਿਹਾ ਕਿ ਆਵਾਮ ਦੀ ਆਵਾਜ਼ ਦਬਾਉਣਾ ਲੋਕਤੰਤਰ ਦਾ ਅਪਮਾਨ ਹੈ, ਸਾਡੇ ਸੰਵਿਧਾਨ ਦਾ ਅਪਮਾਨ ਹੈ। ਮੈਂ ਦਿੱਲੀ ਸਮੇਤ ਹੋਰਨਾਂ ਸ਼ਹਿਰਾਂ ਵਿਚ ਨਾਗਰਿਕਤਾ ਸੋਧ ਐਕਟ ਖਿਲਾਫ਼ ਸ਼ਾਂਤਮਈ ਧਰਨਾ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਉਤੇ ਪੁਲਸ ਵੱਲੋਂ ਹਿੰਸਕ ਕਾਰਵਾਈ ਕੀਤੇ ਜਾਣ ਦੀ ਸਖ਼ਤ ਨਿਖੇਧੀ ਕਰਦਾ ਹਾਂ। ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਦਰਸ਼ਨ ਦੌਰਾਨ ਹਿੰਸਕ ਨਾ ਹੋਣ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਨਾ ਪਹੁੰਚਾਉਣ।
ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸੰਗਰੂਰ 'ਚ ਸਕੂਲਾਂ ਦਾ ਸਮਾਂ ਤਬਦੀਲ
NEXT STORY