ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਰੋਧੀਆਂ ’ਤੇ ਵੱਡਾ ਹਮਲਾ ਕਰਦੇ ਹੋਏ ਸਾਢੇ ਚਾਰ ਸਾਲਾਂ ਵਿਚ 92 ਫੀਸਦੀ ਵਾਅਦੇ ਪੂਰੇ ਕਰਨ ਦਾ ਦਾਅਵਾ ਕੀਤਾ ਹੈ। ਕੈਪਟਨ ਨੇ ਕਿਹਾ ਕਿ ਵਿਰੋਧੀਆਂ ਵਲੋਂ ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ। ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਦਾ 2017 ਦਾ ਚੋਣ ਮੈਨੀਫੈਸਟੋ ਲੈ ਕੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਚੋਣ ਮੈਨੀਫੈਸਟੋ ਦੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ, ਅਤੇ ਇਸ ਤੋਂ ਇਲਾਵਾ ਵੀ ਉਨ੍ਹਾਂ ਕਈ ਵੱਡੇ ਕੰਮ ਕੀਤੇ ਹਨ।
ਨਵੀਂ ਪਾਰਟੀ ਬਣਾਉਣ ’ਤੇ ਸਵਾਲ ’ਤੇ ਕੈਪਟਨ ਅਮਰਿੰਦਰ ਸਿੰਘਨੇ ਕਿਹਾ ਕਿ ਅਸੀਂ ਇਸ ’ਤੇ ਕੰਮ ਕਰ ਰਹੇ ਹਾਂ ਸਾਡੇ ਵਕੀਲ ਕਾਨੂੰਨੀ ਪ੍ਰਕਿਰਿਆ ਪੂਰੀ ਕਰ ਰਹੇ ਹਨ। ਇਸ ਲਈ ਬਕਾਇਦਾ ਚੋਣ ਕਮਿਸ਼ਨ ਨੂੰ ਨਵੀਂ ਪਾਰਟੀ ਦਾ ਨਾਂ ਵੀ ਭੇਜਿਆ ਗਿਆ ਹੈ, ਚੋਣ ਕਮਿਸ਼ਨ ਵਲੋਂ ਹਰੀ ਝੰਡੀ ਆਉਣ ’ਤੇ ਨਵੀਂ ਪਾਰਟੀ ਦਾ ਐਲਾਨ ਕੀਤਾ ਜਾਵੇਗਾ।
ਕੈਪਟਨ ਨੇ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਅਤੇ ਜ਼ਬਰਦਸਤ ਟੱਕਰ ਦੇਵੇਗੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੇ ਸੰਪਰਕ ਵਿਚ ਕਈ ਕਾਂਗਰਸੀ ਹਨ, ਸਮਾਂ ਆਉਣ ’ਤੇ ਸਾਰੀ ਸਥਿਤੀ ਸਾਫ ਕੀਤੀ ਜਾਵੇਗੀ।
ਕੈਪਟਨ ਦੇ ਐਲਾਨ ਤੋਂ ਪਹਿਲਾਂ ਹਲਚਲ ਤੇਜ਼, ਰਾਹੁਲ ਗਾਂਧੀ ਨੂੰ ਮਿਲਣ ਪੁੱਜੇ 'ਸੁਖਜਿੰਦਰ ਰੰਧਾਵਾ'
NEXT STORY