ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ) : ਕੇਂਦਰ ਸਰਕਾਰ ਦੀ ਸਾਬਕਾ ਕੈਬਨਿਟ ਮੰਤਰੀ ਅਤੇ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਪਿਛਲੇ 5 ਸਾਲਾਂ ਤੋਂ ਲਾਵਾਰਿਸ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਪੌਣੇ 5 ਸਾਲ ਤੱਕ ਐਸ਼ੋ ਆਰਾਮ ਕਰਦੇ ਹੋਏ ਆਪਣੇ ਮਹਿਲ ਤੋਂ ਬਾਹਰ ਨਹੀਂ ਨਿਕਲੇ। ਹੁਣ ਕਾਂਗਰਸ ਹਾਈਕਮਾਨ ਨੇ ਸਰਕਾਰ ਦੀ ਨਾਕਾਮੀ ਨੂੰ ਛੁਪਾਉਣ ਲਈ ਲੋਕਾਂ ਨੂੰ ਗੁੰਮਰਾਹ ਕਰਦੇ ਹੋਏ ਅਤੇ ਕਈ ਹੋਰ ਆਗੂਆਂ ਦੇ ਨਾਂ ’ਤੇ ਬਾਹਰ ਆਉਣ ਤੋਂ ਬਾਅਦ ਮਜਬੂਰੀ ਵਿਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ।
ਇਹ ਵੀ ਪੜ੍ਹੋ : ਰਣਜੀਤ ਸਿੰਘ ਬ੍ਰਹਮਪੁਰਾ ਸਾਥੀਆਂ ਸਮੇਤ ਮੁੜ ਅਕਾਲੀ ਦਲ ’ਚ ਸ਼ਾਮਲ
ਬੀਬੀ ਹਰਸਿਮਰਤ ਕੌਰ ਬਾਦਲ ਅੱਜ ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ਸਥਿਤ ਬਲਿਊਮੂਨ ਵਿਚ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮਜਬੂਰ ਮੁੱਖ ਮੰਤਰੀ ਪਿਛਲੇ 100 ਦਿਨਾਂ ’ਚ ਪੰਜਾਬ ਵਿਚ ਕਈ ਵੱਡੇ-ਵੱਡੇ ਐਲਾਨ ਕਰ ਰਹੇ ਜੋ ਜ਼ਮੀਨੀ ਪੱਧਰ ਤੋਂ ਕਿੱਧਰੇ ਦੂਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਦਲ ਦੇਣ ਨਾਲ ਕਾਂਗਰਸ ਆਪਣੀ ਪਿਛਲੇ ਪੌਣੇ 5 ਸਾਲ ਦੀ ਨਾਕਾਮੀ ਨੂੰ ਲੁਕਾ ਨਹੀਂ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਜੋ ਵੱਡੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਹੈ। ਅੱਜ ਵੀ ਨਸ਼ਾ ਵੱਡੇ ਪੱਧਰ ’ਤੇ ਵਿੱਕ ਰਿਹਾ ਹੈ। ਕਾਂਗਰਸ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਹਾਲਾਂਕਿ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦੀ ਸੰਤਾਨ ਨੂੰ ਰੋਜ਼ਗਾਰ ਜ਼ਰੂਰ ਮਿਲਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ਕੋਰਟ ਕੰਪਲੈਕਸ ਧਮਾਕੇ ਨਾਲ ਕੰਬਿਆ ਪੰਜਾਬ, ਤਿੰਨ ਵੱਖ-ਵੱਖ ਥਿਊਰੀਆਂ ’ਤੇ ਕੰਮ ਕਰ ਰਹੀ ਪੁਲਸ
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵਾਅਦੇ ਪੂਰੇ ਨਾ ਕਰਕੇ ਬੇਅਦਬੀ ਕੀਤੀ ਹੈ। ਜਿਸ ਲਈ ਕੈਪਟਨ ਦੇ ਨਾਲ-ਨਾਲ ਪੂਰੀ ਕਾਂਗਰਸੀ ਲੀਡਰਸ਼ਿੱਪ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਨੂੰ ਆਰਥਿਕ ਪੱਧਰ ’ਤੇ ਭਾਰੀ ਨੁਕਸਾਨ ਪਹੁੰਚਾਇਆ ਹੈ। ਪੰਜਾਬ ’ਤੇ 50 ਲੱਖ ਕਰੋੜ ਦਾ ਕਰਜ ਸੀ, ਜੋ ਕਾਂਗਰਸ ਸਰਕਾਰ ਦੇ 5 ਸਾਲ ਦੇ ਸ਼ਾਸਨ ਵਿਚ 1 ਲੱਖ ਕਰੋੜ ਤੋਂ ਵੱਧ ਪੁੱਜ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੌਜੂਦਾ ਸਮੇਂ ਵਿਚ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਕਿਸਾਨੀ ਸੰਘਰਸ਼ ਵਿਚ ਸੂਬੇ ਦੇ ਭਾਈਚਾਰਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਸਾਬਕਾ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿਚ ਨਵੀਂਆਂ ਸੜਕਾਂ ਦਾ ਜਾਲ, ਏਅਰ ਪੋਰਟ ਆਦਿ ਦੀ ਉਸਾਰੀ ਨਾਲ ਤੇਜ਼ ਗਤੀ ਨਾਲ ਜਿੱਥੇ ਵਿਕਾਸ ਹੋਇਆ ਹੈ ਤਾਂ ਸੂਬਾ ਸਰਪਲੱਸ ਬਿਜਲੀ ਪੈਦਾਵਾਰ ਵਾਲਾ ਸੂਬਾ ਬਣਿਆ ਪਰ ਕਾਂਗਰਸ ਨੇ ਆਪਣੀ ਸੱਤਾ ਦੌਰਾਨ ਪੰਜਾਬ ਨੂੰ ਵਿਕਾਸ ਦੇ ਮਾਰਗ ਤੋਂ ਹੇਠਾਂ ਸੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮਿਸ਼ਨਰੀ ਅਤੇ ਵਿਜ਼ਨ ਵਾਲੇ ਮੁੱਖ ਮੰਤਰੀ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ : ਲੁਧਿਆਣਾ ਅਦਾਲਤ ਧਮਾਕਾ : ਫਿਦਾਈਨ ਹਮਲੇ ਦਾ ਖ਼ਦਸ਼ਾ, ਬਾਥਰੂਮ ’ਚ ਮਿਲੀ ਬੁਰੀ ਤਰ੍ਹਾਂ ਨੁਕਸਾਨੀ ਲਾਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸੁਖਬੀਰ ਬਾਦਲ ਨੇ ਨਵਜੋਤ ਸਿੱਧੂ 'ਤੇ ਵਿੰਨ੍ਹੇ ਨਿਸ਼ਾਨੇ, ਦਿੱਤੀ ਇਹ ਚੁਣੌਤੀ
NEXT STORY