ਚੰਡੀਗੜ੍ਹ (ਬਿਊਰੋ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈਕਮਾਂਡ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਵਾਸਤੇ ਸਕ੍ਰੀਨਿੰਗ ਕਮੇਟੀ ਦਾ ਚੇਅਰਮੈਨ ਅਜੇ ਮਾਕਨ ਨੂੰ ਬਣਾਉਣ ਦੀ ਨਿੰਦਾ ਕੀਤੀ ਹੈ। ਇਥੇ ਜਾਰੀ ਇਕ ਬਿਆਨ ’ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਕਨ ਦਿੱਲੀ ’ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀਆਂ ’ਚੋਂ ਇਕ ਲਲਿਤ ਮਾਕਨ ਦੇ ਭਤੀਜੇ ਹਨ। ਇਸ ਜ਼ਿੰਮੇਵਾਰੀ ਲਈ ਕਾਂਗਰਸ ਵੱਲੋਂ ਮਾਕਨ ਨੂੰ ਚੁਣਨ ਤੋਂ ਵੱਡਾ ਗ਼ਲਤ ਫ਼ੈਸਲਾ ਕੁਝ ਹੋਰ ਨਹੀਂ ਹੋ ਸਕਦਾ ਸੀ। ਅਜਿਹੀ ਹਾਲਤ ’ਚ ਇਕ ਪਾਸੇ ਜਿਥੇ ਕੇਂਦਰ ਸਰਕਾਰ ਇਕ ਗੁਨਾਹਗਾਰ ਸੱਜਣ ਕੁਮਾਰ ਨੂੰ ਸਜ਼ਾ ਦੇਣ ਵੱਲ ਵਧ ਰਹੀ ਹੈ ਤਾਂ ਦੂਜੀ ਧਿਰ ਕਾਂਗਰਸ ਮਾਕਨਾਂ ਨੂੰ ਪੁਰਸਕਾਰ ਦੇ ਰਹੀ ਹੈ ਅਤੇ ਉਹ ਵੀ ਪੰਜਾਬ ਲਈ, ਜਿੱਥੇ ਜੋ ਪੰਜਾਬੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਸਮਾਨ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਟਵੀਟ ਕਰ ਕੇਜਰੀਵਾਲ ’ਤੇ ਲਾਏ ਨਿਸ਼ਾਨੇ, ਕਿਹਾ-ਲੋਕਾਂ ਨੂੰ ਮੂਰਖ ਬਣਾਉਣਾ ਕਰੋ ਬੰਦ
ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਾਕਨ ਵਰਗੇ ਵਿਅਕਤੀ ਦਾ ਨਾਂ ਅੱਗੇ ਵਧਾਉਣ ਤੋਂ ਬਚਣਾ ਚਾਹੀਦਾ ਸੀ, ਜੋ ਉਨ੍ਹਾਂ ਦੇ ਚਾਚਾ ਦੇ ਸਿੱਖ ਵਿਰੋਧੀ ਦੰਗਿਆਂ ’ਚ ਸ਼ਾਮਲ ਹੋਣ ਕਾਰਨ ਪੰਜਾਬ ’ਚ ਬਗ਼ਾਵਤ ਦਾ ਕਾਰਨ ਬਣ ਸਕਦਾ ਹੈ, ਜਦੋਂ ਬੇਕਸੂਰ ਲੋਕਾਂ ਨੂੰ ਜ਼ਿੰਦਾ ਸਾੜ ਤਕ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਮਾਕਨ ਸਕ੍ਰੀਨਿੰਗ ਕਮੇਟੀ ਦੇ ਮੁਖੀ ਬਣਨ ਲਈ ਕਾਬਿਲ ਵਿਅਕਤੀ ਵੀ ਨਹੀਂ ਹਨ, ਜਿਸ ’ਚ ਅੰਬਿਕਾ ਸੋਨੀ ਅਤੇ ਸੁਨੀਲ ਜਾਖੜ ਵਰਗੇ ਸੀਨੀਅਰ ਆਗੂਆਂ ਨੂੰ ਉਨ੍ਹਾਂ ਦੇ ਅਧੀਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਕਨ ਨੇ ਦਿੱਲੀ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੂੰ ਲਗਾਤਾਰ ਦੋ ਵੱਡੀਆਂ ਹਾਰਾਂ ਦੇਣ ’ਚ ਅਹਿਮ ਭੂਮਿਕਾ ਨਿਭਾਈ ਸੀ। ਜਿਸ ਵਿਅਕਤੀ ਨੇ ਦਿੱਲੀ ’ਚ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਹੈ, ਹੁਣ ਉਸ ਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਲੱਗਾ ਵੱਡਾ ਝਟਕਾ, ਜ਼ਮਾਨਤ ਅਰਜ਼ੀ ਹੋਈ ਰੱਦ
ਅਜਿਹੀ ਹਾਲਤ ’ਚ ਕੋਈ ਵੀ ਸੂਬੇ ਅੰਦਰ ਪਾਰਟੀ ਦੇ ਭਵਿੱਖ ਦਾ ਅੰਦਾਜ਼ਾ ਲਗਾ ਸਕਦਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਦਿੱਲੀ ’ਚ 2014 ਅਤੇ 2019 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਲਈ ਕੋਈ ਵੀ ਸੀਟ ਯਕੀਨੀ ਨਾ ਕਰਨ ਵਾਲੇ ਵਿਅਕਤੀ ਨੂੰ ਪੰਜਾਬ ਭੇਜਿਆ ਗਿਆ ਹੈ, ਤਾਂ ਜੋ ਇਥੇ ਵੀ ਉਸੇ ਪ੍ਰਾਪਤੀ ਨੂੰ ਹਾਸਲ ਕੀਤਾ ਜਾ ਸਕੇ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਆਪਣੀ ਹਾਰ ਨੂੰ ਕਬੂਲ ਕਰ ਲਿਆ ਹੈ, ਜਿਸ ਨੇ ਇਕ ਅਜਿਹੇ ਵਿਅਕਤੀ ਨੂੰ ਨਿਯੁਕਤ ਕੀਤਾ ਹੈ, ਜਿਹੜਾ 2014 ਤੇ 2019 ’ਚ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਹਾਰ ਚੁੱਕਾ ਹੈ ਤੇ ਵਿਧਾਨ ਸਭਾ ਚੋਣ ’ਚ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕਿਆ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਨੌਜਵਾਨ ਜੋੜੇ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਮਾਮਲੇ ਦੀ ਜਾਂਚ 'ਚ ਜੁਟੀ
NEXT STORY