ਅੰਮ੍ਰਿਤਸਰ : ਪੰਜਾਬ ਕਾਂਗਰਸ ਵਿਚ ਕੁੱਝ ਦਿਨ ਸ਼ਾਂਤੀ ਰਹਿਣ ਤੋਂ ਬਾਅਦ ਫਿਰ ਬਗਾਵਤੀ ਸੁਰ ਉਠਣੇ ਸ਼ੁਰੂ ਹੋ ਗਏ ਹਨ। ਵਿਧਾਇਕ ਸੁਰਜੀਤ ਸਿੰਘ ਧੀਮਾਨ ਅਤੇ ਪਰਗਟ ਸਿੰਘ ਤੋਂ ਬਾਅਦ ਹੁਣ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਕੈਪਟਨ ਸਰਕਾਰ ’ਤੇ ਵੱਡਾ ਹਮਲਾ ਬੋਲਿਆ ਹੈ। ਸ਼ਮਸ਼ੇਰ ਸਿੰਘ ਦੂਲੋਂ ਨੇ ਇਕ ਵਾਰ ਫਿਰ ਆਪਣੀ ਹੀ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਪਿਛਲੇ 75ਸਾਲਾਂ ਤੋਂ ਪੰਜਾਬ ਵਿਚ ਦਲਿਤ ਮੁੱਖ ਮੰਤਰੀ ਨਹੀਂ ਬਣ ਸਕਿਆ ਹੈ।ਇਸ ਲਈ ਉਨ੍ਹਾਂ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਦੂਲੋਂ ਨੇ ਕਿਹਾ ਕਿ ਇਹੀ ਕਾਰਣ ਹੈ ਕਿ ਹਰ ਵਾਰ ਦਲਿਤਾਂ ਨਾਲ ਧੱਕਾ ਹੁੰਦਾ ਹੈ। ਦੂਲੋਂ ਨੇ ਕਿਹਾ ਕਿ ਜਦੋਂ ਇੰਦਰਾ ਗਾਂਧੀ ਦੀ ਸਰਕਾਰ ਸੀ ਤਾਂ ਉਸ ਸਮੇਂ ਕਈ ਸੂਬਿਆਂ ਵਿਚ ਦਲਿਤ ਮੁੱਖ ਮੰਤਰੀ ਸਨ, ਜਿਨ੍ਹਾਂ ਨੇ ਆਪਣੇ ਸੂਬਿਆਂ ਲਈ ਚੰਗੇ ਕਾਰਜ ਕੀਤੇ। ਜੇ ਪੰਜਾਬ ਦੀ ਗੱਲ ਕਰੀਏ ਤੇ 75ਸਾਲਾਂ ਤੋਂ ਪੰਜਾਬ ਨੂੰ ਦਲਿਤ ਮੁੱਖ ਮੰਤਰੀ ਦਾ ਚਿਹਰਾ ਨਹੀਂ ਮਿਲ ਸਕਿਆ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਸਕੂਲਾਂ-ਕਾਲਜਾਂ ਵਿਚ ਦਲਿਤਾਂ ਦੀਆਂ ਰਾਖਵੀਆਂ ਸੀਟਾਂ ਵੀ ਦਲਿਤ ਨੌਜਵਾਨਾਂ ਨੂੰ ਨਹੀਂ ਮਿਲ ਪਾਉਂਦੀਆਂ ਹਨ। ਇਹੀ ਕਾਰਨ ਹੈ ਕਿ ਦਲਿਤ ਨੌਜਵਾਨ ਪੜ੍ਹਨ ਤੋਂ ਵਾਂਝੇ ਰਹਿ ਜਾਂਦੇ ਹਨ ਅਤੇ ਡਿਪਰੈਸ਼ਨ ’ਚ ਜਾਣ ਕਾਰਨ ਨਸ਼ੇ ਕਰਨ ਲੱਗ ਪੈਂਦੇ ਹਨ। ਉਨ੍ਹਾਂ ਕਿਹਾ ਇਸ ਲਈ ਸਰਕਾਰੀ ਅਦਾਰੇ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ।
ਇਹ ਵੀ ਪੜ੍ਹੋ : ਕਾਂਗਰਸ ’ਚ ਫਿਰ ਵੱਡਾ ਧਮਾਕਾ, ਬੀਬੀਆਂ ਦੇ ਫ੍ਰੀ ਬੱਸ ਸਫ਼ਰ ਨੂੰ ਲੈ ਕੇ ਪਰਗਟ ਨੇ ਘੇਰੀ ਕੈਪਟਨ ਸਰਕਾਰ
ਅੰਮ੍ਰਿਤਸਰ ਪਹੁੰਚੇ ਸ਼ਮਸ਼ੇਰ ਸਿੰਘ ਦੂਲੋਂ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਉਹ ਜਲਦੀ ਤੋਂ ਜਲਦੀ ਜ਼ਹਿਰੀਲੀ ਸ਼ਰਾਬ ਕਾਂਡ ਦੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਉਹ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਧਰਨਾ ਦੇਣਗੇ।
ਇਹ ਵੀ ਪੜ੍ਹੋ : ਕਾਂਗਰਸੀ ਵਿਧਾਇਕ ਦਾ ਵੱਡਾ ਬਿਆਨ, ਕਿਹਾ ਕੈਪਟਨ ਦੀ ਅਗਵਾਈ ’ਚ ਨਹੀਂ ਲੜਾਂਗਾ 2022 ਦੀਆਂ ਚੋਣਾਂ
ਨੋਟ - ਸ਼ਮਸ਼ੇਰ ਸਿੰਘ ਦੂਲੋਂ ਦੇ ਬਿਆਨ ਨੂੰ ਤੁਸੀਂ ਕਿਵੇਂ ਦੇਖਦੇ ਹੋ, ਕੁਮੈਂਟ ਕਰਕੇ ਦੱਸੋ।
ਕੈਪਟਨ ਦੀ ਕਿਸਾਨਾਂ ਨੂੰ ਅਪੀਲ, ਪੰਜਾਬ ਦਾ ਮਾਹੌਲ ਖ਼ਰਾਬ ਨਾ ਕਰੋ ਸਗੋਂ ਦਿੱਲੀ ਜਾ ਕੇ ਲੜੋ ਲੜਾਈ
NEXT STORY