ਜਲੰਧਰ (ਧਵਨ) : ਪੱਛਮੀ ਬੰਗਾਲ ਸਮੇਤ ਵੱਖ-ਵੱਖ ਸੂਬਿਆਂ ਦੇ ਚੋਣ ਨਤੀਜਿਆਂ ਦੇ ਐਲਾਨ ਦੇ ਨਾਲ ਹੀ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਦਾ ਧਿਆਨ ਪੰਜਾਬ ਵੱਲ ਆਉਣ ਦੀ ਪੂਰੀ ਸੰਭਾਵਨਾ ਹੈ। ਕਾਂਗਰਸੀਆਂ ’ਚ ਚਰਚਾ ਚੱਲ ਰਹੀ ਹੈ ਕਿ ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਕੇਂਦਰੀ ਲੀਡਰਸ਼ਿਪ ਸਾਹਮਣੇ ਪੰਜਾਬ ਵਿਚ ਕਾਂਗਰਸ ਦੇ ਨਵੇਂ ਸੰਗਠਨਾਤਮਕ ਢਾਂਚੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਚੱਲ ਰਹੀ ਸੀਤ ਜੰਗ ਦੇ ਮੁੱਦੇ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਨਵੀਂ ਪਾਬੰਦੀਆਂ ਦੇ ਨਾਲ ਜਾਰੀ ਕੀਤਾ ਇਹ ਫਰਮਾਨ
ਕਿਹਾ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਤੇ ਮੁੱਖ ਮੰਤਰੀ ਵਲੋਂ ਕੇਂਦਰੀ ਲੀਡਰਸ਼ਿਪ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਹੁਣ ਅਗਲੇ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਜਲਦ ਤੋਂ ਜਲਦ ਕਾਂਗਰਸ ਕਮੇਟੀ ਦੇ ਨਵੇਂ ਅਹੁਦੇਦਾਰਾਂ ਤੇ ਜ਼ਿਲਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਕਰੇ। ਇਹ ਕੰਮ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਫਿਰ ਪਾਇਆ ਕੈਪਟਨ ਨੂੰ ਘੇਰਾ, 2016 ਦੀ ਵੀਡੀਓ ਸਾਂਝੀ ਕਰਕੇ ਯਾਦ ਕਰਵਾਇਆ ਵਾਅਦਾ
ਇਸੇ ਤਰ੍ਹਾਂ ਮੁੱਖ ਮੰਤਰੀ ਤੇ ਨਵਜੋਤ ਸਿੱਧੂ ਦਰਮਿਆਨ ਬਹਿਬਲ ਕਲਾਂ ਤੇ ਕੋਟਕਪੂਰਾ ਫਾਇਰਿੰਗ ਕੇਸ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਦੀ ਰਿਪੋਰਟ ਹਾਈ ਕੋਰਟ ਵਲੋਂ ਰੱਦ ਕਰ ਦੇਣ ਤੋਂ ਬਾਅਦ ਜਿਸ ਢੰਗ ਨਾਲ ਸਿੱਧੂ ਨੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਇਆ ਹੈ, ਉਸ ਨੂੰ ਦੇਖਦਿਆਂ ਮੁੱਖ ਮੰਤਰੀ ਤੇ ਉਨ੍ਹਾਂ ਦੇ ਸਮਰਥਕ ਮੰਤਰੀਆਂ ਵਲੋਂ ਇਹ ਮਾਮਲਾ ਕੇਂਦਰੀ ਲੀਡਰਸ਼ਿਪ ਸਾਹਮਣੇ ਚੁੱਕੇ ਜਾਣ ਦੇ ਆਸਾਰ ਹਨ। ਮੁੱਖ ਮੰਤਰੀ ਵੀ ਚੈਨਲਾਂ ’ਤੇ ਦੋਹਰਾ ਚੁੱਕੇ ਹਨ ਕਿ ਉਹ ਸਿੱਧੂ ਦੇ ਮਾਮਲੇ ਬਾਰੇ ਹਾਈਕਮਾਨ ਨਾਲ ਗੱਲਬਾਤ ਕਰਨਗੇ। ਹੁਣ ਦੇਖਣਾ ਇਹ ਹੈ ਕਿ ਹਾਈਕਮਾਨ ਵਲੋਂ ਕੀ ਫੈਸਲਾ ਲਿਆ ਜਾਂਦਾ ਹੈ। ਉਹ ਇਸ ਮਾਮਲੇ ’ਚ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਪੰਜਾਬ ਭੇਜ ਸਕਦੀ ਹੈ।
ਇਹ ਵੀ ਪੜ੍ਹੋ : ਅਸਤੀਫ਼ਾ ਦੇਣ ਤੋਂ ਬਾਅਦ ਫਿਰ ਬੋਲੇ ਕੁੰਵਰ ਵਿਜੇ ਪ੍ਰਤਾਪ, ਦਿੱਤਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਆਪਣੀ ਹੀ ਸਰਕਾਰ ਅਤੇ ਕੈਪਟਨ ’ਤੇ ਪਰਗਟ ਸਿੰਘ ਨੇ ਬੋਲੇ ਤਿੱਖੇ ਬੋਲ, ਜਾਣੋ ਕੀ ਕਿਹਾ (ਵੀਡੀਓ)
NEXT STORY