ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਦੇ ਲਗਾਤਾਰ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਲਾਗੂ ਪਾਬੰਦੀਆਂ 31 ਮਈ ਤਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਮੁੱਖ ਮੰਤਰੀ ਸਾਰੇ ਡੀ. ਸੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿਚ ਯੋਜਨਾਬਧ ਤਰੀਕੇ ਨਾਲ ਦੁਕਾਨਾਂ ਖੋਲ੍ਹਣ ਦਾ ਫ਼ੈਸਲਾ ਲੈਣ ਲਈ ਵੀ ਆਖਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਫ਼ ਕੀਤਾ ਹੈ ਕਿ ਦਿਹਾਤੀ ਖੇਤਰ ਵਿਚ ਵੱਧ ਰਹੇ ਕੋਰੋਨਾ ਦਾ ਪਾਸਾਰ ਨੂੰ ਰੋਕਣ ਲਈ ਹੋਰ ਪਾਬੰਦੀਆਂ ਵੀ ਲਗਾਈਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ : ਜਗਰਾਓਂ ’ਚ ਦੋ ਥਾਣੇਦਾਰਾਂ ਨੂੰ ਕਤਲ ਕਰਨ ਦੇ ਮਾਮਲੇ ’ਚ ਵੱਡਾ ਖ਼ੁਲਾਸਾ, ਗੈਂਗਸਟਰ ਜੈਪਾਲ ਭੁੱਲਰ ’ਤੇ ਮਾਮਲਾ ਦਰਜ
ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਮੌਜੂਦਾ ਪਾਬੰਦੀਆਂ ਨੂੰ 31 ਮਈ ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ। ਕੈਪਟਨ ਨੇ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਕੋਵਿਡ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ। ਦੁਕਾਨਾਂ ਨੂੰ ਪੜਾਅਵਾਰ ਖੋਲ੍ਹਣ ਦੀ ਘੋਸ਼ਣਾ ਕਰਨ ਤੋਂ ਇਲਾਵਾ ਮੁੱਖ ਮੰਤਰੀ ਨੇ ਹਾਊਸਿੰਗ ਸੈਕਟਰ ਲਈ ਕਈ ਰਿਆਇਤਾਂ ਦੇਣ ਦਾ ਐਲਾਨ ਕੀਤਾ। ਉਤਰ ਪ੍ਰਦੇਸ਼ ਦੇ ਪਿੰਡਾਂ ਵਿਚ ਪੈਦਾ ਹੋਈ ਸਥਿਤੀ ਤੋਂ ਬਚਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ‘ਕੋਰੋਨਾ ਮੁਕਤ ਪਿੰਡ ਅਭਿਆਨ’ ਦੇ ਹਿੱਸੇ ਵਜੋਂ ਨਿਵੇਕਲੇ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ ਕੀਤਾ ਤਾਂ ਜੋ ਸੂਬੇ ਦੇ ਪੇਂਡੂ ਖੇਤਰਾਂ ਵਿਚ ਕੋਵਿਡ ਦੇ ਚਿੰਤਾਜਨਕ ਫੈਲਾਅ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ’ਚ ਸਿਮਰਜੀਤ ਬੈਂਸ ਤੇ ਅਕਾਲੀਆਂ ਵਿਚਾਲੇ ਹਿੰਸਕ ਝੜਪ
ਮੁੱਖ ਮੰਤਰੀ ਨੇ ਇਸ ਜੰਗ ਵਿਚ ਕਮਿਊਨਟੀ ਦੇ ਸਾਰੇ ਵਰਗਾਂ ਦੀ ਸ਼ਮੂਲੀਅਤ ਦੀ ਲੋੜ ਉਤੇ ਜ਼ੋਰ ਦਿੰਦਿਆਂ ਸਿਹਤ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਰੇ ਭਾਈਚਾਰਿਆਂ ਨੂੰ ਲਾਮਬੰਦੀ ਕਰਨ ਲਈ ਵੱਡੇ ਪੱਧਰ ਉਤੇ ਮੁਹਿੰਮ ਵਿੱਢੀ ਜਾਵੇ।
ਇਹ ਵੀ ਪੜ੍ਹੋ : ਬੇਅਦਬੀ ਦੇ ਸਬੂਤ ਮੰਗਣ ਵਾਲੇ ਸੁਖਬੀਰ ਬਾਦਲ ਨੂੰ ਨਵਜੋਤ ਸਿੱਧੂ ਦਾ ਠੋਕਵਾਂ ਜਵਾਬ, ਪੇਸ਼ ਕੀਤੇ ਸਬੂਤ
ਪ੍ਰਸ਼ਾਂਤ ਕਿਸ਼ੋਰ ਦੇ ਨਾਂ ’ਤੇ ਠੱਗੀ ਦਾ ਵੱਡਾ ਸਕੈਂਡਲ, ਮੁਲਜ਼ਮ ਦੇ ਖ਼ੁਲਾਸੇ ਤੋਂ ਪੁਲਸ ਵੀ ਹੈਰਾਨ
NEXT STORY