ਲੁਧਿਆਣਾ (ਵਿੱਕੀ) - ਸੂਬੇ ਭਰ ਵਿਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 31 ਮਾਰਚ ਤਕ ਸਾਰੇ ਸਿੱਖਿਅਕ ਅਦਾਰੇ ਬੰਦ ਕਰਨ ਦੇ ਨਾਲ-ਨਾਲ ਸਕੂਲਾਂ ਵਿਚ ਚੱਲ ਰਹੀ ਬੋਰਡ ਅਤੇ ਘਰੇਲੂ ਪ੍ਰੀਖਿਆਵਾਂ ਨੂੰ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ ਪਰ ਇਨ੍ਹਾਂ ਹੁਕਮਾਂ ਦੇ ਉਲਟ ਅੱਜ ਪੰਜਾਬ ਭਰ ਦੇ ਸਾਰੇ ਸਰਕਾਰੀ ਸਕੂਲ ਆਮ ਵਾਂਗ ਖੁੱਲ੍ਹੇ ਅਤੇ ਸਾਰਾ ਸਟਾਫ ਸਕੂਲਾਂ ਵਿਚ ਹਾਜ਼ਰ ਰਿਹਾ। ਹਾਲਾਂਕਿ ਵਿਦਿਆਰਥੀ ਨਹੀਂ ਆਏ।
ਉਥੇ ਹੀ ਮੁੱਖ ਮੰਤਰੀ ਦੇ ਹੁਕਮਾਂ ਦੇ ਉਲਟ ਸਕੂਲ ਖੋਲ੍ਹੇ ਜਾਣ ਨੂੰ ਲੈ ਕੇ ਸਕੂਲ ਮੁਖੀ ਸੈਕਟਰੀ ਐਜੂਕੇਸ਼ਨ ਦੇ ਹੁਕਮਾਂ ਦਾ ਹਵਾਲਾ ਦੇ ਰਹੇ ਹਨ। ਹਾਲਾਂਕਿ ਵਿਭਾਗ ਵਲੋਂ ਸਕੂਲ ਸਟਾਫ ਦੇ ਸਕੂਲਾਂ ਵਿਚ ਹਾਜ਼ਰ ਹੋਣ ਦੇ ਸੰਬੰਧ ਵਿਚ ਅੱਜ ਸਵੇਰੇ 11 ਵਜੇ ਤਕ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ, ਜਿਸ ਦੇ ਚੱਲਦੇ ਕਿਤੇ ਨਾ ਕਿਤੇ ਮਹਿਕਮੇ ਅਤੇ ਸਕੂਲਾਂ ਵਿਚ ਆਪਸੀ ਤਾਲਮੇਲ ਦੀ ਕਮੀ ਸਾਫ਼ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਦੇ ਸਖ਼ਤ ਹੁਕਮ, ਵਿਦਿਅਕ ਅਦਾਰੇ ਬੰਦ, ਸਿਨੇਮਾ ਘਰਾਂ ਤੇ ਬਾਜ਼ਾਰਾਂ ਲਈ ਹੁਕਮ ਜਾਰੀ
ਦੂਜੇ ਪਾਸੇ ਅੱਜ ਵੀ ਸਰਕਾਰੀ ਸਕੂਲ ਆਮ ਵਾਂਗ ਖੁੱਲ੍ਹੇ ਰਹੇ ਤਾਂ ਕਈ ਨਿੱਜੀ ਸੀ. ਬੀ. ਐੱਸ. ਈ. ਸਕੂਲਾਂ ਵਿਚ ਬੋਰਡ ਕਲਾਸਾਂ ਦੀ ਪ੍ਰੈਕਟੀਕਲ ਪ੍ਰੀਖਿਆ ਵੀ ਲਈ ਗਈ। ਯਾਦ ਰਹੇ ਕਿ ਪਿਛਲੇ ਕੁਝ ਦਿਨਾਂ ਦੌਰਾਨ ਇਕੱਲੇ ਲੁਧਿਆਣਾ ਵਿਚ 100 ਤੋਂ ਵੱਧ ਅਧਿਆਪਕ ਕੋਰੋਨਾ ਪਾਜ਼ੇਟਿਵ ਹੋ ਚੁੱਕੇ ਹਨ, ਉਥੇ ਹੀ ਇਕ ਅਧਿਆਪਕਾ ਦੀ ਕੋਰੋਨਾ ਕਾਰਣ ਮੌਤ ਵੀ ਹੋ ਚੁੱਕੀ ਹੈ। ਅੱਜ ਸਕੂਲ ਖੋਲ੍ਹਣ ਤੋਂ ਬਾਅਦ ਕਿਸੇ ਵੀ ਅਧਿਕਾਰੀ ਵਲੋਂ ਇਸ ਦੀ ਜਾਂਚ ਨਹੀਂ ਕੀਤੀ ਗਈ, ਅਜਿਹੇ ਵਿਚ ਮੁੱਖ ਮੰਤਰੀ ਵਲੋਂ ਜਾਰੀ ਹੁਕਮ ਸਿਰਫ ਕਾਗਜ਼ਾਂ ਤਕ ਹੀ ਸੀਮਤ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਪਟਿਆਲਾ : ਰਜਿੰਦਰਾ ਹਸਪਤਾਲ ਦਾ ਹੈਰਾਨ ਕਰਦਾ ਮਾਮਲਾ, 4 ਸਾਲਾ ਬੱਚੇ ਦੇ ਢਿੱਡ ’ਚੋ ਜੋ ਨਿਕਲਿਆ ਦੇਖ ਡਾਕਟਰਾਂ ਦੇ ਵੀ ਉੱਡੇ ਹੋਸ਼
ਸੈਕਟਰੀ ਐਜੂਕੇਸ਼ਨ ਦਾ ਮੈਸੇਜ ਹੋਇਆ ਵਾਇਰਲ
ਸਿੱਖਿਆ ਸਕੱਤਰ ਸੈਕਟਰੀ ਐਜੂਕੇਸ਼ਨ ਕ੍ਰਿਸ਼ਨ ਕੁਮਾਰ ਦੇ ਨਾਮ ਤੋਂ ਇਕ ਮੈਸੇਜ ਅੱਜ ਅਧਿਆਪਕਾਂ ਦੇ ਵਟਸਐਪ ਗਰੁੱਪਾਂ ਵਿਚ ਜਮ ਕੇ ਵਾਇਰਲ ਹੋਇਆ ਜਿਸ ਵਿਚ ਕਿਹਾ ਗਿਆ ਹੈ ਕਿ ਸਕੂਲਾਂ ਦੇ ਸਟਾਫ ਨੂੰ ਇਹ ਛੁੱਟੀਆਂ ਨਹੀਂ ਕੀਤੀਆਂ ਗਈਆਂ ਹਨ, ਜਿਸ ਨੂੰ ਆਧਾਰ ਬਣਾ ਕੇ ਸਕੂਲ ਮੁਖੀਆਂ ਵਲੋਂ ਸਕੂਲ ਸਟਾਫ ਨੂੰ ਸਕੂਲ ਬੁਲਾਇਆ ਗਿਆ ਹੈ। ਹਾਲਾਂਕਿ ਇਸ ਮੈਸੇਜ ’ਤੇ ਸੈਕਟਰੀ ਐਜੂਕੇਸ਼ਨ ਕ੍ਰਿਸ਼ਨ ਕੁਮਾਰ ਦਾ ਨਾਮ ਦਿਖਾਈ ਦੇ ਰਿਹਾ ਹੈ ਪਰ ਇਸ ਸੰਬੰਧ ਵਿਚ ਪੁਸ਼ਟੀ ਨਹੀਂ ਹੋਈ ਹੈ ਕਿ ਇਹ ਉਨ੍ਹਾਂ ਦਾ ਹੀ ਨੰਬਰ ਹੈ।
ਇਹ ਵੀ ਪੜ੍ਹੋ : ਕੋਰੋਨਾ ਟੀਕਾਕਰਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਕੈਪਟਨ ਨੇ ਦਿੱਤੇ ਸਖਤੀ ਕਰਨ ਦੇ ਹੁਕਮ
ਪੰਜਾਬ ਸਰਕਾਰ ਤੋਂ ਵੱਧ ਹੋਏ ਸਕੂਲ ਮੁਖੀ
ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਆਪਣਾ ਨਾਂ ਨਾਮ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਮੁਖੀ ਵਲੋਂ ਮੁੱਖ ਮੰਤਰੀ ਦੇ ਹੁਕਮ ਜਾਰੀ ਹੁੰਦੇ ਹੀ ਉਨ੍ਹਾਂ ਨੂੰ ਅੱਜ ਸਕੂਲ ਵਿਚ ਹਾਜ਼ਰ ਹੋਣ ਲਈ ਕਹਿ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸਕੂਲ ਮੁਖੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਹੁਕਮਾਂ ਵਿਚ ਕਿਤੇ ਵੀ ਨਹੀਂ ਲਿਖਿਆ ਗਿਆ ਕਿ ਸਕੂਲ ਸਟਾਫ ਨੇ ਸਕੂਲ ਵਿਚ ਹਾਜ਼ਰੀ ਨਹੀਂ ਭਰਨੀ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਨੂੰ ਤਾਂ ਪਹਿਲਾਂ ਹੀ ਸਿੱਖਿਆ ਵਿਭਾਗ ਵਲੋਂ ਛੁੱਟੀਆਂ ਦਿੱਤੀਆਂ ਗਈਆਂ ਹਨ ਤਾਂ ਜੇ ਸਕੂਲ ਸਟਾਫ ਨੇ ਸਕੂਲ ਆਉਣਾ ਹੈ ਤਾਂ ਸਕੂਲ ਬੰਦ ਕਰਨ ਦੇ ਹੁਕਮ ਬੇਮਾਇਨੇ ਹਨ। ਜਦਕਿ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕੋਰੋਨਾ ਦਾ ਫੈਲਾਅ ਸਕੂਲਾਂ ਵਿਚੋਂ ਹੋਇਆ ਹੈ।
ਇਹ ਵੀ ਪੜ੍ਹੋ : ਮੋਗਾ ’ਚ ਦੋ ਸਕੀਆਂ ਭੈਣਾਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲਾ ਕਾਤਲ 24 ਘੰਟਿਆਂ ’ਚ ਗ੍ਰਿਫ਼ਤਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
400 ਸਾਲਾ ਪ੍ਰਕਾਸ਼ ਪੁਰਬ : ਜੈਕਾਰਿਆਂ ਦੀ ਗੂੰਜ ਨਾਲ ਗੁਰੂ ਕਾ ਮਹਿਲ ਤੋਂ ਸਜਿਆ ਨਗਰ ਕੀਰਤਨ (ਤਸਵੀਰਾਂ)
NEXT STORY