ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਸੂਬੇ ਨੂੰ ਹੌਲੀ-ਹੌਲੀ ਅਣਕਿਆਸੇ ਲਾਕਡਾਊਨ 'ਚੋਂ ਬਾਹਰ ਕੱਢਣ ਲਈ ਜਲਦ ਹੀ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਅੱਜ ਸੂਬੇ ਦੇ ਮੁੱਖ ਉਦਯੋਗਪਤੀਆਂ ਨਾਲ ਵੀਡੀਓ ਕਾਨਫਰੰਸਿੰਗ 'ਚ ਉਕਤ ਸੰਕੇਤ ਦਿੰਦੇ ਹੋਏ ਇੰਡਸਟਰੀ ਨੂੰ ਭਰੋਸਾ ਦਵਾਇਆ ਕਿ ਸਰਕਾਰ ਵੱਲੋਂ ਸੰਵੇਦਨਸ਼ੀਲ ਮੁੱਦਿਆਂ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਇੰਡਸਟਰੀ ਤੋਂ ਇਸ ਸਬੰਧ 'ਚ ਸੁਝਾਅ ਮੰਗਦੇ ਹੋਏ ਕਿਹਾ ਕਿ ਉਹ ਸਰਕਾਰ ਦੇ ਫੈਸਲਾ ਲੈਣ ਦੀ ਪ੍ਰਕਿਰਿਆ 'ਚ ਹਿੱਸੇਦਾਰ ਬਣਨ ਕਿਉਂਕਿ ਦੇਸ਼ 'ਚ ਇਸ ਸਮੇਂ ਅਣਕਿਆਸਾ ਸੰਕਟ ਕੋਰੋਨਾ ਵਾਇਰਸ ਕਾਰਣ ਪੈਦਾ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਰਫਿਊ ਨੂੰ ਲੈ ਕੇ ਕੋਈ ਫੈਸਲਾ ਨਹੀਂ, ਸਰਕਾਰ ਨੇ ਵਾਪਸ ਲਿਆ ਨੋਟੀਫਿਕੇਸ਼ਨ
ਉਦਯੋਗਪਤੀਆਂ ਨੇ ਮੁੱਖ ਮੰਤਰੀ ਸਾਹਮਣੇ ਵੱਖ-ਵੱਖ ਮੁੱਦੇ ਚੁੱਕੇ ਜਿਨ੍ਹਾਂ 'ਚ ਟਰੈਕਟਰ ਅਤੇ ਸਹਿਯੋਗੀ ਉਦਯੋਗਾਂ ਨੂੰ ਜ਼ਰੂਰੀ ਇੰਡਸਟਰੀ ਦੀ ਸ਼੍ਰੇਣੀ 'ਚ ਲਿਆਉਣ ਦੀ ਮੰਗ ਸ਼ਾਮਲ ਸੀ। ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਕਟਾਈ ਅਤੇ ਝੋਨੇ ਦੀ ਫਸਲ ਦੀ ਲਵਾਈ 'ਚ ਸਹਿਯੋਗ ਦੇਣ ਦਾ ਵੀ ਵਾਅਦਾ ਕੀਤਾ। ਉਨ੍ਹਾਂ ਸਾਈਕਲਾਂ ਨੂੰ ਵੀ ਜ਼ਰੂਰੀ ਵਸਤੂ ਦੀ ਸ਼੍ਰੇਣੀ 'ਚ ਸ਼ਾਮਲ ਕਰਨ ਦਾ ਮੁੱਦਾ ਉਠਾਇਆ। ਇਸੇ ਤਰ੍ਹਾਂ ਪੈਕੇਜਿੰਗ ਇੰਸਡਟਰੀ ਨੂੰ ਵੀ ਆਪਣਾ ਕੰਮ ਸ਼ੁਰੂ ਕਰਨ ਦੀ ਆਗਿਆ ਦੇਣ ਦੀ ਮੰਗ ਕੀਤੀ ਗਈ। ਇੰਡਸਟਰੀ ਵੱਲੋਂ ਚੰਡੀਗੜ੍ਹ ਤੋਂ ਏਅਰ ਕਾਰਗੋ ਸੇਵਾਵਾਂ ਨੂੰ ਮੁੜ ਸੁਰਜੀਤ ਕਰਨ ਅਤੇ ਸੂਬੇ 'ਚ ਸਿਹਤ ਅਤੇ ਮੈਡੀਕਲ ਸਟਾਰਟਅਪਸ ਨੂੰ ਉਤਸ਼ਾਹਿਤ ਕਰਨ ਦੀ ਮੰਗ ਵੀ ਕੀਤੀ। ਸੈਲਾਨੀ ਉਦਯੋਗ ਨੂੰ ਵੀ ਰਾਹਤ ਦੇਣ ਦੀ ਮੰਗ ਕੀਤੀ ਗਈ ਕਿਉਂਕਿ ਇਹ ਖੇਤਰ ਵੀ ਲਾਕਡਾਊਨ ਕਾਰਣ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪੇਂਡੂ ਇਲਾਕਿਆਂ ''ਚ ਜ਼ਿਆਦਾ ਕਹਿਰ ਢਾਹ ਰਿਹਾ ਕੋਰੋਨਾ, ਜਾਣੋ ਪੂਰੀ ਰਿਪੋਰਟ
ਫਾਰਮਾਸਿਊਟੀਕਲ ਕੰਪਨੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਵੀ ਮੁੱਖ ਮੰਤਰੀ ਸਾਹਮਣੇ ਰੱਖੀਆਂ ਕਿਉਂਕਿ ਇਹ ਕੰਪਨੀਆਂ ਸਿੱਧੇ ਤੌਰ 'ਤੇ ਕੋਰੋਨਾ ਵਾਇਰਸ ਦਾ ਮੁਕਾਬਲਾ ਕਰ ਰਹੀਆਂ ਹਨ। ਇਨ੍ਹਾਂ ਕੰਪਨੀਆਂ ਨੇ ਜੰਮੂ-ਕਸ਼ਮੀਰ ਤੋਂ ਅੰਤਰਰਾਸ਼ਟਰੀ ਟਰਾਂਸਪੋਰਟ ਸੇਵਾ ਬੰਦ ਹੋਣ ਕਾਰਣ ਆ ਰਹੀਆਂ ਸਮੱਸਿਆਵਾਂ ਨੂੰ ਉਠਾਇਆ। ਕੈਪਟਨ ਨੇ ਉਦਯੋਗ ਵਿਭਾਗ ਨੂੰ ਕਿਹਾ ਕਿ ਉਹ ਇਨ੍ਹਾਂ ਮੁੱਦਿਆਂ ਦਾ ਨੋਟਿਸ ਲਵੇ ਅਤੇ ਇਨ੍ਹਾਂ ਨੂੰ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੰਪਨੀ ਆਪਣਾ ਕੰਮ ਸ਼ੁਰੂ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਸੂਬਾ ਸਰਕਾਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਸਰਕਾਰ ਨਿਯਮਾਂ ਦੇ ਦਾਇਰੇ 'ਚ ਉਨ੍ਹਾਂ ਦੀ ਅਪੀਲ ਦਾ ਹੱਲ ਕਰੇਗੀ। ਉਨ੍ਹਾਂ ਇੰਡਸਟਰੀ ਨੂੰ ਕਿਹਾ ਕਿ ਉਹ ਸੂਬੇ 'ਚ ਠਹਿਰੇ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਨਾਲ ਜੋੜੀ ਰੱਖਣ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਸੰਕਟ ਖਤਮ ਹੋਣ ਤੋਂ ਬਾਅਦ ਭਾਰਤ 'ਚ ਉਦਯੋਗਾਂ ਨੂੰ ਉਤਸ਼ਾਹ ਮਿਲਣ ਦਾ ਇਕ ਮਹੱਤਵਪੂਰਨ ਮੌਕਾ ਮਿਲੇਗਾ ਕਿਉਂਕਿ ਪੂਰਾ ਵਿਸ਼ਵ ਚੀਨ ਦੀ ਬਜਾਏ ਭਾਰਤ ਵੱਲ ਵੇਖੇਗਾ। ਇਸ ਮੌਕੇ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਉਦਯੋਗਾਂ ਵੱਲੋਂ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਇੰਡਸਟਰੀ ਨਾਲ ਜੁੜੇ ਕਈ ਮਹੱਤਵਪੂਰਨ ਸੁਝਾਅ ਵੀ ਦਿੱਤੇ।
ਇਹ ਵੀ ਪੜ੍ਹੋ : ਤਬਲੀਗੀ ਜਮਾਤ ਦੇ ਗਾਇਬ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ 24 ਘੰਟਿਆਂ ਦਾ ਅਲਟੀਮੇਟਮ
ਜਲੰਧਰ 'ਚ ਕੋਰੋਨਾ ਦਾ ਇਕ ਹੋਰ ਕੇਸ ਆਇਆ ਪਾਜ਼ੀਟਿਵ, ਗਿਣਤੀ 8 ਤੱਕ ਪਹੁੰਚੀ
NEXT STORY