ਅੰਮ੍ਰਿਤਸਰ (ਸੁਮਿਤ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨ ਜਥੇਬੰਦੀਆਂ ਨਾਲ ਸੱਦੀ ਗਈ ਮੀਟਿੰਗ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਵਰਨ ਸਿੰਘ ਪੰਧੇਰ ਨੇ ਖਾਨਾ-ਪੂਰਤੀ ਦੱਸਿਆ ਹੈ। ਮੁੱਖ ਮੰਤਰੀ ਦੀ ਮੀਟਿੰਗ 'ਤੇ ਸਵਾਲ ਚੁੱਕਦੇ ਹੋਏ ਪੰਧੇਰ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਖ਼ੁਸ਼ ਕਰਨ ਲਈ ਇਹ ਮੀਟਿੰਗ ਸੱਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ਦੀ ਆਰਥਿਕ ਨਾਕਾਬੰਦੀ ਕਰ ਰਿਹਾ ਹੈ, ਜਿਸ ਦੇ ਚੱਲਦੇ ਮੁੱਖ ਮੰਤਰੀ ਕੇਂਦਰ ਸਰਕਾਰ ਨੂੰ ਖ਼ੁਸ਼ ਕਰਨ ਲਈ ਇਹ ਕਦਮ ਚੁੱਕ ਰਹੇ ਹਨ।
ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਵੱਡੀ ਵਾਰਦਾਤ, ਮਾਸੀ ਦੀ ਕੁੜੀ ਨਾਲ ਬਣੇ ਪ੍ਰੇਮ ਸੰਬੰਧ, ਭਰਾਵਾਂ ਨੇ ਘਰ ਆ ਕੇ ਵੱਢਿਆ ਫ਼ੌਜੀ
ਕਿਸਾਨ ਨੇਤਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਪੱਧਰ 'ਤੇ ਪੰਜਾਬ ਦੇ ਮੁੱਦੇ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ 26-27 ਨਵੰਬਰ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਸਰਕਾਰ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਅੰਦਰ-ਖਾਤੇ ਸਾਜ਼ਿਸ਼ਾਂ ਰੱਚ ਰਹੀ ਹੈ। ਇੰਨਾ ਹੀ ਨਹੀਂ ਪੰਧੇਰ ਨੇ ਕਿਹਾ ਕਿ ਕੋਰੋਨਾ ਦੀ ਆੜ ਵਿਚ ਵੀ ਕਿਸਾਨਾਂ ਦੇ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਸ ਦੇ ਬਾਵਜੂਦ ਕਿਸਾਨੀ ਅੰਦੋਲਨ ਨੂੰ ਰੁਲਣ ਨਹੀਂ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਟਿਕਟਾਕ ਸਟਾਰ ਨੂੰ ਗੋਲ਼ੀ ਮਾਰਨ ਵਾਲੇ ਸ਼ੂਟਰ ਗੈਂਗਸਟਰਾਂ ਦਾ ਵੱਡਾ ਖੁਲਾਸਾ, ਨਿਸ਼ਾਨੇ 'ਤੇ ਸੀ ਭਾਜਪਾ ਨੇਤਾ
ਹੁਸ਼ਿਆਰਪੁਰ 'ਚ ਫਿਰ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਸ ਨੂੰ ਪਈਆਂ ਭਾਜੜਾਂ
NEXT STORY