Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    1:58:34 PM

  • major accident in phagwara

    ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ...

  • punjabi person in italy

    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ...

  • naqvi arrived in tehran

    ਅਮਰੀਕਾ-ਈਰਾਨ ਜੰਗ ਰੁਕਵਾਉਣ ਲਈ ਪਾਕਿਸਤਾਨ ਦੀ ਵੱਡੀ...

  • retired asi commits suicide makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੋਦੀ ਸਰਕਾਰ ’ਤੇ ਕੈਪਟਨ ਅਮਰਿੰਦਰ ਸਿੰਘ ਦੇ ਵੱਡੇ ਦੋਸ਼

PUNJAB News Punjabi(ਪੰਜਾਬ)

ਮੋਦੀ ਸਰਕਾਰ ’ਤੇ ਕੈਪਟਨ ਅਮਰਿੰਦਰ ਸਿੰਘ ਦੇ ਵੱਡੇ ਦੋਸ਼

  • Edited By Gurminder Singh,
  • Updated: 05 Apr, 2021 05:45 PM
Chandigarh
captain amarinder singh  farmer  narendra modi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕਿਸਾਨਾਂ ਅਤੇ ਆੜ੍ਹਤੀਆਂ ਲਈ ਆਪਣੀ ਪੂਰਨ ਹਮਾਇਤ ਦੁਹਰਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸੂਬਿਆਂ ’ਤੇ ਭਾਰੂ ਪੈਣ ਦੀ ਕੋਸ਼ਿਸ਼ ਤਹਿਤ ਉਨ੍ਹਾਂ ਦੇ ਹੱਕ ਖੋਹਣ ਲਈ ਸਖ਼ਤ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਜ਼ਬਰਦਸਤੀ ਖੇਤੀਬਾੜੀ ਕਾਨੂੰਨ ਲਾਗੂ ਕਰਨ ਅਤੇ ਸੂਬੇ ਦੀ ਕਿਸਾਨੀ 'ਤੇ ਸਿੱਧੀ ਅਦਾਇਗੀ ਵਰਗੇ ਇਕਪਾਸੜ ਫ਼ੈਸਲੇ ਥੋਪਣ ਲਈ ਵੀ ਕੇਂਦਰ ਨੂੰ ਕਰੜੇ ਹੱਥੀਂ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਿਆਂ ਨੂੰ ਪਹਿਲਾਂ ਕਦੇ ਵੀ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਭਾਰਤ ਸਰਕਾਰ ਸਦੀਆਂ ਤੋਂ ਚੱਲਦੀ ਆ ਰਹੀ ਉਸ ਪ੍ਰਣਾਲੀ ਨੂੰ ਕਥਿਤ ਸੁਧਾਰਾਂ, ਜੋ ਕਿ ਸਬੰਧਤ ਧਿਰਾਂ ਨੂੰ ਭਰੋਸੇ ਵਿਚ ਲਏ ਬਿਨਾਂ ਥੋਪੇ ਜਾ ਰਹੇ ਹਨ, ਦੀ ਆੜ ਲੈ ਕੇ ਖ਼ਤਮ ਕਰਨਾ ਚਾਹੁੰਦੀ ਹੈ ਜੋ ਬੀਤੇ 100 ਵਰ੍ਹਿਆਂ ਤੋਂ ਸੁਚੱਜੇ ਢੰਗ ਨਾਲ ਕੰਮ ਕਰਦੀ ਆ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਸਬੰਧ ਚਿਰ ਸਦੀਵੀ ਹਨ ਜਿਨ੍ਹਾਂ ਨੂੰ ਕੇਂਦਰ ਸਰਕਾਰ ਖ਼ਤਮ ਕਰਨ 'ਤੇ ਤੁਰੀ ਹੋਈ ਹੈ। ਉਨ੍ਹਾਂ ਭਾਰਤ ਸਰਕਾਰ ਵੱਲੋਂ ਅਪਣਾਏ ਜਾ ਰਹੇ ਕਰੜੇ ਰੁਖ ਅਤੇ ਤਰਕਹੀਣ ਫ਼ੈਸਲਿਆਂ ਨੂੰ ਸੰਘਵਾਦ ਦੀ ਮੂਲ ਭਾਵਨਾ ਦੇ ਖ਼ਿਲਾਫ਼ ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ ਆਪਣੇ ਪਹਿਲੇ ਕਾਰਜਕਾਲ ਦੌਰਾਨ ਪੰਜਾਬ ਨਾਲ ਸਬੰਧਤ ਕਿਸੇ ਵੀ ਨੀਤੀਗਤ ਫ਼ੈਸਲੇ/ਵਿਕਾਸ ਮੁਖੀ ਮੁੱਦੇ ਸਬੰਧੀ ਉਨ੍ਹਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਡਾ. ਮਨਮੋਹਨ ਸਿੰਘ ਦਾ ਪੂਰਾ ਵਿਸ਼ਵਾਸ 'ਤੇ ਹਮਾਇਤ ਹਾਸਲ ਸੀ।

ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਅਗਲੇ 4 ਦਿਨਾਂ ਦੌਰਾਨ ਬਦਲੇਗਾ ਪੰਜਾਬ ਦਾ ਮੌਸਮ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਕਿਸਾਨ ਮੇਲੇ ਦਾ ਵਰਚੁਅਲ ਉਦਘਾਟਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਸਾਨਾਂ ਦੀ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ 'ਤੇ ਪੂਰੀ ਤਰ੍ਹਾਂ ਹਮਾਇਤ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਨੇ ਜਾਣਬੁੱਝ ਕੇ ਸੂਬੇ ਦੇ ਅਧਿਕਾਰ ਖੋਹਣ ਦੀ ਕੋਸ਼ਿਸ਼ ਕਰਦੇ ਹੋਏ ਲੋਕਤੰਤਰ ਦੇ ਮੁੱਢਲੇ ਢਾਂਚੇ ਨੂੰ ਢਾਹ ਲਾਈ ਹੈ। ਕੈਪਟਨ ਨੇ ਜ਼ੋਰ ਦੇ ਕੇ ਆਖਿਆ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਵਿਵਾਦਪੂਰਨ ਕਾਨੂੰਨਾਂ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਕਿਸਾਨਾਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਸੀ। ਉਨ੍ਹਾ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਸ ਸਮੱਸਿਆ ਦਾ ਹੱਲ ਲੱਭਣ ਲਈ ਸੁਹਿਰਦ ਹੁੰਦੀ ਤਾਂ ਉਸ ਵੱਲੋਂ ਜਾਂ ਤਾਂ ਪੰਜਾਬ ਸਰਕਾਰ ਜਾਂ ਫਿਰ ਸੂਬੇ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਂਦੀ ਕਿਉਂ ਕਿ ਜੋ ਪੰਜਾਬ ਇਕੱਲਾ ਹੀ ਕੌਮੀ ਅੰਨ ਭੰਡਾਰ ਵਿਚ 40 ਫ਼ੀਸਦੀ ਤੋਂ ਵੱਧ ਅਨਾਜ ਦਾ ਯੋਗਦਾਨ ਪਾਉਂਦਾ ਹੈ।

ਇਹ ਵੀ ਪੜ੍ਹੋ : 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ ਦਾ ਵੱਡਾ ਐਲਾਨ

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ, ਜੋ ਕਿ ਪਹਿਲੇ ਪਹਿਲ ਖੇਤੀਬਾੜੀ ਸੁਧਾਰਾਂ 'ਤੇ ਗੱਲਬਾਤ ਦਾ ਹਿੱਸਾ ਵੀ ਨਹੀਂ ਸੀ, ਨੂੰ ਸਿਰਫ ਉਦੋਂ ਹੀ ਉੱਚ ਤਾਕਤੀ ਕਮੇਟੀ ਦਾ ਹਿੱਸਾ ਬਣਾਇਆ ਗਿਆ ਜਦੋਂ ਉਨ੍ਹਾਂ ਨੇ ਕੇਂਦਰ ਨੂੰ ਪੱਤਰ ਲਿਖਿਆ। ਸਿੱਟੇ ਵਜੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਸ ਸਮੇਂ ਦੇ ਸਕੱਤਰ (ਖੇਤੀਬਾੜੀ) ਕੇ.ਐੱਸ. ਪੰਨੂ ਨੇ ਇਸ ਮਗਰੋਂ ਹੋਈਆਂ ਦੋ ਮੀਟਿੰਗਾਂ ਵਿਚ ਹਿੱਸਾ ਲਿਆ ਪਰ ਇਨ੍ਹਾਂ ਵਿਚ ਵਿਵਾਦਗ੍ਰਸਤ ਖੇਤੀਬਾੜੀ ਕਾਨੂੰਨਾਂ ਦਾ ਕੋਈ ਵੀ ਜ਼ਿਕਰ ਨਹੀਂ ਹੋਇਆ।

ਇਹ ਵੀ ਪੜ੍ਹੋ : ਕੈਪਟਨ ਸਾਹਿਬ, ਅਸਤੀਫ਼ਾ ਦੇਣ ਦਾ ਡਰਾਮਾ ਕਿਉਂ ਨਹੀਂ ਕੀਤਾ ਅਜੇ ਤੱਕ : ਹਰਸਿਮਰਤ

ਬਿਜਲੀ ਉਤਪਾਦਨ ਲਈ ਝੋਨੇ ਦੀ ਪ੍ਰਣਾਲੀ ਦੀ ਵਰਤੋਂ ਲਈ ਇਕ ਵਿਹਾਰਕ ਤਕਨਾਲੋਜੀ ਨੂੰ ਵਿਕਸਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਈਂਧਣ ਦੀ ਵਰਤੋਂ ਲਈ ਇੱਟਾਂ ਦੇ ਉਤਪਾਦਨ ਅਤੇ ਝੋਨੇ ਦੀ ਪਰਾਲੀ ਤੋਂ ਬਿਜਲੀ ਪੈਦਾ ਕਰਨ ਲਈ ਛੋਟੇ ਯੂਨਿਟ ਸਥਾਪਤ ਕਰਨ ਦੇ ਨਾਲ ਇਸ ਸਬੰਧੀ ਸ਼ੁਰੂਆਤ ਹੋ ਗਈ ਹੈ ਪਰ ਹਾਲੇ ਹੋਰ ਕਰਨਾ ਬਾਕੀ ਹੈ। ਹਾਲ ਹੀ ਵਿਚ ਆਏ ਕੋਵਿਡ-19 ਦੇ ਦੂਜੇ ਸਿਖਰ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਵੇਸਲੇ ਹੋਣ ਦੀ ਲੋੜ ਨਹੀਂ ਅਤੇ ਕੋਵਿਡ ਪ੍ਰੋਟੋਕੋਲ ਅਨੁਸਾਰ ਮਾਸਕ ਪਹਿਨਣ, ਨਿਰੰਤਰ ਹੱਥ ਧੋਣ ਅਤੇ ਸਮਾਜਿਕ ਵਿੱਥ ਕਾਇਮ ਰੱਖਣ ਦੇ ਸਾਰੇ ਲੋੜੀਂਦੇ ਇਹਤਿਆਤ ਵਰਤਣੇ ਚਾਹੀਦੇ ਹਨ। ਇਸ ਤੋਂ ਇਲਾਵਾ ਜੋ ਯੋਗ ਹਨ, ਉਹ ਟੀਕਾ ਲਗਾਉਣ। ਉਨ੍ਹਾਂ ਸੂਬੇ ਵਿੱਚ ਕੋਵਿਡ-19 ਦੀ ਸਥਿਤੀ ਦੱਸਦਿਆਂ ਕਿਹਾ ਕਿ ਕੱਲ੍ਹ 2200 ਦੇ ਕਰੀਬ ਕੇਸ ਆਏ ਅਤੇ 67 ਮੌਤਾਂ ਹੋਈਆਂ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਹ ਮੁੰਬਈ ਵਰਗੀ ਸਥਿਤੀ ਨਹੀਂ ਬਣਨ ਦੇਣਗੇ ਜਿੱਥੇ ਰੋਜ਼ਾਨਾ 34000 ਕੇਸ ਆਉਂਦੇ ਹਨ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Captain Amarinder Singh
  • Farmer
  • Narendra Modi
  • ਕੈਪਟਨ ਅਮਰਿੰਦਰ ਸਿੰਘ
  • ਕਿਸਾਨ
  • ਨਰਿੰਦਰ ਮੋਦੀ

ਗੈਂਗਸਟਰ ਮੁਖ਼ਤਾਰ ਅੰਸਾਰੀ ਸਬੰਧੀ ਵੱਡੇ ਖ਼ੁਲਾਸੇ, ਮਹਿਮਾਨਾਂ ਵਾਂਗ ਰੂਪਨਗਰ ਦੀ ਜੇਲ੍ਹ ਅੰਦਰ ਹੁੰਦੀ ਹੈ ਸੇਵਾ

NEXT STORY

Stories You May Like

  • i have no hand in kewal singh dhillon  s appointment  captain amarinder singh
    ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ 'ਚ ਮੇਰਾ ਕੋਈ ਹੱਥ ਨਹੀਂ : ਕੈਪਟਨ ਅਮਰਿੰਦਰ ਸਿੰਘ
  • dhami expresses grief over the demise of raja randhir singh
    ਕੈਪਟਨ ਅਮਰਿੰਦਰ ਸਿੰਘ ਦੇ ਭਰਾ ਰਾਜਾ ਰਣਧੀਰ ਸਿੰਘ ਦੇ ਅਕਾਲ ਚਲਾਣੇ 'ਤੇ ਧਾਮੀ ਨੇ ਪ੍ਰਗਟਾਇਆ ਦੁੱਖ
  • former shooter and olympian raja randhir singh passes away
    ਕੈਪਟਨ ਅਮਰਿੰਦਰ ਸਿੰਘ ਨੂੰ ਸਦਮਾ, ਮਸ਼ਹੂਰ ਓਲੰਪੀਅਨ ਭਰਾ ਰਾਜਾ ਰਣਧੀਰ ਸਿੰਘ ਦਾ ਹੋਇਆ ਦਿਹਾਂਤ
  • captain amrinder singh met amit shah
    ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • captian amrinder singh tweet
    ਭਰਾ ਦੇ ਦੇਹਾਂਤ 'ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ
  • kewal singh dhillon s reply to the captain amarinder singh
    ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ, ਕੈਪਟਨ ਦੀ ਸਿਆਸੀ ਵੁੱਕਤ ਘਟੀ ਤਾਂ... (ਵੀਡੀਓ)
  • big revelations murder case of balwinder singh in tanda  shooter arrested
    ਟਾਂਡਾ 'ਚ ਹੋਏ ਬਲਵਿੰਦਰ ਸਿੰਘ ਦੇ ਕਤਲ ਦੇ ਮਾਮਲੇ 'ਚ ਵੱਡੇ ਖ਼ੁਲਾਸੇ, ਕਾਤਲ ਸ਼ੂਟਰ ਕੀਤੇ ਗ੍ਰਿਫ਼ਤਾਰ
  • amanjot kaur ramuwalia statement
    ਮੋਦੀ ਸਰਕਾਰ ਦੀਆਂ ਯੋਜਨਾਵਾਂ ਨੇ ਭਾਰਤ ਨੂੰ ਵਿਕਾਸ ਦੀ ਨਵੀਂ ਉਚਾਈ 'ਤੇ ਪਹੁੰਚਾਇਆ : ਅਮਨਜੋਤ ਕੌਰ ਰਾਮੂਵਾਲੀਆ
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
Trending
Ek Nazar
young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man who threatened to blow up punjab secretariat sent back to tihar jail
      ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੂੰ ਮੁੜ ਤਿਹਾੜ ਜੇਲ੍ਹ...
    • young man climbed the tower with his daughter
      ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...
    • big relief for people regarding electricity connections
      ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਲੋਕਾਂ ਨੂੰ ਵੱਡੀ ਰਾਹਤ! ਪੰਜਾਬ-ਹਰਿਆਣਾ ਹਾਈਕੋਰਟ...
    • 3 people arrested with heroin
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
    • fir case
      ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ
    • big on punjab weather
      ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
    • major incident at a liquor shop in punjab
      ਪੰਜਾਬ 'ਚ ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ, ਕਰਿੰਦੇ ਦੇ ਹੱਥ-ਪੈਰ ਨੂੜ ਕੇ ਅੱਧੀ...
    • big warning for punjab drivers
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
    • ferozepur accident pm modi grief 2 lakh compensation
      ਫਿਰੋਜ਼ਪੁਰ ਹਾਦਸੇ 'ਚ 9 ਲੋਕਾਂ ਦੀ ਮੌਤ, PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ...
    • theft  2 youths  stripped of clothes  beaten
      ਚੋਰੀ ਦੇ ਸ਼ੱਕ ’ਚ 2 ਨੌਜਵਾਨਾਂ ਦਾ ਕੱਪੜੇ ਉਤਾਰ ਚਾੜ੍ਹਿਆ ਕੁਟਾਪਾ, ਰੱਸਿਆਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +