ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁੱਧਵਾਰ ਨੂੰ ਸਾਬਕਾ ਭਾਜਪਾ ਮੰਤਰੀ ਦੇ ਘਰ ਅੱਗੇ ਗੋਹਾ ਸੁੱਟਣ ਵਾਲੇ ਖੇਤੀ ਕਾਨੂੰਨ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਧਾਰਾ 307 ਵਾਪਸ ਲੈਣ ਦਾ ਹੁਕਮ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਦਰਸ਼ਨਕਾਰੀਆਂ ’ਤੇ ‘ਕਤਲ ਦੀ ਕੋਸ਼ਿਸ਼’ ਦਾ ਮਾਮਲਾ ਦਰਜ ਕਰਨ ਵਾਲੇ ਐੱਸ. ਐੱਚ. ਓ. ਦੇ ਤਬਾਦਲੇ ਦਾ ਵੀ ਹੁਕਮ ਦਿੱਤਾ ਗਿਆ ਹੈ, ਜਿਸ ਦੀ ਹੁਣ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵਲੋਂ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮਸ਼ਹੂਰ ਗਾਇਕ ਸ਼੍ਰੀ ਬਰਾੜ ਦੀ ਗਿ੍ਰਫ਼ਤਾਰੀ ’ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
ਮੁੱਖ ਮੰਤਰੀ ਨੇ ਕਿਹਾ ਕਿ ਆਈ. ਪੀ. ਸੀ. ਦੀ ਧਾਰਾ 307 ਤਹਿਤ ਕੇਸ ਦਰਜ ਕਰਨ ਪ੍ਰਤੀ ਐੱਸ. ਐੱਚ. ਓ. ਕਾਫ਼ੀ ਉਤੇਜਿਤ ਹੋ ਗਿਆ। ਹੁਸ਼ਿਆਰਪੁਰ ਕਾਂਡ ਜਿਸ ਵਿਚ ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਨੇ ਪੰਜਾਬ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਦੀ ਰਿਹਾਇਸ਼ ਅੱਗੇ ਗੋਹੇ ਨਾਲ ਭਰੀ ਟਰਾਲੀ ਉਤਾਰੀ ਸੀ, ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਿਚ ਹੱਤਿਆ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਲਿਹਾਜ਼ਾ 307 ਦਾ ਪਰਚਾ ਵਾਪਸ ਲੈਣ ਦਾ ਹੁਕਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ 5ਵੀਂ ਤੋਂ 12ਵੀਂ ਤਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਐਲਾਨ
ਮਸ਼ਹੂਰ ਗਾਇਕ ਸ਼੍ਰੀ ਬਰਾੜ ਦੀ ਗਿ੍ਰਫ਼ਤਾਰੀ ’ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
NEXT STORY