ਲੁਧਿਆਣਾ : ਆਮ ਆਦਮੀ ਪਾਰਟੀ 'ਚੋਂ ਅਸਤੀਫੇ ਦੇ ਚੁੱਕੇ ਅਤੇ 1984 ਸਿੱਖ ਕਤਲੇਆਮ ਦੇ ਕੇਸਾਂ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਐੱਚ. ਐੱਸ. ਫੂਲਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਐੱਸ. ਜੀ. ਪੀ. ਸੀ. ਚੋਣਾਂ ਜਲਦ ਕਰਵਾਉਣ ਦੀ ਅਪੀਲ ਕੀਤੀ ਹੈ। ਫੂਲਕਾ ਨੇ ਪੱਤਰ ਵਿਚ ਲਿਖਿਆ ਹੈ ਕਿ ਮੁੱਖ ਮੰਤਰੀ ਨੇ 14 ਫਰਵਰੀ 2019 ਨੂੰ ਵਿਧਾਨ ਸਭਾ ਵਿਚ ਇਹ ਗੱਲ ਆਖੀ ਸੀ ਕਿ ਉਹ 2016 ਤੋਂ ਮੁਲਤਵੀ ਪਈਆਂ ਐੱਸ. ਜੀ. ਪੀ. ਸੀ. ਚੋਣਾਂ ਕਰਵਾਉਣ ਲਈ ਖੁਦ ਭਾਰਤ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ ਜਦਕਿ ਮੁੱਖ ਮੰਤਰੀ ਨੇ ਇਹ ਸਾਰਾ ਸਮਾਂ ਸਿਰਫ ਰੈਲੀਆਂ ਕਰਨ ਵਿਚ ਹੀ ਲੰਘਾ ਦਿੱਤਾ ਹੈ ਅਤੇ ਇਸ ਬਾਬਤ ਗ੍ਰਹਿ ਮੰਤਰੀ ਨਾਲ ਗੱਲਬਾਤ ਵੀ ਨਹੀਂ ਕੀਤੀ।
ਫੂਲਕਾ ਨੇ ਕਿਹਾ ਕਿ ਹੁਣ ਜਦੋਂ ਦੇਸ਼ ਦੀ ਸਰਕਾਰ ਵੀ ਬਦਲਣ ਜਾ ਰਹੀ ਹੈ ਅਤੇ ਗ੍ਰਹਿ ਮੰਤਰੀ ਵੀ ਬਦਲਣਾ ਸੰਭਵ ਹੈ ਤਾਂ ਅਜਿਹੇ ਵਿਚ ਮੁੱਖ ਮੰਤਰੀ ਨਵੇਂ ਗ੍ਰਹਿ ਮੰਤਰੀ ਨਾਲ ਮਿਲ ਕੇ ਐੱਸ. ਜੀ. ਪੀ. ਸੀ. ਚੋਣਾਂ ਸੰਬੰਧੀ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਜਲਦ ਤੋਂ ਜਲਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋ ਸਕਣ।
ਤੀਜੇ ਮੋਰਚੇ ਦੀ ਸਰਕਾਰ ਬਣੀ ਤਾਂ ਭਗਵੰਤ ਮਾਨ ਨੂੰ ਮਿਲੇਗਾ ਵੱਡਾ ਅਹੁਦਾ!
NEXT STORY