ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਭਾਰਤ ਦੀ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿਚ ਪਹਿਲੇ ਹੀ ਦਿਨ ਚਾਂਦੀ ਦਾ ਤਮਗਾ ਜਿੱਤਣ ’ਤੇ ਮੁਬਾਰਕਬਾਦ ਦਿੱਤੀ ਹੈ। ਚਾਨੂ ਨੇ 49 ਕਿੱਲੋ ਭਾਰ ਵਰਗ ਵਿਚ ਚਾਂਦੀ ਦਾ ਤਮਗਾ ਜਿੱਤਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਸਾਡਾ ਪਹਿਲਾ ਮੈਡਲ, ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ਵਿਚ ਚਾਂਦੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਜਿਸ ਨੇ ਔਰਤਾਂ ਦੇ 49 ਕਿਲੋ ਭਾਰ ਵਰਗ ਵਿਚ ਕੁੱਲ 202 ਕਿਲੋ ਭਾਰ ਚੁੱਕਿਆ। ਭਾਰਤ ਨੂੰ ਤੁਹਾਡੀ ਇਸ ਪ੍ਰਾਪਤੀ ’ਤੇ ਮਾਣ ਹੈ।
ਇਹ ਵੀ ਪੜ੍ਹੋ : ਸਿੱਧੂ ਦੇ ਤਾਜਪੋਸ਼ੀ ਸਮਾਗਮ ’ਚ ਜਾਖੜ ਨੇ ਭਰੇ ਮੰਚ ’ਤੇ ਆਖੀਆਂ ਵੱਡੀਆਂ ਗੱਲਾਂ, ਸੁੱਖੀ ਰੰਧਾਵਾ ’ਤੇ ਦਿੱਤਾ ਇਹ ਬਿਆਨ
ਇਸ ਦੌਰਾਨ ਮੁੱਖ ਮੰਤਰੀ ਨੇ ਚਾਨੂ ਦੇ ਸਹਾਇਕ ਕੋਚ ਸੰਦੀਪ ਕੁਮਾਰ ਜੋ ਪੰਜਾਬ ਪੁਲਸ ਵਿਚ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਕੋਚਾਂ ਦੇ ਮਾਰਗ ਦਰਸ਼ਨ ਹੇਠ ਚਾਨੂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਾਉਂਦਿਆਂ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ।
ਇਹ ਵੀ ਪੜ੍ਹੋ : ਤਾਜਪੋਸ਼ੀ ਸਮਾਗਮ ’ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਦਿੱਤੀਆਂ ਵਧਾਈਆਂ
ਜ਼ਿਕਰਯੋਗ ਹੈ ਕਿ ਸਹਾਇਕ ਕੋਚ ਸੰਦੀਪ ਕੁਮਾਰ ਜੋ ਜਲੰਧਰ ਦੇ ਬੜਾ ਪਿੰਡ ਦਾ ਰਹਿਣ ਵਾਲਾ ਹੈ, ਨੇ ਖੁਦ ਵੇਟਲਿਫਟਰ ਵਜੋਂ 1996 ਦੀਆਂ ਐਟਲਾਂਟਾ ਓਲੰਪਿਕ ਖੇਡਾਂ ਵਿਚ ਹਿੱਸਾ ਲਿਆ ਸੀ ਅਤੇ 1998 ਦੀਆਂ ਕੁਆਲਾਲੰਪਰ ਰਾਸ਼ਟਰਮੰਡਲ ਖੇਡਾਂ ਵਿਚ 69 ਕਿੱਲੋ ਭਾਰ ਵਰਗ ਵਿਚ ਕਾਂਸੀ ਦਾ ਤਮਗਾ ਜਿੱਤਿਆ ਸੀ। ਪੰਜਾਬ ਪੁਲਸ ਦਾ ਇਹ ਇੰਸਪੈਕਟਰ ਇਸ ਵੇਲੇ ਪੀ.ਏ.ਪੀ. ਜਲੰਧਰ ਵਿਖੇ ਸੈਂਟਰ ਸਪੋਰਟਸ ਵਿਚ ਤਾਇਨਾਤ ਹੈ।
ਇਹ ਵੀ ਪੜ੍ਹੋ : ਕੈਪਟਨ ਵਲੋਂ ਦਿੱਤੇ ਚਾਹ ਦੇ ਸੱਦੇ ’ਚ ਪਹੁੰਚੇ ਨਵਜੋਤ ਸਿੱਧੂ, ਲੰਮੇ ਸਮੇਂ ਬਾਅਦ ਇਕੱਠਿਆਂ ਨਜ਼ਰ ਆਏ
ਛੋਟੇ ਭਰਾ ਨੂੰ ਕਤਲ ਕਰਨ ਦੀ ਧਮਕੀ ਦੇ ਕੇ 9ਵੀਂ ’ਚ ਪੜ੍ਹਦੀ ਨਾਬਾਲਗ ਨਾਲ ਜਬਰ-ਜ਼ਿਨਾਹ
NEXT STORY