ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆਪਸੀ ਸਹਿਮਤੀ ਬਣਾਉਣ ਤੱਕ ਕਿਸਾਨਾਂ ਨੂੰ ਅਦਾਇਗੀ ਕੀਤੇ ਜਾਣ ਦੀ ਮੌਜੂਦਾ ਪ੍ਰਣਾਲੀ ਜਾਰੀ ਰੱਖਣ ਦੀ ਮੰਗ ਕੀਤੀ ਹੈ। ਇਹ ਜ਼ਿਕਰ ਕਰਦਿਆਂ ਕਿ ਆੜ੍ਹਤੀ, ਕਿਸਾਨਾਂ ਅਤੇ ਖਰੀਦ ਏਜੰਸੀਆਂ ਦਰਿਮਆਨ ਵਿਚੋਲੇ ਨਹੀਂ ਹਨ ਸਗੋਂ ਸਰਵਿਸ ਪ੍ਰੋਵਾਈਡਰ ਹਨ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਅਨਾਜ ਦੀ ਨਿਰਵਿਘਨ ਖਰੀਦ ਵਿਚ ਸ਼ਾਮਲ ਕਿਸਾਨਾਂ ਅਤੇ ਸਾਰੀਆਂ ਧਿਰਾਂ ਦੀ ਰੋਜ਼ੀ-ਰੋਟੀ ਖਤਰੇ ਵਿਚ ਨਾ ਪਵੇ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਪਾਸੋਂ ਮੌਜੂਦਾ ਪ੍ਰਣਾਲੀ ਨੂੰ ਬਦਲਣ ਨਾਲ ਸਥਿਤੀ ਹੱਥੋਂ ਬਾਹਰ ਨਿਕਲਣ ਤੋਂ ਪਹਿਲਾਂ ਵੱਖ-ਵੱਖ ਧਿਰਾਂ ਦੀਆਂ ਚਿੰਤਾਵਾਂ ਬਾਰੇ ਜਾਣੂੰ ਕਰਵਾਉਣ ਲਈ ਮੁਲਾਕਾਤ ਦੀ ਵੀ ਮੰਗ ਕੀਤੀ। ਪੰਜਾਬ ਸਰਕਾਰ ਵਲੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਲੰਮੇ ਸਮੇਂ ਲਈ ਕੀਤੇ ਜਾਣ ਵਾਲੇ ਮਜ਼ਬੂਤ ਸੁਧਾਰਾਂ ਲਈ ਸਬੰਧਤ ਧਿਰਾਂ ਦਰਮਿਆਨ ਸਹਿਮਤੀ ਬਣਾਉਣ ਲਈ ਉਨ੍ਹਾਂ ਨੇ ਸਹਿਯੋਗ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ
ਭਾਰਤ ਸਰਕਾਰ ਦੇ ਕੁਝ ਦਿਸ਼ਾ-ਨਿਰਦੇਸ਼ਾਂ ਅਤੇ ਹੁਕਮਾਂ ਰਾਹੀਂ ਕਾਨੂੰਨੀ ਤੌਰ ’ਤੇ ਪ੍ਰਵਾਨਿਤ ਅਤੇ ਪੂਰੀ ਤਰ੍ਹਾਂ ਸਥਾਪਤ ਸੰਸਥਾਗਤ ਅਤੇ ਸਮਾਜਿਕ ਪ੍ਰਬੰਧਾਂ ਵਿਚ ਹਿਲਜੁਲ ਹੋਣ ਬਾਰੇ ਤਾਜ਼ਾ ਯਤਨਾਂ ਉਪਰ ਚਿੰਤਾ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਦੇ ਇਕਪਾਸੜ ਫੈਸਲਿਆਂ ਅਤੇ ਚੁੱਕੇ ਗਏ ਕਦਮਾਂ ਦੇ ਨਮੂਨੇ ਦਾ ਨੋਟਿਸ ਲਿਆ ਹੈ। ਕੈਪਟਨ ਨੇ ਕਿਹਾ ਕਿ ਖੁਦ ਇਕ ਫੌਜੀ ਅਤੇ ਕਿਸਾਨ ਹੋਣ ਦੇ ਨਾਤੇ ਉਹ ਅਜਿਹੇ ਖਤਰਿਆਂ ਨੂੰ ਉਜਾਗਰ ਕਰਨਾ ਚਾਹੁੰਦੇ ਹਨ ਜੋ ਮੁਲਕ ਦੀ ਅਨਾਜ ਸੁਰੱਖਿਆ ਨੂੰ ਅਸਰਅੰਦਾਜ਼ ਕਰ ਸਕਦੇ ਹਨ ਜਿਸ ਦੇ ਨਤੀਜੇ ਵਜੋਂ ਕੁਝ ਫ਼ੈਸਲੇ ਦੇਸ਼ ਦੇ ਇਸ ਹਿੱਸੇ ਵਿਚ ਕਿਸਾਨ ਨਾਲ ਜੁੜੀਆਂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਦੂਰ ਹਨ। ਹਰੀ ਕ੍ਰਾਂਤੀ ਲਿਆਉਣ ਅਤੇ ਕੌਮੀ ਅੰਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ, ਹਰਿਆਣਾ ਅਤੇ ਪੱਛਮੀ ਉਤਰ ਪ੍ਰਦੇਸ਼ ਦੇ ਮਿਹਨਤਕਸ਼ ਕਿਸਾਨਾਂ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਰੱਖਿਆ ਢਾਂਚਾ ਦਹਾਕਿਆਂ ਵਿਚ ਖੜ੍ਹਾ ਕੀਤਾ ਗਿਆ ਹੈ ਪਰ ਇਸ ਨੂੰ ਪਲਾਂ ਵਿਚ ਤਾਂ ਤਬਾਹ ਨਹੀਂ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪਲਾਂ ’ਚ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਵਿਦੇਸ਼ੋਂ ਪਰਤੇ ਨੌਜਵਾਨ ਪੁੱਤ ਨੇ ਕੀਤੀ ਖ਼ੁਦਕੁਸ਼ੀ
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਮੈਂ ਇਸ ਗੱਲ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ ਕਿ ਇਕ ਸਮਾਜ ਅਤੇ ਇਕ ਰਾਸ਼ਟਰ ਦੇ ਤੌਰ ’ਤੇ ਅਤੇ ਵਿਸ਼ਵ ਦੀ ਸਭ ਤੋਂ ਵੱਡੀ ਜਮਹੂਰੀਅਤ ਦੀ ਸਿਆਸੀ ਲੀਡਰਸ਼ਿਪ ਦੇ ਨਾਤੇ ਅਸੀਂ ਸੁਧਾਰਾਂ ਬਾਰੇ ਅੱਗੇ ਵਧਣ ਲਈ ਨਿਰੰਤਰ ਸੋਚ-ਵਿਚਾਰ ਕਰਦੇ ਰਹਾਂਗੇ ਪਰ ਮੇਰਾ ਇਹ ਮੰਨਣਾ ਹੈ ਕਿ ਸੁਧਾਰ ਤਾਂ ਹੀ ਕਾਮਯਾਬ ਅਤੇ ਟਿਕਾਊ ਸਾਬਤ ਹੋਣਗੇ, ਜੇਕਰ ਸਾਰੀਆਂ ਧਿਰਾਂ ਨਾਲ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਅਪਣਾਈ ਜਾਵੇ। ਮੁੱਖ ਮੰਤਰੀ ਨੇ ਇਸ ਮਸਲੇ ’ਤੇ ਪ੍ਰਧਾਨ ਮੰਤਰੀ ਦੀ ਦਖ਼ਲ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਇਸ ਬਾਰੇ ਖੁਰਾਕ ਤੇ ਜਨਤਕ ਵੰਡ ਮੰਤਰਾਲੇ ਅਤੇ ਕੇਂਦਰੀ ਵਿੱਤ ਮੰਤਰਾਲੇ ਨੂੰ ਸਲਾਹ ਦੇਣ ਦੀ ਅਪੀਲ ਕੀਤੀ ਤਾਂ ਕਿ ਆਪਸੀ ਸਹਿਮਤੀ ਰਾਹੀਂ ਸਭ ਨੂੰ ਪ੍ਰਵਾਨਿਤ ਪ੍ਰਣਾਲੀ ਤਿਆਰ ਕਰਨ ਲਈ ਕਿਸਾਨਾਂ, ਖੇਤ ਕਾਮਿਆਂ ਅਤੇ ਆੜ੍ਹਤੀਆਂ ਸਮੇਤ ਸਬੰਧਤ ਧਿਰਾਂ ਨਾਲ ਵਿਚਾਰ-ਵਟਾਂਦਰਾ ਆਰੰਭਿਆ ਜਾ ਸਕੇ।
ਇਹ ਵੀ ਪੜ੍ਹੋ : 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ ਦਾ ਵੱਡਾ ਐਲਾਨ
12 ਸਾਲ ਪਹਿਲਾਂ ਸਾਊਦੀ ਅਰਬ ਗਿਆ ਕਰਨੈਲ ਸਿੰਘ ਲਾਸ਼ ਬਣ ਪਰਤਿਆ ਘਰ, ਭੁੱਬਾਂ ਮਾਰ ਰੋਇਆ ਪਰਿਵਾਰ
NEXT STORY