ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਅਤੇ ਸਿੱਧੂ ਨੂੰ ਪ੍ਰਧਾਨਗੀ ਦੇ ਐਲਾਨ ਤੋਂ ਬਾਅਦ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਇਕੱਠਿਆਂ ਨਜ਼ਰ ਆਏ ਹਨ। ਲੰਬੇ ਸਮੇਂ ਬਾਅਦ ਪੰਜਾਬ ਕਾਂਗਰਸ ਦੇ ਦੋਵੇਂ ਆਗੂ ਇਕੋ ਮੰਚ ’ਤੇ ਬੈਠੇ ਦੇਖੇ ਗਏ ਹਨ। ਦਰਅਸਲ ਨਵਜੋਤ ਸਿੱਧੂ ਦੀ ਤਾਜਪੋਸ਼ੀ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਚਾਹ ਲਈ ਸੱਦਾ ਦਿੱਤਾ ਗਿਆ ਸੀ। ਇਸ ਦਰਮਿਆਨ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਕੈਪਟਨ ਦੇ ਘਰ ਵਿਖੇ ਪਹੁੰਚੀ ਹੋਈ ਸੀ ਅਤੇ ਨਵਜੋਤ ਸਿੱਧੂ ਨੇ ਵੀ ਕੈਪਟਨ ਵਲੋਂ ਦਿੱਤਾ ਗਿਆ ਚਾਹ ਦਾ ਸੱਦਾ ਕਬੂਲਿਆ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਕੀਤਾ ਇਕ ਹੋਰ ਧਮਾਕੇਦਾਰ ਟਵੀਟ, ਕਿਹਾ ਹਵਾ ਦਾ ਰੁੱਖ ਬਦਲ ਗਿਆ
ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਨਾ ਸਿਰਫ ਇਕੱਠਿਆਂ ਬੈਠੇ ਸਗੋਂ ਦੋਵਾਂ ਵਿਚਾਲੇ ਕੁੱਝ ਸੰਵਾਦ ਵੀ ਹੋਇਆ, ਇਹ ਸੰਵਾਦ ਕੀ ਸੀ ਫਿਲਹਾਲ ਇਸ ਬਾਰੇ ਬਹੁਤੀ ਜਾਣਕਾਰੀ ਨਹੀਂ ਮਿਲ ਸਕੀ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵਲੋਂ ਬਕਾਇਦਾ ਟਵੀਟ ਕਰਕੇ ਕੈਪਟਨ-ਸਿੱਧੂ ਮਿਲਣੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਲਿਖਿਆ ਹੈ ਕਿ ਪੰਜਾਬ ਕਾਂਗਰਸ ਦੀ ਨਵੀਂ ਟੀਮ ਦੀ ਸਥਾਪਨਾ ਤੋਂ ਪਹਿਲਾਂ ਦੇ ਕੁੱਝ ਪਲ।
ਇਹ ਵੀ ਪੜ੍ਹੋ : ਕੈਪਟਨ ਵਲੋਂ ਸਿੱਧੂ ਅੱਗੇ ਰੱਖੀ ਮੁਆਫ਼ੀ ਵਾਲੀ ਸ਼ਰਤ ’ਤੇ ਭੜਕੇ ਰੰਧਾਵਾ, ਤਲਖ਼ੀ ’ਚ ਦਿੱਤੇ ਵੱਡੇ ਬਿਆਨ
ਇਸ ਦੌਰਾਨ ਕੈਪਟਨ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੀ ਬੈਠੇ ਨਜ਼ਰ ਆਏ। ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਦੋਵਾਂ ਲੀਡਰਾਂ ਵਿਚਾਲੇ ਭਾਵੇਂ ਹੱਥ ਤਾਂ ਮਿਲ ਗਏ ਹਨ ਪਰ ਦਿਲ ਮਿਲੇ ਜਾਂ ਨਹੀਂ ਇਹ ਵੱਡਾ ਸਵਾਲ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਦਾ ਵੱਡਾ ਸ਼ਕਤੀ ਪ੍ਰਦਰਸ਼ਨ, ਘਰ ਪਹੁੰਚੇ 60 ਤੋਂ ਵੱਧ ਵਿਧਾਇਕ
ਨੋਟ- ਕੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਭਵਿੱਖ ’ਚ ਦੂਰੀ ਘਟਣਗੀਆਂ, ਕੀ ਕਹੋਗੇ ਤੁਸੀਂ?
ਮੋਗਾ ਬੱਸ ਹਾਦਸੇ ’ਚ ਪੀੜਤਾਂ ਨਾਲ ਕੈਪਟਨ ਨੇ ਜਤਾਇਆ ਦੁੱਖ, ਤੁਰੰਤ ਮੈਡੀਕਲ ਸੇਵਾਵਾਂ ਦਿੱਤੇ ਜਾਣ ਦੇ ਆਦੇਸ਼
NEXT STORY