ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਪਟਿਆਲਾ 'ਚ ਨਰਸਾਂ ਵੱਲੋਂ ਛੱਤ ਤੋਂ ਛਾਲ ਮਾਰਨ ਦੇ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਆਇਆ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਹ ਬਹੁਤ ਅਫਸੋਸ ਦੀ ਗੱਲ ਹੈ ਅਤੇ ਇਸ ਤਰ੍ਹਾਂ ਛਾਲ ਮਾਰਨਾ ਮਸਲੇ ਦਾ ਹੱਲ ਨਹੀਂ ਹੈ। ਕੈਪਟਨ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਮਸਲੇ ਦਾ ਕੋਈ ਹੱਲ ਨਿਕਲੇ।
ਜ਼ਿਕਰਯੋਗ ਹੈ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਨਰਸਾਂ ਪਿਛਲੇ ਕਰੀਬ 24 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਸੀ। ਇਸ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਰੱਦ ਹੋਣ ਦੇ ਚੱਲਦੇ ਵੀਰਵਾਰ ਨੂੰ ਦੋ ਨਰਸਾਂ ਵਲੋਂ ਹਸਪਤਾਲ ਛੱਤ ਤੋਂ ਛਾਲ ਮਾਰ ਦਿੱਤੀ ਗਈ, ਫਿਲਹਾਲ ਨਰਸਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਜੱਗੂ ਭਗਵਾਨਪੁਰੀਆ ਗਰੁੱਪ ਦਾ ਗੈਂਗਸਟਰ ਚੜਿਆ ਪੁਲਸ ਅੜਿਕੇ (ਵੀਡੀਓ)
NEXT STORY