ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਆਰਡੀਨੈਂਸ ਦਾ ਸਮਰਥਨ ਕਰਕੇ ਅਕਾਲੀਆਂ ਨੇ ਕਿਸਾਨਾਂ ਦੀ ਬਰਬਾਦੀ ਦਾ ਸਮਰਥਨ ਕੀਤਾ ਹੈ। ਆਪਣੇ ਫੇਸਬੁਕ ਪੇਜ 'ਤੇ ਇਕ ਪੋਸਟ ਸਾਂਝੀ ਕਰਦਿਆਂ ਕੈਪਟਨ ਨੇ ਕਿਹਾ ਕਿ ਕੇਂਦਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦਾ ਸਮਰਥਨ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹਿਤਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦੇ ਭਵਿੱਖ ਬਾਰੇ ਹੈ ਅਤੇ ਸਿਆਸਤ ਤੋਂ ਪਰੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਂ ਸਿਆਸਤ ਕਰਨ ਦਾ ਨਹੀਂ ਸਗੋਂ ਪੰਜਾਬ ਨਾਲ ਖੜ੍ਹਨ ਦਾ ਹੈ ਤਾਂ ਜੋ ਕਿਸਾਨਾਂ ਨਾਲ ਹੋ ਰਹੇ ਧੱਕੇ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਵਿਚ 'ਆਪ' ਦੀ ਲੀਡਰਸ਼ਿਪ ਨੂੰ 'ਲਾੜੇ' ਦਾ ਇਸ਼ਾਰਾ!
ਮੁੱਖ ਮੰਤਰੀ ਨੇ ਆਖਿਆ ਕਿ ਸਾਨੂੰ ਸਾਰਿਆਂ ਨੂੰ ਇਕੱਠੇ ਮਿਲ ਕੇ ਇਸ ਕਿਸਾਨ ਵਿਰੋਧੀ ਆਰਡੀਨੈਂਸ ਖ਼ਿਲਾਫ਼ ਖੜਨਾ ਚਾਹੀਦਾ ਹੈ। ਇਸ ਦੇ ਨਾਲ ਹੀ ਕੈਪਟਨ ਨੇ ਇਹ ਮੁੱਦਾ ਕੇਂਦਰ ਕੋਲ ਚੁੱਕਣ ਦੀ ਵੀ ਗੱਲ ਆਖੀ ਹੈ।
ਇਹ ਵੀ ਪੜ੍ਹੋ : ਭਾਰਤ-ਚੀਨ ਝੜਪ 'ਚ ਸ਼ਹੀਦ ਹੋਏ ਗੁਰਬਿੰਦਰ ਸਿੰਘ ਦੀ ਭਾਬੀ ਦੀ ਮੋਦੀ ਨੂੰ ਅਪੀਲ (ਵੀਡੀਓ)
ਨਾਬਾਲਗਾ ਨੂੰ ਘਰੋਂ ਭਜਾ ਕੇ ਲਿਜਾਣ ਦੇ ਮਾਮਲੇ ’ਚ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ
NEXT STORY