ਘਨੌਰ (ਅਲੀ) : ਲੰਘੇ ਦਿਨੀਂ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ 'ਚ ਜੋ ਤਿੰਨ ਕਾਨੂੰਨ ਬਣਾਏ ਹਨ, ਇਨ੍ਹਾਂ ਨੇ ਕਿਸਾਨਾਂ ਦਾ ਕੁੱਝ ਨਹੀਂ ਸੰਵਾਰਨਾ। ਕਾਂਗਰਸ ਸਰਕਾਰ ਇਕ ਡਰਾਮੇਬਾਜ਼ੀ ਖੇਡ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਅਨਾਜ ਮੰਡੀ ਘਨੌਰ ਵਿਖੇ ਪਹੁੰਚੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਸੀਨੀਅਰ ਅਕਾਲੀ ਆਗੂ ਕਮਲਦੀਪ ਸਿੰਘ ਢੰਡਾ ਨਾਲ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨਾਲ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ, ਸੀਨੀਅਰ ਆਗੂ ਜਸਵੀਰ ਸਿੰਘ ਬਘੌਰਾ, ਜਥੇਦਾਰ ਜਸਮੇਰ ਸਿੰਘ ਲਾਛੜੂ, ਜੰਗ ਸਿੰਘ ਰੁੜਕਾ, ਭੁਪਿੰਦਰ ਸਿੰਘ ਸ਼ੇਖੂਪੁਰਾ ਅਤੇ ਕਮਲਦੀਪ ਸਿੰਘ ਢੰਡਾ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਭਾਰਤ ਸਰਕਾਰ ਬਿਲਕੁਲ ਹੀ ਬੇਪ੍ਰਵਾਹ ਹੋਈ ਬੈਠੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਇਕ ਵਿਵਾਦ ਖੜ੍ਹਾ ਕਰ ਕੇ ਸੂਬੇ 'ਚ ਤਣਾਅ ਦਾ ਵਾਤਾਵਰਣ ਪੈਦਾ ਕਰ ਕੇ ਪੰਜਾਬ ਨੂੰ ਬਰਬਾਦੀ ਅਤੇ ਤਬਾਹੀ ਵੱਲ ਲੈ ਕੇ ਜਾਣਾ ਚਾਹੁੰਦੀ ਹੈ। ਇਸ ਲਈ ਸਾਨੂੰ ਬੜਾ ਸੁਚੇਤ ਅਤੇ ਸਾਵਧਾਨ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨੀ ਸੰਘਰਸ਼ ਸਿਰਫ ਪੰਜਾਬ ਦਾ ਨਹੀਂ ਸਗੋਂ ਹਿੰਦੁਸਤਾਨ ਦਾ ਸੰਘਰਸ਼ ਬਣ ਗਿਆ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨੀ ਸੰਘਰਸ਼ਾਂ ਦਾ ਵੱਧ ਤੋਂ ਵੱਧ ਸਾਥ ਦਿੱਤਾ ਜਾਵੇ। ਇਸ ਮੌਕੇ ਦਵਿੰਦਰ ਸਿੰਘ ਟਹਿਲਪੁਰਾ, ਲਾਲ ਸਿੰਘ ਮਰਦਾਂਪੁਰ, ਮੰਡੀ ਪ੍ਰਧਾਨ ਜਗਦੀਸ਼ ਕੁਮਾਰ, ਅਮਰੀਕ ਸਿੰਘ ਸਿੱਧੂ, ਜਥੇਦਾਰ ਸਾਧੂ ਸਿੰਘ, ਕੁਲਦੀਪ ਸਿੰਘ, ਪਰਵਿੰਦਰ ਸਿੰਘ ਸਰਵਾਰਾ ਲਾਛੜੂ ਆਦਿ ਸਮੇਤ ਵੱਡੀ ਗਿਣਤੀ ਅਕਾਲੀ ਵਰਕਰ ਹਾਜ਼ਰ ਸਨ।
ਸਿਹਤ ਮੰਤਰੀ ਨੇ ਸ਼ੂਗਰ ਤੇ ਹਾਈਪਰਟੈਨਸ਼ਨ ਮਰੀਜ਼ਾਂ ਨੂੰ ਕੋਰੋਨਾ ਰੋਕਥਾਮ ਉਪਾਅ ਲਈ ਲਿਖਿਆ ਪੱਤਰ
NEXT STORY