ਜਲੰਧਰ,(ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨਾਲ ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਖਰਾਬ ਹੋਏ ਸਬੰਧਾਂ ਨੂੰ ਧਿਆਨ 'ਚ ਰੱਖਦੇ ਹੋਏ ਵੀਰਵਾਰ ਲਗਾਤਾਰ ਤੀਜੇ ਦਿਨ ਸੂਬੇ ਦੇ ਚੋਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਅਮਨ ਕਾਨੂੰਨ ਦੀ ਹਾਲਤ ਬਾਰੇ ਜਾਣਕਾਰੀ ਹਾਸਲ ਕੀਤੀ। ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਇਕ ਦਿਨ ਪਹਿਲਾਂ ਪਾਕਿਸਤਾਨ ਵਲੋਂ ਭਾਰਤ ਨਾਲ ਵਪਾਰਿਕ ਤੇ ਡਿਪਲੋਮੈਟਿਕ ਸਬੰਧ ਖਤਮ ਕੀਤੇ ਜਾਣ ਸਬੰਧੀ ਸਰਹੱਦੀ ਖੇਤਰਾਂ ਬਾਰੇ ਚੋਟੀ ਦੇ ਪੁਲਸ ਅਧਿਕਾਰੀਆਂ ਕੋਲੋਂ ਜਾਣਕਾਰੀ ਹਾਸਲ ਕੀਤੀ।
ਸਰਕਾਰੀ ਹਲਕਿਆਂ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੇ ਮੁਖ ਮੰਤਰੀ ਨੂੰ ਦੱਸਿਆ ਕਿ ਸਰਹੱਦੀ ਖੇਤਰਾਂ 'ਚ ਹਾਲਾਤ ਆਮ ਵਰਗੇ ਹਨ ਤੇ ਘਬਰਾਹਟ ਵਾਲੀ ਕੋਈ ਗੱਲ ਨਹੀਂ। ਫਿਰ ਵੀ ਉਹ ਸਰਹੱਦੀ ਖੇਤਰਾਂ 'ਚ ਸਰਹੱਦ ਪਾਰ ਦੀਆਂ ਸਰਗਰਮੀਆਂ ਨੂੰ ਲੈ ਕੇ ਚੋਟੀ ਦੇ ਅਧਿਕਾਰੀਆਂ ਨਾਲ ਸੰਪਰਕ ਰੱਖ ਰਹੇ ਹਨ । ਆਜ਼ਾਦੀ ਦਿਵਸ ਦੇ ਸਮਾਰੋਹਾਂ ਨੂੰ ਧਿਆਨ 'ਚ ਰੱਖਦਿਆਂ ਸੁਰੱਖਿਆ ਭਾਰੀ ਪ੍ਰਬੰਧ ਕੀਤੇ ਕੀਤੇ ਗਏ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਉਂਦੇ ਕੁਝ ਦਿਨਾਂ ਦੌਰਾਨ ਉਨ੍ਹਾਂ ਨੂੰ ਸੂਬੇ ਦੇ ਹਰ ਹਿੱਸੇ ਦੀ ਅਮਨ ਕਾਨੂੰਨ ਦੀ ਹਾਲਤ ਬਾਰੇ ਰਿਪੋਰਟ ਦਿੰਦੇ ਰਹਿਣ । ਪੰਜਾਬ ਦੀ ਸਰਹੱਦ ਕਿਉਂਕਿ ਪਾਕਿਸਤਾਨ ਨਾਲ ਲੱਗਦੀ ਹੈ, ਇਸ ਲਈ ਇਥੇ ਵਧੇਰੇ ਚੌਕਸੀ ਵਰਤੇ ਜਾਣ ਦੀ ਲੋੜ ਹੈ। ਕੈਪਟਨ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਕਿਹਾ ਕਿ ਉਹ ਰੋਜ਼ਾਨਾ ਰਿਪੋਰਟ ਭੇਜਣ । ਉਨ੍ਹਾਂ ਪੁਲਸ ਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕਿਹਾ ਕਿ ਅਗਲੇ ਕੁਝ ਦਿਨਾਂ ਤਕ ਵਧੇਰੇ ਚੌਕਸੀ ਵਰਤੇ ਜਾਣ ਦੀ ਲੋੜ ਹੈ। ਲੋਕਾਂ ਦੇ ਜਾਨ-ਮਾਲ ਨੂੰ ਲੈ ਕੇ ਸਰਕਾਰ ਕੋਈ ਖਤਰਾ ਮੁੱਲ ਨਹੀਂ ਲੈਣਾ ਚਾਹੁੰਦੀ।
550ਵੇਂ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਵਿਕਾਸ ਕਾਰਜ ਡੈੱਡ ਲਾਈਨ ਤੋਂ ਪਹਿਲਾਂ ਹੋਣਗੇ ਮੁਕੰਮਲ: ਡੀ. ਸੀ
NEXT STORY