ਜਲੰਧਰ (ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਕਾਂਗਰਸ ਵਿਚ ਸ਼ਾਮਲ ਕੀਤੇ ਗਏ 3 ‘ਆਪ’ ਵਿਧਾਇਕਾਂ ਬਾਰੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਵੱਲੋਂ ਫ਼ੈਸਲਾ ਅਜੇ ਕੁਝ ਸਮੇਂ ਬਾਅਦ ਲਿਆ ਜਾਵੇਗਾ। ਕੈਪਟਨ ਨੇ ਸੁਖਪਾਲ ਸਿੰਘ ਖਹਿਰਾ ਅਤੇ 2 ਹੋਰ ‘ਆਪ’ ਵਿਧਾਇਕਾਂ ਨੂੰ ਪਾਰਟੀ ਵਿਚ ਸ਼ਾਮਲ ਕਰਕੇ ਸਿਆਸੀ ਹਲਕਿਆਂ ’ਚ ਹਲਚਲ ਪੈਦਾ ਕਰ ਦਿੱਤੀ ਸੀ। ‘ਆਪ’ ਦੇ ਇਨ੍ਹਾਂ ਤਿੰਨੋਂ ਵਿਧਾਇਕਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ੇ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤੇ ਸਨ।
ਇਹ ਵੀ ਪੜ੍ਹੋ: ਜਲੰਧਰ: ਏ. ਐੱਸ. ਆਈ. ਨੇ ਕੁੜੀ 'ਤੇ ਸਰੀਰਕ ਸੰਬੰਧ ਬਣਾਉਣ ਦਾ ਪਾਇਆ ਦਬਾਅ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਸਿਆਸੀ ਹਲਕਿਆਂ ਵਿਚ ਚਰਚਾ ਚੱਲ ਰਹੀ ਹੈ ਕਿ ਹੁਣ ਸੂਬਾ ਵਿਧਾਨ ਸਭਾ ਦੀਆਂ ਆਮ ਚੋਣਾਂ ਵਿਚ ਘੱਟ ਸਮਾਂ ਬਚਿਆ ਹੈ। ਇਸ ਲਈ ਨਾ ਤਾਂ ਉੱਪ-ਚੋਣਾਂ ਹੋਣਗੀਆਂ ਅਤੇ ਨਾ ਹੀ ਤਿੰਨੋਂ ਵਿਧਾਇਕਾਂ ਦੇ ਅਸਤੀਫ਼ੇ ਜਲਦਬਾਜ਼ੀ ’ਚ ਸਵੀਕਾਰ ਕੀਤੇ ਜਾਣਗੇ। ਇਥੇ ਦੱਸਣਯੋਗ ਹੈ ਕਿ ਨਿਯਮਾਂ ਅਨੁਸਾਰ ਜਦੋਂ ਵਿਧਾਨ ਸਭਾ ਚੋਣਾਂ ’ਚ 6 ਮਹੀਨੇ ਰਹਿ ਜਾਣ ਤਾਂ ਚੋਣ ਕਮਿਸ਼ਨ ਵੱਲੋਂ ਉੱਪ-ਚੋਣਾਂ ਨਹੀਂ ਕਰਵਾਈਆਂ ਜਾਂਦੀਆਂ। ਇਸ ਲਈ ਇਹ ਲਗਭਗ ਤੈਅ ਹੈ ਕਿ ਇਨ੍ਹਾਂ ਤਿੰਨੋਂ ਵਿਧਾਇਕਾਂ ਨੂੰ ਕਾਂਗਰਸ ਵੱਲੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ ਜਾਵੇ। ਅਗਲੀਆਂ ਆਮ ਚੋਣਾਂ ਵਿਚ ਇਹੀ 3 ਵਿਧਾਇਕ ਕਾਂਗਰਸ ਦੇ ਚਿਹਰੇ ਹੋ ਸਕਦੇ ਹਨ।
ਇਹ ਵੀ ਪੜ੍ਹੋ: 4 ਸਾਲਾ ਬੱਚੇ ਦਾ ਗਲਾ ਘੁੱਟ ਕੇ ਕੀਤਾ ਕਤਲ, ਲਾਸ਼ ਬੋਰੀ ’ਚ ਬੰਦ ਕਰਕੇ ਕਮਰੇ ’ਚ ਲੁਕਾ ਕੇ ਰੱਖੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਪੰਜਾਬ 'ਚ ਆਏ 'ਤੂਫ਼ਾਨ' ਕਾਰਨ ਪਾਵਰਕਾਮ ਨੂੰ ਕਰੋੜਾਂ ਦਾ ਨੁਕਸਾਨ, ਡੇਢ ਲੱਖ ਦੇ ਕਰੀਬ ਪੁੱਜੀਆਂ ਸ਼ਿਕਾਇਤਾਂ
NEXT STORY