ਜਲੰਧਰ (ਧਵਨ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬੀਆਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਐਲਾਨ ਦਾ ਕਾਟ ਕੱਢਣ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੱਗ ਗਏ ਹਨ। ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਦਿੱਲੀ ’ਚ ਬਿਜਲੀ ਦੀ ਖ਼ਪਤ ਅਤੇ ਦੋਵਾਂ ਸੂਬਿਆਂ ’ਚ ਸਰਕਾਰ ਦੁਆਰਾ ਦਿੱਤੀ ਜਾ ਰਹੀ ਬਿਜਲੀ ਸਬਸਿਡੀ ਦੇ ਅੰਕੜੇ ਮੰਗਵਾ ਲਏ ਹਨ।
ਇਹ ਵੀ ਪੜ੍ਹੋ: ਜਲੰਧਰ: ਸਿਵਲ ਹਸਪਤਾਲ ’ਚ ਨਵ ਜਨਮੇ ਬੱਚੇ ਨੂੰ ਲੈ ਕੇ ਔਰਤ ਵੱਲੋਂ ਹੰਗਾਮਾ, ਸਿਹਤ ਕਰਮੀ ਨੇ ਮਾੜੇ ਥੱਪੜ
ਸੂਤਰਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਛੇਤੀ ਹੀ ਜਨਤਾ ਦੇ ਸਾਹਮਣੇ ਬਿਜਲੀ ਦੇ ਅੰਕੜੇ ਵੀ ਪੇਸ਼ ਕਰਨਗੇ। ਪੰਜਾਬ ’ਚ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਸਰਕਾਰ ’ਤੇ ਇਸ ਦਾ ਸਾਲਾਨਾ 10,000 ਕਰੋੜ ਤੋਂ ਵੱਧ ਦਾ ਬੋਝ ਪੈ ਰਿਹਾ ਹੈ, ਜਦੋਂ ਕਿ ਦਿੱਲੀ ’ਚ ਕਿਸਾਨਾਂ ਦੀ ਗਿਣਤੀ ਨਾ-ਮਾਤਰ ਹੈ। ਇਸੇ ਤਰ੍ਹਾਂ ਸਰਕਾਰ ਵੱਲੋਂ ਦਲਿਤਾਂ ਨੂੰ ਹਰ ਮਹੀਨੇ 200 ਯੂਨਿਟ ਮੁਫ਼ਤ ਬਿਜਲੀ ਉਪਲੱਬਧ ਕਰਵਾਈ ਜਾ ਰਹੀ ਹੈ। ਪੰਜਾਬ ’ਚ ਦਿੱਲੀ ਦੀ ਤੁਲਨਾ ’ਚ ਦਲਿਤਾਂ ਦੀ ਆਬਾਦੀ ਕਿਤੇ ਜ਼ਿਆਦਾ ਹੈ। ਇਸ ਸਮੇਂ ਪੰਜਾਬ ’ਚ ਦਲਿਤਾਂ ਦੀ ਆਬਾਦੀ 31 ਫ਼ੀਸਦੀ ਤੋਂ ਵੱਧ ਹੋ ਚੁੱਕੀ ਹੈ। ਦਿੱਲੀ ’ਚ ਦਲਿਤਾਂ ਦੀ ਗਿਣਤੀ ਬਹੁਤ ਘੱਟ ਦੱਸੀ ਜਾਂਦੀ ਹੈ। ਸਰਕਾਰ ਵੱਲੋਂ ਬਿਜਲੀ ਨੂੰ ਲੈ ਕੇ ਹੋਰ ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਭਰਾ ਨੂੰ ਵਟਸਐਪ 'ਤੇ ਭੇਜੀ ਸੀ ਲੋਕੇਸ਼ਨ
ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਦਾ ਮੰਨਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਬਿਜਲੀ ਸੁਧਾਰਾਂ ਅਤੇ ਬਿਜਲੀ ਨੂੰ ਲੈ ਕੇ ਇਕ ਯੋਜਨਾ ਬਣਾਈ ਹੋਈ ਸੀ। ਇਸ ’ਤੇ ਅਮਲ ਅਗਲੇ ਕੁਝ ਮਹੀਨਿਆਂ ’ਚ ਸਰਕਾਰ ਵੱਲੋਂ ਕੀਤਾ ਜਾਣਾ ਹੈ। ਕੇਜਰੀਵਾਲ ਤਾਂ ਐਲਾਨ ਕਰਕੇ ਦਿੱਲੀ ਵਾਪਸ ਚਲੇ ਗਏ ਪਰ ਪੰਜਾਬ ’ਚ ਇਸ ਨੂੰ ਲੈ ਕੇ ਸਿਆਸੀ ਮਾਮਲਾ ਭੱਖ ਚੁੱਕਿਆ ਹੈ।
ਇਹ ਵੀ ਪੜ੍ਹੋ: ‘ਆਕਸਫੋਰਡ’ ’ਚ ਪੜ੍ਹਨ ਵਾਲੀ ਦਿਵਿਆਂਗ ਪੰਜਾਬਣ ਨੇ ਇੰਗਲੈਂਡ ’ਚ ਵਧਾਇਆ ਮਾਣ, ਮਿਲਿਆ ਡਾਇਨਾ ਐਵਾਰਡ
ਸੂਤਰਾਂ ਨੇ ਕਿਹਾ ਕਿ ਕੇਜਰੀਵਾਲ ਦੇ ਐਲਾਨ ’ਚ ਇਕ ਘਾਟ ਇਹ ਵੀ ਰਹਿ ਗਈ ਕਿ ਜੇਕਰ ਕਿਸੇ ਵਿਅਕਤੀ ਦੀ ਖ਼ਪਤ 300 ਯੂਨਿਟ ਤੋਂ ਵੱਧ ਹੋ ਜਾਂਦੀ ਹੈ ਤਾਂ ਉਸ ਹਾਲਾਤ ’ਚ ਉਸ ਨੂੰ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਨਹੀਂ ਮਿਲੇਗਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਦੀ ਖ਼ਪਤ 300 ਯੂਨਿਟ ਤੋਂ ਘੱਟ ਰਹਿੰਦੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਜਲੀ ਦੇ ਮਾਮਲੇ ਨੂੰ ਲੈ ਕੇ ਆਉਣ ਵਾਲੇ ਮਹੀਨਿਆਂ ’ਚ ਕੁਝ ਹੋਰ ਵਧੀਆ ਐਲਾਨ ਕੀਤੇ ਜਾ ਸਕਦੇ ਹਨ, ਜੋ ਕਿ ਕੇਜਰੀਵਾਲ ਦੇ ਐਲਾਨ ਤੋਂ ਬਿਹਤਰ ਹੋਣਗੇ। ਹੁਣ ਹਾਲਾਂਕਿ ਵਿਧਾਨਸਭਾ ਚੋਣਾਂ ’ਚ 7-8 ਮਹੀਨਿਆਂ ਦਾ ਸਮਾਂ ਬਾਕੀ ਹੈ, ਇਸ ਲਈ ਜਲਦਬਾਜ਼ੀ ’ਚ ਮੁੱਖ ਮੰਤਰੀ ਐਲਾਨ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਦੇ ਐਲਾਨ ਤੋਂ ਬਾਅਦ ਵਿਰੋਧੀ ਧਿਰ ਉਨ੍ਹਾਂ ਦੀ ਨਕਲ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ। ਬਿਜਲੀ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਇਕ ਬਲਿਊ ਪ੍ਰਿੰਟ ’ਤੇ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ: ਕਪੂਰਥਲਾ ਚੌਕ ਨੇੜੇ 2 ਸਾਲ ਪਹਿਲਾਂ ਹੋਏ ਮਰਡਰ ਕੇਸ ਨਾਲ ਜੁੜੇ ਸੁਖਮੀਤ ਡਿਪਟੀ ਕਤਲ ਕਾਂਡ ਦੇ ਤਾਰ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਮੋਗਾ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ 3 ਲੋਕਾਂ ਦੀ ਮੌਤ, ਦੇਖੋ ਦਰਦਨਾਕ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ
NEXT STORY