ਜਲੰਧਰ (ਧਵਨ)– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਿਸੇ ਵੀ ਅਕਾਲੀ ਨੇਤਾ ਖ਼ਾਸ ਤੌਰ ’ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਖੇਤੀ ਕਾਨੂੰਨਾਂ ਦੇ ਕਾਰਨ ਪੈਦਾ ਹੋਏ ਸੰਕਟ ’ਤੇ ਬੋਲਣ ਦਾ ਅਧਿਕਾਰ ਨਹੀਂ ਹੈ, ਜਿਸ ਨੂੰ ਉਹ ਆਸਾਨੀ ਨਾਲ ਟਾਲ ਸਕਦੇ ਸਨ, ਜਦ ਉਹ ਅਤੇ ਉਨ੍ਹਾਂ ਦੀ ਪਾਰਟੀ ਕੇਂਦਰ ਸਰਕਾਰ ’ਚ ਭਾਈਵਾਲ ਸੀ। ਹਰਸਿਮਰਤ ਬਾਦਲ ਦੇ ਕਿਸਾਨ ਅੰਦੋਲਨ ਕਾਰਨ ਪੰਜਾਬ ਦੀ ਅਰਥਵਿਵਸਥਾ ’ਤੇ ਪੈਣ ਵਾਲੇ ਪ੍ਰਭਾਵਾਂ ਨੂੰ ਲੈ ਕੇ ਉਨ੍ਹਾਂ ਵਿਰੁੱਧ ਗੈਰ-ਜ਼ਿੰਮੇਵਾਰਾਨਾ ਦਾਅਵਿਆਂ ਅਤੇ ਆਧਾਰਹੀਣ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਨੇਤਾ ਸਿਰਫ਼ ਸਿਆਸਤ ਤੋਂ ਪ੍ਰੇਰਿਤ ਟਿੱਪਣੀਆਂ ਕਰ ਰਹੇ ਹਨ, ਜਿਸ ਨਾਲ ਕਿ ਉਹ ਇਸ ਸੰਕਟ ਨੂੰ ਟਾਲਣ ਵਿਚ ਆਪਣੀ ਅਤੇ ਆਪਣੀ ਪਾਰਟੀ ਦੀ ਭੂਮਿਕਾ ਤੋਂ ਜਨਤਾ ਦਾ ਧਿਆਨ ਹਟਾ ਸਕਣ।
ਸਾਬਕਾ ਕੇਂਦਰੀ ਮੰਤਰੀ ਵੱਲੋਂ ਕੈਪਟਨ ਅਮਰਿੰਦਰ ਸਿੰਘ ’ਤੇ ਭਾਜਪਾ ਦੀ ਭਾਸ਼ਾ ਬੋਲਣ ਦੇ ਲਗਾਏ ਗਏ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਵਿਚ ਭਾਜਪਾ ਨੇ ਹੀ ਕਿਸਾਨਾਂ ਦੀ ਆਵਾਜ਼ ਨੂੰ ਬੰਦ ਕਰਨ ਲਈ ਉਨ੍ਹਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੱਕ ਪਹੁੰਚਣ ਨਹੀਂ ਦਿੱਤਾ। ਜੇ ਅੱਜ ਕਿਸਾਨ ਆਪਣਾ ਘਰ ਛੱਡ ਕੇ ਰਾਸ਼ਟਰੀ ਰਾਜਧਾਨੀ ਦੀ ਹੱਦ ’ਤੇ ਬੈਠੇ ਹੋਏ ਹਨ ਅਤੇ ਆਪਣੀ ਜਾਨ ਨੂੰ ਖ਼ਤਰੇ ਵਿਚ ਪਾਇਆ ਹੋਇਆ ਹੈ ਤਾਂ ਇਸ ਲਈ ਭਾਜਪਾ ਅਤੇ ਅਕਾਲੀ ਦਲ ਹੀ ਜ਼ਿੰਮੇਵਾਰ ਹਨ।
ਇਹ ਵੀ ਪੜ੍ਹੋ: ਵਿਆਹ ਤੋਂ ਪਹਿਲਾਂ ਰੱਖੀ ਗੱਡੀ ਦੀ ਡਿਮਾਂਡ ਤੇ ਮੰਗੀਆਂ ਸਨ ਸੋਨੇ ਦੀਆਂ ਅੰਗੂਠੀਆਂ, ਹੁਣ 3 ਸਾਲ ਬਾਅਦ ਮੰਗੇਤਰ 'ਤੇ ਹੋਈ ਇਹ ਕਾਰਵਾਈ
ਉਨ੍ਹਾਂ ਕਿਹਾ ਕਿ ਹਰਸਿਮਰਤ ਬਾਦਲ ਨੂੰ ਕਿਸਾਨਾਂ ਵਿਰੁੱਧ ਬਣੇ ਖੇਤੀ ਕਾਨੂੰਨਾਂ ’ਤੇ ਝੂਠ ਬੋਲਣਾ ਬੰਦ ਕਰਨਾ ਚਾਹੀਦਾ ਹੈ ਕਿਉਂਕਿ ਹੁਣ ਪੂਰਾ ਦੇਸ਼ ਜਾਣਦਾ ਹੈ ਕਿ ਕਿਸਾਨ ਆਪਣੇ ਹੱਕ ਦੀ ਲੜਾਈ ਲੜ ਰਹੇ ਹਨ। ਹਰਸਿਮਰਤ ਵੱਲੋਂ ਕਿਸਾਨਾਂ ਨੂੰ ਪੰਜਾਬ ਵਿਚ ਪ੍ਰਦਰਸ਼ਨ ਜਾਰੀ ਰੱਖਣ ਦੇ ਦਿੱਤੇ ਗਏ ਸੁਝਾਅ ’ਤੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਲੋਕਾਂ ਨੂੰ ਪੱਛਮੀ ਫਰੰਟ ’ਤੇ ਜਾ ਕੇ ਲੜਨ ਲਈ ਕਹਿ ਰਹੀ ਹੈ, ਜਦਕਿ ਦੁਸ਼ਮਣ ਤਾਂ ਪੂਰਬੀ ਸਰਹੱਦ ’ਤੇ ਖੜ੍ਹਾ ਹੈ। ਹੁਣ ਸਾਬਤ ਹੋ ਗਿਆ ਹੈ ਕਿ ਅਕਾਲੀ ਕਿਸਾਨਾਂ ਦਾ ਧਿਆਨ ਕੇਂਦਰ ਤੋਂ ਹਟਾਉਣਾ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਸਾਹਮਣੇ ਨਜ਼ਰ ਆ ਰਹੀਆਂ ਹਨ। ਹਰਸਿਮਰਤ ਦੇ ਬਿਆਨ ’ਤੇ ਹੈਰਾਨੀ ਤੇ ਦੁੱਖ਼ ਜਤਾਉਂਦੇ ਹੋਏ ਕੈਪਟਨ ਨੇ ਉਨ੍ਹਾਂ ਕਿਹਾ ਕਿ ਜਾਂ ਤਾਂ ਅਕਾਲੀ ਨੇਤਾ ਜਾਣਬੁੱਝ ਕੇ ਝੂਠ ਬੋਲਦੇ ਹਨ ਜਾਂ ਫਿਰ ਉਨ੍ਹਾਂ ਨੂੰ ਸੂਬੇ ਅਤੇ ਲੋਕਾਂ ਦੀ ਚਿੰਤਾ ਨਹੀਂ ਹੈ।
ਇਹ ਵੀ ਪੜ੍ਹੋ: ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਨੂੰ ਲੈ ਕੇ ਸਰਨਾ ਨੇ ਮੰਗਿਆ ਬੀਬੀ ਜਗੀਰ ਕੌਰ ਦਾ ਅਸਤੀਫ਼ਾ
ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਅਤੇ ਫਿਕੀ ਨੇ ਵੀ ਇੰਡਸਟਰੀ ’ਤੇ ਪੈਣ ਵਾਲੇ ਮਾੜੇ ਅਸਰ ਨੂੰ ਲੈ ਕੇ ਦਿੱਤੀ ਚਿਤਾਵਨੀ
ਇਥੋਂ ਤੱਕ ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਅਤੇ ਫਿਕੀ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਲੰਮੇ ਸਮੇਂ ਤੱਕ ਅੰਦੋਲਨ ਜਾਰੀ ਰਹਿੰਦਾ ਹੈ ਤਾਂ ਪੰਜਾਬ ਵਿਚ ਇੰਡਸਟਰੀ ’ਤੇ ਕਾਫ਼ੀ ਮਾੜਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦੀਆਂ ਜਨਤਾ ਪ੍ਰਤੀ ਜ਼ਿੰਮੇਵਾਰੀਆਂ ਹਨ, ਜਿਸ ਨੂੰ ਉਹ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਲੜਾਈ ਲਡ਼ਨੀ ਹੈ, ਜਿਸ ਨੇ ਕਾਲੇ ਕਾਨੂੰਨ ਬਣਾਏ ਹਨ। ਹਰਸਿਮਰਤ ਨੂੰ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੀ ਮੀਡੀਆ ਟੀਮ ਨੂੰ ਕਹੇ ਕਿ ਉਹ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰ ਮੰਤਰੀਆਂ ਨੂੰ ਕਿਸਾਨਾਂ ਦੇ ਹੱਕ ਵਿਚ ਲਿਖੇ ਪੱਤਰਾਂ ਨੂੰ ਖੰਗਾਲੇ।
ਇਹ ਵੀ ਪੜ੍ਹੋ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ ਦੋਸ਼ੀ ਸਿਰਸਾ ਸਾਧ ਨਾਲ ਸਬੰਧਤ: ਬੀਬੀ ਜਗੀਰ ਕੌਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਿਸ਼ੇਸ਼ ਬੱਚਿਆਂ ਲਈ ਅਧਿਆਪਕ ਤਿਆਰ ਕਰਨ ਵਾਲੀ ਉਤਰੀ ਭਾਰਤ ਦੀ ਪਹਿਲੀ ਯੂਨੀਵਰਸਿਟੀ ਬਣੇਗੀ GNDU
NEXT STORY