ਚੰਡੀਗੜ੍ਹ/ ਜਲੰਧਰ (ਬਿਊਰੋ) : ਨਿਯਮਾਂ ਦੀ ਉਲੰਘਣਾ ਕਰਕੇ ਸਿਆਸੀ ਰੈਲੀਆਂ ਕਰਨ ਵਾਲੇ ਲੀਡਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਹੈ। ਕੁਝ ਸਿਆਸੀ ਆਗੂਆਂ ਜਿਨ੍ਹਾਂ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਸ਼ਾਮਲ ਹਨ ਜਿਨ੍ਹਾਂ ਨੇ ਬਿਨਾਂ ਸੁਰੱਖਿਆ ਨਿਯਮਾਂ ਦਾ ਖਿਆਲ ਰੱਖੇ ਸਿਆਸੀ ਰੈਲੀਆਂ ਵਿਚ ਸ਼ਮੂਲੀਅਤ ਕੀਤੀ ਹੈ, ਦੇ ਵਤੀਰੇ 'ਤੇ ਹੈਰਾਨੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਵਰਤਾਓ ਕਰਨਾ ਇਨ੍ਹਾਂ ਆਗੂਆਂ ਨੂੰ ਸ਼ੋਭਦਾ ਨਹੀਂ ਹੈ।
ਇਹ ਵੀ ਪੜ੍ਹੋ : ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਚੱਲਦੇ ਪੰਜਾਬ ਸਰਕਾਰ ਦਾ ਨਵਾਂ ਫਰਮਾਨ
ਮੁੱਖ ਮੰਤਰੀ ਨੇ ਕਿਹਾ ਕਿ ਤੁਸੀਂ ਲੋਕਾਂ ਤੋਂ ਬੀਮਾਰੀ ਦੇ ਫੈਲਾਅ ਪ੍ਰਤੀ ਗੰਭੀਰ ਹੋਣ ਦੀ ਉਮੀਦ ਕਿਵੇਂ ਕਰ ਸਕਦੇ ਹੋ ਜੇਕਰ ਸੀਨੀਅਰ ਸਿਆਸੀ ਆਗੂ ਹੀ ਇਸ ਤਰ੍ਹਾਂ ਦਾ ਵਤੀਰਾ ਅਖ਼ਤਿਆਰ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਅਜਿਹੀਆਂ ਉਲੰਘਣਾ ਪ੍ਰਤੀ ਸਖ਼ਤ ਰੁਖ ਅਪਣਾਉਣਾ ਪਵੇਗਾ ਅਤੇ ਅਜਿਹਾ ਕਰਨ ਵਾਲੇ ਸਿਆਸੀ ਆਗੂਆਂ ’ਤੇ ਵੀ ਮਾਮਲੇ ਦਰਜ ਕਰਨੇ ਪੈਣਗੇ।
ਇਹ ਵੀ ਪੜ੍ਹੋ : ਬੀਬੀਆਂ ਨਾਲ ਓਵਰ ਲੋਡ ਹੋਈ ਰੋਡਵੇਜ਼ ਦੀ ਬੱਸ ਦਾ ਫਟਿਆ ਟਾਇਰ, 90 ਸਵਾਰੀਆਂ ਨਾਲ ਖਹਿ ਕੇ ਲੰਘੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਬੀਬੀਆਂ ਨਾਲ ਓਵਰ ਲੋਡ ਹੋਈ ਰੋਡਵੇਜ਼ ਦੀ ਬੱਸ ਦਾ ਫਟਿਆ ਟਾਇਰ, 90 ਸਵਾਰੀਆਂ ਨਾਲ ਖਹਿ ਕੇ ਲੰਘੀ ਮੌਤ
NEXT STORY