ਪਟਿਆਲਾ : 70ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾਅ ਕੀਤੀ ਗਈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਚੋਣਾਂ ਦੌਰਾਨ ਕਈ ਵਾਅਦੇ ਕੀਤੇ ਗਏ ਸਨ। ਜਿਨ੍ਹਾਂ ਨੂੰ ਪੂਰਾ ਕਰਨ ਲਈ ਸਰਕਾਰ ਵਚਨਬੱਧ ਹੈ। ਕੈਪਟਨ ਨੇ ਕਿਹਾ ਕਿ ਅਸੀਂ ਕਿਸਾਨਾਂ ਅਤੇ ਨੌਜਵਾਨਾਂ ਦੀ ਜਿੰਨੀ ਮਦਦ ਕਰ ਸਕਦੇ ਹਾਂ ਉਹ ਕਰ ਰਹੇ ਹਾਂ। ਦਸ ਹਜ਼ਾਰ ਕਿਸਾਨਾਂ ਨੂੰ 35000 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਕਰਜ਼ਾ ਮੁਆਫੀ ਦਾ ਤੀਸਰਾ ਪੜਾਅ ਵੀ ਸ਼ੁਰੂ ਕਰ ਦਿੱਤਾ ਗਿਆ।
ਇਸਦੇ ਨਾਲ ਹੀ ਕਿਸਾਨਾਂ ਦੇ ਪੂਰੇ ਹੱਲ ਲਈ ਕੇਂਦਰ ਨੂੰ ਮਦਦ ਕਰਨ ਦੀ ਲੋੜ ਹੈ। ਕਿਸਾਨਾਂ ਦੇ ਹੱਲ ਲਈ ਪੂਰੇ ਦੇਸ਼ ਵਿਚ ਇਕ ਸਕੀਮ ਬਣਨੀ ਚਾਹੀਦੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਰੋਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ।
ਨੂਰਮਹਿਲ 'ਚ ਬਿਨਾਂ ਸਲਾਮੀ ਦਿੱਤੇ ਲਹਿਰਾਇਆ ਤਿਰੰਗਾ
NEXT STORY