ਪਟਿਆਲਾ (ਜ. ਬ., ਜੋਸਨ)-ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਜਨਵਰੀ ਨੂੰ ਪਟਿਆਲਾ ਦੇ ਯਾਦਵਿੰਦਰਾ ਪਬਲਿਕ ਸਕੂਲ ਵਿਖੇ ਕਰਵਾਏ ਜਾ ਰਹੇ ਸਮਾਗਮ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸ ਸਬੰਧੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਮਤੀ ਪੂਨਮਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਹਦਾਇਤ ਕੀਤੀ ਕਿ ਸਾਰੀ ਤਿਆਰੀ ਸਮੇਂ ਸਿਰ ਮੁਕੰਮਲ ਕਰ ਕੇ ਜ਼ਿਲਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ ।
ਏ. ਡੀ. ਸੀ. ਨੇ ਮੀਟਿੰਗ ਵਿਚ ਹਾਜ਼ਰ ਜ਼ਿਲਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਾਈ. ਪੀ. ਐੈੱਸ. ਸਟੇਡੀਅਮ ਵਿਖੇ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਸਬੰਧੀ 12 ਜਨਵਰੀ ਤੋਂ ਪੋਲੋ ਗਰਾਊਂਡ ਵਿਖੇ ਸਕੂਲੀ ਬੱਚਿਆਂ ਦੇ ਸੱਭਿਆਚਾਰਕ ਪ੍ਰੋਗਰਾਮ ਤੇ ਐੈੱਨ. ਸੀ. ਸੀ./ਸਕਾਊਟ ਗਾਈਡ ਦੀ ਰਿਹਰਸਲ ਸ਼ੁਰੂ ਕਰਵਾਈ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਮੇਂ ਸਕੂਲੀ ਬੱਚਿਆਂ ਦੀ ਰਿਹਰਸਲ ਦੌਰਾਨ ਉਨ੍ਹਾਂ ਨੂੰ ਉਚਿਤ ਸਥਾਨ 'ਤੇ ਪਹੁੰਚਾਉਣ ਅਤੇ ਰਿਹਰਸਲ ਤੋਂ ਬਾਅਦ ਸਕੂਲ ਛੱਡਣ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਨਾਲ ਹੀ ਬੱਚਿਆਂ ਦੀ ਰਿਫਰੈਸ਼ਮੈਂਟ ਦੇ ਵੀ ਬੰਦੋਬਸਤ ਕੀਤਾ ਜਾਵੇ। ਉਨ੍ਹਾਂ ਮੀਟਿੰਗ ਵਿਚ ਹਾਜ਼ਰ ਸਿਵਲ ਸਰਜਨ ਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲੋ ਗਰਾਊਂਡ ਵਿਚ ਰਿਹਰਸਲ ਦੌਰਾਨ ਬੱਚਿਆਂ ਲਈ ਲੋੜ ਪੈਣ 'ਤੇ ਮੁਢਲੀ ਸਹਾਇਤਾ ਤੇ ਸੁਰੱਖਿਆ ਦਾ ਵੀ ਪੁਖ਼ਤਾ ਇੰਤਜ਼ਾਮ ਕੀਤਾ ਜਾਵੇ। ਮੀਟਿੰਗ ਦੌਰਾਨ ਪੂਨਮਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਬਾਰੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਝਾਕੀਆਂ ਵਿਚ ਵਿਭਾਗ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਨੂੰ ਦਰਸਾਉਣ ਤਾਂ ਜੋ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਜਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਰਿਹਰਸਲ ਸਮੇਂ ਅਤੇ ਸਮਾਗਮ ਵਾਲੇ ਦਿਨ ਪਾਣੀ ਅਤੇ ਆਰਜ਼ੀ ਬਾਥਰੂਮਾਂ ਦਾ ਪ੍ਰਬੰਧ ਕੀਤਾ ਜਾਵੇ। ਨਾਲ ਹੀ ਉਨ੍ਹਾਂ ਬਿਜਲੀ ਵਿਭਾਗ ਨੂੰ ਵੀ ਇਸ ਸਮੇਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਹਦਾਇਤ ਕੀਤੀ।
ਇਸ ਮੌਕੇ ਸਹਾਇਕ ਕਮਿਸ਼ਨਰ ਸੂਬਾ ਸਿੰਘ, ਐੈੱਸ. ਪੀ. ਸਿਟੀ ਕੇਸਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਨਗਰ ਕੌਂਸਲ ਟੀਮ ਵੱਲੋਂ ਦੁਕਾਨਾਂ ਤੇ ਰੇਹੜੀਆਂ ਦੀ ਚੈਕਿੰਗ
NEXT STORY